ਨਾਈਜੀਰੀਆ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਲੋਕਾਂ ਦੀ ਮੌਤ, 5 ਜ਼ਖ਼ਮੀ

04/30/2022 9:33:24 AM

ਲਾਗੋਸ (ਏਜੰਸੀ)- ਨਾਈਜੀਰੀਆ ਦੇ ਦੱਖਣ-ਪੱਛਮੀ ਸੂਬੇ ਓਗੁਨ ਵਿਚ ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਓਗੁਨ ਵਿਚ ਫੈਡਰਲ ਰੋਡ ਸੇਫਟੀ ਕੋਰਪਸ (ਐੱਫ.ਆਰ.ਐੱਸ.ਸੀ) ਦੇ ਖੇਤਰੀ ਕਮਾਂਡਰ ਅਹਿਮਦ ਉਮਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਕ ਬੱਸ ਡਰਾਈਵਰ ਨੇ ਸ਼ੁੱਕਰਵਾਰ ਨੂੰ ਆਪਣੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਬੱਸ ਇਕ ਟਰੱਕ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਚੀਨੀ ਕਾਲਜਾਂ 'ਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ

ਉਨ੍ਹਾਂ ਕਿਹਾ, 'ਹਾਦਸੇ ਵਿਚ 5 ਪੁਰਸ਼ ਜ਼ਖ਼ਮੀ ਹੋ ਗਏ, ਜਦੋਂਿਕ 6 ਪੁਰਸ਼ਾਂ ਅਤੇ 1 ਮਹਿਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।' ਉਨ੍ਹਾਂ ਨੇ ਵਾਹਨ ਡਰਾਈਵਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਤੇਜ਼ ਰਫ਼ਤਾਰ ਜਾਂ ਲਾਪਰਵਾਹੀ ਨਾਲ ਵਾਹਨ ਨਾ ਚਲਾਉਣ ਤਾਂ ਜੋ ਬੇਲੋੜੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: ਸਿੰਗਾਪੁਰ ਦੀ ਅਦਾਲਤ ਨੇ ਭਾਰਤੀ ਮੂਲ ਦੇ ਵਿਅਕਤੀ ਦੀ ਫਾਂਸੀ ਦੀ ਸਜ਼ਾ 'ਤੇ ਲਾਈ ਰੋਕ

cherry

This news is Content Editor cherry