ਨਿਊਜ਼ੀਲੈਂਡ ''ਚ ਕੋਰੋਨਾ ਦੇ 9300 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ, 22 ਲੋਕਾਂ ਦੀ ਮੌਤ

Saturday, Jul 09, 2022 - 01:27 PM (IST)

ਨਿਊਜ਼ੀਲੈਂਡ ''ਚ ਕੋਰੋਨਾ ਦੇ 9300 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ, 22 ਲੋਕਾਂ ਦੀ ਮੌਤ

ਵੈਲਿੰਗਟਨ (ਏਜੰਸੀ)- ਨਿਊਜ਼ੀਲੈਂਡ ਵਿਚ ਸ਼ਨੀਵਾਰ ਨੂੰ ਕੋਵਿਡ-19 ਦੇ 9,307 ਨਵੇਂ ਕਮਿਊਨਿਟੀ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲਾ ਨੇ ਇਕ ਬਿਆਨ ਵਿਚ ਇਸ ਦੀ ਜਾਣਕਾਰੀ ਦਿੱਤੀ ਹੈ। ਨਿਊਜ਼ੀਲੈਂਡ ਵਿੱਚ ਕੋਵਿਡ ਦੇ ਕਮਿਊਨਿਟੀ ਮਾਮਲਿਆਂ ਦੀ ਸੱਤ ਦਿਨਾਂ ਰੋਲਿੰਗ ਔਸਤ ਸੰਖਿਆ ਵਰਤਮਾਨ ਵਿੱਚ 8,690 ਹੈ।

ਮੰਤਰਾਲਾ ਨੇ ਦੱਸਿਆ ਕਿ ਇਸ ਸਮੇਂ ਹਸਪਤਾਲ ਵਿੱਚ 570 ਮਰੀਜ਼ ਦਾਖ਼ਲ ਹਨ, ਜਿਨ੍ਹਾਂ ਵਿੱਚੋਂ ਆਈ.ਸੀ.ਯੂ. ਵਿੱਚ 7 ਮਾਮਲੇ ਸ਼ਾਮਲ ਹਨ। ਇਸ ਦੌਰਾਨ 22 ਹੋਰ ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਗਈ ਹੈ। ਮੰਤਰਾਲਾ ਅਨੁਸਾਰ ਇਸ ਤੋਂ ਇਲਾਵਾ ਵਿਦੇਸ਼ਾਂ ਤੋ ਯਾਤਰਾ ਕਰਕੇ ਸਵਦੇਸ਼ ਪਰਤੇ 251 ਯਾਤਰੀਆਂ ਵਿਚ ਵੀ ਕੋਰੋਨਾ ਦੇ ਲੱਛਣ ਪਾਏ ਗਏ ਹਨ। ਨਿਊਜ਼ੀਲੈਂਡ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੋਵਿਡ-19 ਦੇ 1,413,437 ਪੁਸ਼ਟੀ ਕੀਤੇ ਮਾਮਲੇ ਸਾਹਮਣੇ ਆਏ ਹਨ।


author

cherry

Content Editor

Related News