ਨਾਈਜੀਰੀਆ 'ਚ ਇਕ ਹੀ ਪਰਿਵਾਰ ਦੇ 6 ਲੋਕਾਂ ਦਾ ਕਤਲ

05/29/2019 8:25:54 AM

ਲਾਗੋਸ— ਨਾਈਜੀਰੀਆ ਦੇ ਉੱਤਰੀ-ਮੱਧ ਸੂਬੇ 'ਚ ਇਕ ਅਣਪਛਾਤੇ ਬੰਦੂਕਧਾਰੀ ਨੇ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਦੇ ਬੁਲਾਰੇ ਟੇਰਨਾ ਤਯੁਪੇਵ ਨੇ ਕਿਹਾ ਕਿ ਇਹ ਘਟਨਾ ਸੋਮਵਾਰ ਰਾਤ ਨੂੰ ਵਾਪਰੀ ਜਦ ਇਕ ਅਣਪਛਾਤੇ ਬੰਦੂਕਧਾਰੀ ਨੇ ਨਕਈ ਦਾਂਵਾਲ ਪਿੰਡ ਦੇ ਇਕ ਘਰ 'ਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ।

ਟੇਰਨਾ ਮੁਤਾਬਕ ਮਾਮਲੇ ਦੀ ਜਾਂਚ ਦੀ ਜ਼ਿੰਮੇਦਾਰ ਉੱਚ ਪੁਲਸ ਅਧਿਕਾਰੀ ਨੂੰ ਸੌਂਪੀ ਗਈ ਹੈ ਅਤੇ ਇਲਾਕੇ 'ਚ ਵਧੇਰੇ ਹਥਿਆਰਬੰਦ ਫੌਜ ਦੀ ਤਾਇਨਾਤੀ ਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨਾਈਜੀਰੀਆ ਦੇ ਮੱਧ ਇਲਾਕੇ 'ਚ ਵੱਖ-ਵੱਖ ਭਾਈਚਾਰਿਆਂ ਦੇ ਪ੍ਰਭਾਵ ਦੇ ਚੱਲਦਿਆਂ ਇਲਾਕੇ 'ਚ ਹਾਲਾਤ ਅਕਸਰ ਵਿਗੜਦੇ ਰਹਿੰਦੇ ਹਨ ਤੇ ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਵੀ ਉਸ ਦਾ ਹੀ ਨਤੀਜਾ ਹੈ। ਫਿਲਹਾਲ ਇਸ ਸਬੰਧੀ ਪੁਲਸ ਜਾਂਚ ਕਰ ਰਹੀ ਹੈ।


Related News