ਕੈਨੇਡਾ 'ਚ ਸੈਟਲ ਹੋਣ ਦੇ ਚਾਹਵਾਨਾਂ ਲਈ ਖਬਰ; ਟਰੂਡੋ ਸਰਕਾਰ ਨੇ PR ਲਈ ਮੰਗੀਆਂ ਅਰਜ਼ੀਆਂ
Thursday, Dec 19, 2024 - 10:56 AM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਵਿੱਚ ਸੈਟਲ ਹੋਣ ਦੇ ਚਾਹਵਾਨ ਵਿਦੇਸ਼ੀਆਂ ਖ਼ਾਸ ਕਰ ਕੇ ਭਾਰਤੀਆਂ ਲਈ ਚੰਗੀ ਖ਼ਬਰ ਹੈ। ਦਰਅਸਲ ਕੈਨੇਡੀਅਨ ਸਰਕਾਰ ਨੇ ਆਪਣੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PNP) ਦੇ ਤਹਿਤ ਵਿਦੇਸ਼ੀ ਨਾਗਰਿਕਾਂ ਲਈ ਸਥਾਈ ਨਿਵਾਸ ਪ੍ਰਾਪਤ ਕਰਨ ਦੇ ਮੌਕੇ ਖੋਲ੍ਹ ਦਿੱਤੇ ਹਨ। ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਸੋਮਵਾਰ 16 ਦਸੰਬਰ ਨੂੰ ਐਕਸਪ੍ਰੈਸ ਐਂਟਰੀ ਸਿਸਟਮ ਰਾਹੀਂ 1,085 ਵਿਅਕਤੀਆਂ ਨੂੰ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਸੱਦਾ ਦਿੱਤਾ ਹੈ। ਇਸ ਤੋਂ ਪਹਿਲਾਂ 2 ਦਸੰਬਰ ਨੂੰ ਵੀ ਇਸੇ ਪ੍ਰੋਗਰਾਮ ਤਹਿਤ 676 ਲੋਕਾਂ ਨੂੰ ਸੱਦਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਦੁੱਖਦਾਈ ਖਬਰ; ਸੁਨਹਿਰੀ ਭਵਿੱਖ ਲਈ ਅਮਰੀਕਾ ਗਏ 23 ਸਾਲਾ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ
ਇਕ ਮੀਡੀਆ ਰਿਪੋਰਟ ਮੁਤਾਬਕ ਕੈਨੇਡਾ ਵਿੱਚ ਸੈਟਲ ਹੋਣ ਦੇ ਚਾਹਵਾਨ ਵਿਦੇਸ਼ੀ ਨਾਗਰਿਕ PNP ਰਾਹੀਂ ਸਥਾਈ ਨਿਵਾਸੀ ਦਾ ਦਰਜਾ ਹਾਸਲ ਕਰ ਸਕਦੇ ਹਨ। ਇਹ ਪ੍ਰੋਗਰਾਮ ਵਿਅਕਤੀਆਂ ਨੂੰ ਕਿਸੇ ਖਾਸ ਸੂਬੇ ਜਾਂ ਖੇਤਰ ਵਿੱਚ ਰਹਿਣ ਅਤੇ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। PNP ਉਨ੍ਹਾਂ ਕਾਮਿਆਂ ਲਈ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਕੋਲ ਸੂਬੇ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਲਈ ਲੋੜੀਂਦੇ ਹੁਨਰ, ਸਿੱਖਿਆ ਅਤੇ ਕੰਮ ਦਾ ਤਜਰਬਾ ਹੈ। ਹਰੇਕ ਪ੍ਰਾਂਤ ਅਤੇ ਖੇਤਰ ਦੇ ਆਪਣੇ ਵੱਖ ਇਮੀਗ੍ਰੇਸ਼ਨ ਪ੍ਰੋਗਰਾਮ ਹੁੰਦੇ ਹਨ, ਜੋ ਵਿਦਿਆਰਥੀਆਂ, ਉੱਦਮੀਆਂ ਅਤੇ ਹੁਨਰਮੰਦ ਕਾਮਿਆਂ ਵਿਸ਼ੇਸ਼ ਸਮੂਹਾਂ ਲਈ ਤਿਆਰ ਕੀਤੇ ਗਏ ਹਨ।
ਇਹ ਵੀ ਪੜ੍ਹੋ: ਟਰੰਪ ਦੀ ਧਮਕੀ ਤੋਂ ਡਰਿਆ ਕੈਨੇਡਾ, ਸਰਹੱਦ ਨੂੰ ਸੁਰੱਖਿਅਤ ਕਰਨ ਲਈ ਬਣਾ ਰਿਹੈ ਇਹ Plan
ਐਕਸਪ੍ਰੈਸ ਐਂਟਰੀ ਸਿਸਟਮ ਲਈ ਕੌਣ ਯੋਗ ਹੈ?
ਐਕਸਪ੍ਰੈਸ ਐਂਟਰੀ ਸਿਸਟਮ ਕੈਨੇਡਾ ਵਿੱਚ ਸਥਾਈ ਨਿਵਾਸ ਦੀ ਮੰਗ ਕਰਨ ਵਾਲੇ ਹੁਨਰਮੰਦ ਪ੍ਰਵਾਸੀਆਂ ਲਈ ਹੈ। ਇਹ ਪ੍ਰੋਗਰਾਮ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਫੈਡਰਲ ਸਕਿਲਡ ਵਰਕਰ ਪ੍ਰੋਗਰਾਮ, ਕੈਨੇਡੀਅਨ ਐਕਸਪੀਰੀਅੰਸ ਕਲਾਸ, ਫੈਡਰਲ ਸਕਿਲਡ ਟਰੇਡ ਪ੍ਰੋਗਰਾਮ ਅਤੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PNP) ਸ਼ਾਮਲ ਹਨ।
ਇਹ ਵੀ ਪੜ੍ਹੋ: ਰੋਡ ਰੋਲਰ ਦੀ ਆਵਾਜ਼ ਨੂੰ ਸਮਝਿਆ ਭੂਚਾਲ, ਵਿਦਿਆਰਥਣਾਂ ਨੇ ਸਕੂਲ ਦੀ ਪਹਿਲੀ ਮੰਜ਼ਲ ਤੋਂ ਮਾਰ'ਤੀਆਂ ਛਾਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8