ਨਿੱਝਰ ਕਤਲਕਾਂਡ ਮਾਮਲੇ ਦੇ ਦੋਸ਼ 'ਚ 4 ਭਾਰਤੀ ਨਾਗਰਿਕ ਪਹਿਲੀ ਵਾਰ ਕੈਨੇਡਾ ਦੀ ਅਦਾਲਤ 'ਚ ਪੇਸ਼

05/22/2024 12:36:52 PM

ਓਟਾਵਾ - ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਕਤਲਕਾਂਡ ਦੇ ਦੋਸ਼ 'ਚ ਚਾਰ ਭਾਰਤੀ ਨਾਗਰਿਕਾਂ ਨੂੰ ਕੈਨੇਡਾ ਦੀ ਇੱਕ ਅਦਾਲਤ ਨੇ ਭਾਈਚਾਰੇ ਦੇ ਮੈਂਬਰਾਂ ਨਾਲ ਕੋਈ ਸੰਪਰਕ ਨਾ ਕਰਨ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਪਹਿਲੀ ਵਾਰ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਮੁਲਜ਼ਮਾਂ ਵਿੱਚੋਂ ਤਿੰਨ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਸਰੀ ਦੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਅਦਾਲਤ ਵਿੱਚ ਪੇਸ਼ ਹੋਏ, ਜਦੋਂਕਿ ਅਮਨਦੀਪ ਸਿੰਘ (22) ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। 

ਇਹ ਵੀ ਪੜ੍ਹੋ - ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ: ਜੂਨ ਤੋਂ ਮਹਿੰਗਾ ਹੋ ਰਿਹਾ 'ਸ਼ੈਂਨੇਗਨ ਵੀਜ਼ਾ'

ਅਮਨਦੀਪ ਸਿੰਘ ਹਥਿਆਰਾਂ ਨਾਲ ਸਬੰਧਤ ਇੱਕ ਹੋਰ ਕੇਸ ਵਿੱਚ ਓਨਟਾਰੀਓ ਵਿੱਚ ਹਿਰਾਸਤ ਵਿੱਚ ਹੈ। ਉਸ ਨੂੰ ਨਿੱਝਰ ਕਤਲ ਕੇਸ ਵਿੱਚ 10 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ‘ਸੀਬੀਸੀ ਨਿਊਜ਼’ ਦੀ ਖ਼ਬਰ ਮੁਤਾਬਕ ਜੱਜ ਮਾਰਕ ਜੈੱਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਜੱਜ ਨੇ ਦੁਭਾਸ਼ੀਏ ਰਾਹੀਂ ਮੁਲਜ਼ਮਾਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ 'ਕੋਈ ਸੰਪਰਕ ਨਹੀਂ' ਦੇ ਆਧਾਰ 'ਤੇ ਰੱਖਣ ਦਾ ਹੁਕਮ ਦਿੱਤਾ। ਅਦਾਲਤ ਵਿੱਚ ਪੇਸ਼ੀ ਦੌਰਾਨ ਮੁਲਜ਼ਮਾਂ ਨੇ ਜੇਲ੍ਹ ਦੀ ਵਰਦੀ ਪਾਈ ਹੋਈ ਸੀ।

ਇਹ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੱਲੋਂ ਦਿੱਤੇ ਤੋਹਫ਼ੇ ਨੇ ਪਤਨੀ ਦੀ ਬਦਲ ਦਿੱਤੀ ਕਿਸਮਤ, ਬਣੀ ਕਰੋੜਪਤੀ

