ਨਿਊਯਾਰਕ ''ਚ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਸਾਹਿਬ ਦਾ ਪ੍ਰਕਾਸ਼ ਦਿਹਾੜਾ

10/15/2019 9:14:25 AM

ਨਿਊਯਾਰਕ, (ਰਾਜ ਗੋਗਨਾ)— ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ ਮਿਤੀ 15 ਅਕਤੂਬਰ ਦਿਨ ਮੰਗਲਵਾਰ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਿਗੁਰੂ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ ਗੁਰਪੁਰਬ ਵਾਲੇ ਦਿਨ ਵਿਸ਼ੇਸ਼ ਸਮਾਗਮ ਹੋਣਗੇ ।

ਦਿਨ ਦੇ ਸਮੇਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਹੋਣਗੇ । 8:30 ਵਜੇ ਆਰਤੀ-ਕੀਰਤਨ, ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ ।ਇਨ੍ਹਾਂ ਸਮਾਗਮਾਂ ਵਿਚ ਕੌਮ ਦੇ ਨਾਮਵਰ ਕੀਰਤਨੀਏ ਭਾਈ ਰਾਏ ਸਿੰਘ ਜੀ ਦੇਹਰਾਦੂਨ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਅਤੇ ਭਾਈ ਗੁਰਿੰਦਰ ਸਿੰਘ ਜੀ ਬਾਵਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲੇ ਭਾਈ ਗੁਰਮੇਲ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਵਾਲੇ ਤੇ ਕਥਾਵਾਚਕ ਗਿਆਨੀ ਅਵਤਾਰ ਸਿੰਘ ਬਾਈ ਜੀ ਦੇ ਪੋਤਰੇ ਮਹਾਂਪੁਰਖ ਸੰਤ ਗੁਰਬਚਨ ਸਿੰਘ ਜੀ ਭਿੰਡਰਾਵਾਲੇ ਕਥਾਵਾਚਕ ਸੰਤ ਮੱਖਣ ਸਿੰਘ ਜੀ ਸੰਤੋ ਵਾਲੀ ਗਲੀ ਮੁਖੀ ਸ਼ਹੀਦ ਭਾਈ ਮਨੀ ਸਿੰਘ ਜੀ ਟਕਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ। ਉਨ੍ਹਾਂ ਸਮੂਹ ਭਾਈਚਾਰੇ ਨੂੰ ਪਰਿਵਾਰਾਂ ਸਹਿਤ ਪਹੁੰਚਣ ਲਈ ਬੇਨਤੀ ਕੀਤੀ।


Related News