ਨਿਕਾਰਾਗੁਆ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

05/20/2020 1:03:48 PM

ਮਨਾਗੁਆ (ਵਾਰਤਾ) : ਮੱਧ ਅਮਰੀਕੀ ਦੇਸ਼ ਨਿਕਾਰਾਗੁਆ 'ਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀਅਨ-ਮੈਡੀਟੇਰੀਅਨ ਭੂਚਾਲ ਕੇਂਦਰ ਨੇ ਇਹ ਜਾਣਕਾਰੀ ਦਿੱਤੀ।

ਕੇਂਦਰ ਮੁਤਾਬਕ ਭੂਚਾਲ ਅੰਤਰਰਾਸ਼ਟਰੀ ਸਮੇਂ ਮੁਤਾਬਕ 3.30 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.1 ਮਾਪੀ ਗਈ। ਇਸ ਦਾ ਕੇਂਦਰ ਦੇਸ਼ ਦੀ ਰਾਜਧਾਨੀ ਮਨਾਗੁਆ ਤੋਂ 78 ਕਿਲੋਮੀਟਰ ਦੱਖਣੀ-ਪੂਰਬ ਵਿਚ ਸਤਿਹ ਤੋਂ 60 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ। ਕੇਂਦਰ ਮੁਤਾਬਕ ਭੂਚਾਲ ਨਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਫਿਲਹਾਲ ਦਰਜ ਨਹੀਂ ਕੀਤੀ ਗਈ ਹੈ। ਹਾਲਾਂਕਿ ਝਟਕਿਆਂ ਕਾਰਨ ਕਈ ਇਮਾਰਤਾਂ ਹਿੱਲ ਗਈਆਂ।

cherry

This news is Content Editor cherry