ਕਰਨ ਬਰਾੜ ਦੇ ਵਕੀਲ ਰਿਚਰਡ ਫਾਉਲਰ ਨੇ ਵੈਨਕੂਵਰ ਸਨ ਨੂੰ ਦੱਸਿਆ, "ਇਸ ਮਾਮਲੇ ਨੂੰ ਲੈ ਕੇ ਭਾਈਚਾਰਾ ਇੰਨਾ ਚਿੰਤਤ ਕਿਉਂ ਹੈ, ਇਹ ਪਿਛੋਕੜ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਸਮਝਿਆ ਜਾ ਸਕਦਾ ਹੈ। ਇਸ ਨੂੰ ਵੇਖ ਕੇ ਮੈਨੂੰ ਲੱਗਦਾ ਹੈ ਕਿ ਜਿਹਨਾਂ ਲੋਕਾਂ ਨੂੰ ਅਪਰਾਧ ਦੇ ਦੋਸ਼ ਲੱਗੇ ਹਨ, ਉਹਨਾਂ ਦੀ ਨਿਰਪੱਖ ਸੁਣਵਾਈ ਹੋਣੀ ਚਾਹੀਦੀ ਹੈ।'' ਅਦਾਲਤ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋਏ ਲੋਕਾਂ ਦੀ ਤਲਾਸ਼ੀ ਲਈ ਗਈ, ਜਦੋਂ ਕਿ ਨਿੱਝਰ ਦੇ ਸਮਰਥਕਾਂ ਨੇ ਅਦਾਲਤ ਦੇ ਬਾਹਰ ਪ੍ਰਦਰਸ਼ਨ ਕੀਤਾ। ਖਬਰਾਂ ਵਿਚ ਕਿਹਾ ਗਿਆ ਹੈ ਕਿ ਸੁਣਵਾਈ ਦੌਰਾਨ ਵਕੀਲਾਂ ਨੇ ਲੋਕਾਂ ਦੇ ਫੋਨ ਪਲਾਸਟਿਕ ਦੇ ਬੈਗ ਵਿਚ ਪਾ ਕੇ ਅਦਾਲਤ ਦੇ ਕਮਰੇ ਤੋਂ ਬਾਹਰ ਰੱਖੇ। ਜੱਜ ਨੇ ਨਿਰੀਖਕਾਂ ਨੂੰ ਚfਤਾਵਨੀ ਦਿੱਤੀ ਕਿ ਆਡੀਓ ਰਿਕਾਰਡ ਕਰਨ ਅਤੇ ਤਸਵੀਰਾਂ ਲੈਣ ਦੀ ਮਨਾਹੀ ਹੈ। 

ਇਹ ਵੀ ਪੜ੍ਹੋ - ਅਗਲੇ 15 ਦਿਨਾਂ 'ਚ ਲੱਖਾਂ SIM Card ਬੰਦ ਕਰਨ ਜਾ ਰਹੀ ਹੈ 'ਸਰਕਾਰ', ਹੋ ਸਕਦੀ ਹੈ ਕਾਨੂੰਨੀ ਕਾਰਵਾਈ

ਦੱਸ ਦੇਈਏ ਕਿ ਖਾਲਿਸਤਾਨੀ ਵੱਖਵਾਦੀ ਨਿੱਝਰ (45) ਨੂੰ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਬਾਹਰ ਮਾਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ‘ਸੰਭਾਵੀ’ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦਰਮਿਆਨ ਸਬੰਧ ਤਣਾਅਪੂਰਨ ਹਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਭਾਰਤ ਲੰਬੇ ਸਮੇਂ ਤੋਂ ਕੈਨੇਡਾ ਵਿਚ ਸਿੱਖ ਵੱਖਵਾਦੀ ਸਮੂਹਾਂ ਦੀ ਮੌਜੂਦਗੀ 'ਤੇ ਇਤਰਾਜ਼ ਕਰਦਾ ਆ ਰਿਹਾ ਹੈ। ਨਿੱਝਰ ਅੱਤਵਾਦ ਦੇ ਕਈ ਦੋਸ਼ਾਂ 'ਚ ਭਾਰਤ 'ਚ ਲੋੜੀਂਦਾ ਸੀ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਖਾਲਿਸਤਾਨੀ ਵੱਖਵਾਦੀ ਤੱਤਾਂ ਨੂੰ ਸਿਆਸੀ ਹਮਾਇਤ ਦੇ ਕੇ ਕੈਨੇਡੀਅਨ ਸਰਕਾਰ ਇਹ ਸੰਦੇਸ਼ ਦੇ ਰਹੀ ਹੈ ਕਿ ਉਸਦਾ ਵੋਟ ਬੈਂਕ ਕਾਨੂੰਨ ਦੇ ਰਾਜ ਨਾਲੋਂ "ਜ਼ਿਆਦਾ ਸ਼ਕਤੀਸ਼ਾਲੀ" ਹੈ।

ਇਹ ਵੀ ਪੜ੍ਹੋ - 14 ਸਾਲਾ ਬੱਚੀ ਨੇ ISIS ਦੀਆਂ ਵੀਡੀਓ ਦੇਖ ਬਣਾਈ ਅੱਤਵਾਦੀ ਹਮਲੇ ਦੀ ਯੋਜਨਾ, ਇੰਝ ਹੋਇਆ ਪਰਦਾਫਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News