ਨਿੱਝਰ ਕਤਲਕਾਂਡ ਮਾਮਲਾ : PM ਟਰੂਡੋ ਦਾ ਤਾਜਾ ਬਿਆਨ, ਭਾਰਤ ਨਾਲ ਜਾਂਚ 'ਚ ਕੰਮ ਕਰਨ ਦੀ ਜਤਾਈ ਇੱਛਾ

03/28/2024 10:23:48 AM

ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਨੂੰ ਲੈ ਕੇ ਬਿਆਨ ਦਿੱਤਾ ਹੈ ਪਰ ਇਸ ਵਾਰ ਉਨ੍ਹਾਂ ਦਾ ਸੁਰ ਬਦਲਿਆ ਨਜ਼ਰ ਆ ਰਿਹਾ ਹੈ। ਉਸਨੇ ਮਾਮਲੇ ਦੀ ਜਾਂਚ ਲਈ ਭਾਰਤ ਨਾਲ ਰਚਨਾਤਮਕ ਢੰਗ ਨਾਲ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ। ਕੈਨੇਡੀਅਨ ਨਿਊਜ਼ ਚੈਨਲ ਸੀਏਪੀਸੀ ਦੇ ਮੁਤਾਬਕ ਜਦੋਂ ਨਿੱਝਰ ਦੇ ਕਤਲ ਦੀ ਜਾਂਚ ਬਾਰੇ ਸਵਾਲ ਕੀਤਾ ਗਿਆ ਤਾਂ ਟਰੂਡੋ ਨੇ ਲੰਮਾ ਵਿਰਾਮ ਲਿਆ ਅਤੇ ਕਿਹਾ ਕਿ ਉਹ ਮਾਮਲੇ ਦੀ ਤਹਿ ਤੱਕ ਜਾਣ ਲਈ ਭਾਰਤ ਸਰਕਾਰ ਨਾਲ ਰਚਨਾਤਮਕ ਢੰਗ ਨਾਲ ਕੰਮ ਕਰਨਾ ਚਾਹੁੰਦੇ ਹਨ।

ਰਿਪੋਰਟ ਮੁਤਾਬਕ ਟਰੂਡੋ ਨੂੰ ਪੁੱਛਿਆ ਗਿਆ ਸੀ "ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਭਾਰਤ ਕਿਵੇਂ ਸਹਿਯੋਗ ਕਰ ਰਿਹਾ ਹੈ, ਜਦੋਂਕਿ ਕੈਨੇਡਾ ਦਾ ਕਹਿਣਾ ਹੈ ਕਿ ਉਸ 'ਤੇ ਭਰੋਸੇਯੋਗ ਦੋਸ਼ ਹਨ ਅਤੇ ਭਾਰਤ ਉਮੀਦ ਕਰਦਾ ਹੈ ਕਿ ਕੈਨੇਡਾ ਪਹਿਲਾਂ ਆਪਣੀ ਜਾਂਚ ਪੂਰੀ ਕਰੇਗਾ?" ਇਸ 'ਤੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ, ''ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦਾ ਕਤਲ ਇਕ ਅਜਿਹੀ ਘਟਨਾ ਹੈ ਜਿਸ ਨੂੰ ਸਾਨੂੰ ਸਾਰਿਆਂ ਨੂੰ ਬੇਹੱਦ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।'' ਉਨ੍ਹਾਂ ਅੱਗੇ ਕਿਹਾ ਕਿ ਅਸੀਂ ਉਨ੍ਹਾਂ ਭਰੋਸੇਮੰਦ ਦੋਸ਼ਾਂ ਨੂੰ ਜਿਸ ਵਿਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦੀ ਗੱਲ ਕਹੀ ਗਈ ਹੈ, ਉਸ ਨੂੰ ਅਸੀਂ ਹਲਕੇ ਤੌਰ 'ਤੇ ਨਹੀਂ ਕਿਹਾ ਹੈ। 

ਭਾਰਤ ਨਾਲ ਰਚਨਾਤਮਕ ਕੰਮ ਕਰਨ ਦੀ ਪ੍ਰਗਟਾਈ ਇੱਛਾ 

ਟਰੂਡੋ ਨੇ ਕਿਹਾ, "ਇੱਕ ਵਿਭਿੰਨਤਾ ਪੂਰਨ ਦੇਸ਼ ਹੋਣ ਦੇ ਨਾਤੇ, ਸਾਨੂੰ ਸਾਰੇ ਕੈਨੇਡੀਅਨਾਂ ਨੂੰ ਵਿਦੇਸ਼ੀ ਸਰਕਾਰਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ।"CAPC ਦੁਆਰਾ ਸ਼ੇਅਰ ਕੀਤੇ ਗਏ ਵੀਡੀਓ ਅਨੁਸਾਰ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਹੀ ਜਾਂਚ ਨੂੰ ਯਕੀਨੀ ਬਣਾ ਰਹੀ ਹੈ। ਉਸਨੇ ਅੱਗੇ ਕਿਹਾ,"ਅਸੀਂ ਕਾਨੂੰਨ ਦੇ ਸ਼ਾਸਨ ਲਈ ਖੜ੍ਹੇ ਹੋਣ ਅਤੇ ਇਹ ਯਕੀਨੀ ਬਣਾਉਣ ਬਾਰੇ ਸਪੱਸ਼ਟ ਹਾਂ ਕਿ ਸਾਡੀ ਨਿਆਂ ਪ੍ਰਣਾਲੀ ਅਤੇ ਸਾਡੀ ਪੁਲਸ ਦੀ ਸੁਤੰਤਰਤਾ ਅਨੁਸਾਰ ਢੁਕਵੀਂ ਜਾਂਚ ਕੀਤੀ ਜਾਵੇ।" ਟਰੂਡੋ ਨੇ ਕਿਹਾ ਕਿ ਅਸੀਂ ਇਸ ਦੀ ਤਹਿ ਤੱਕ ਜਾਣ ਲਈ ਭਾਰਤ ਸਰਕਾਰ ਨਾਲ ਉਸਾਰੂ ਕੰਮ ਕਰਨਾ ਚਾਹੁੰਦੇ ਹਾਂ। ਇਹ ਸਮਝਣ ਲਈ ਕਿ ਇਹ ਕਿਵੇਂ ਹੋ ਸਕਦਾ ਹੈ ਅਤੇ ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਕੈਨੇਡੀਅਨ ਕਦੇ ਵੀ ਕਿਸੇ ਅੰਤਰਰਾਸ਼ਟਰੀ ਸ਼ਕਤੀ ਦੁਆਰਾ ਵਿਦੇਸ਼ੀ ਦਖਲਅੰਦਾਜ਼ੀ ਲਈ ਅਸੁਰੱਖਿਅਤ ਨਾ ਹੋਵੇ।

ਪੜ੍ਹੋ ਇਹ ਅਹਿਮ ਖ਼ਬਰ-ਟਰੂਡੋ ਨੂੰ ਲੈ ਕੇ ਸਰਵੇਖਣ 'ਚ ਖੁਲਾਸਾ, ਚੋਣਾਂ 'ਚ ਲੱਗ ਸਕਦੈ ਵੱਡਾ ਝਟਕਾ

ਇਹ ਹੈ ਪੂਰਾ ਮਾਮਲਾ

18 ਜੂਨ, 2023 ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਭਾਰਤ ਦੀ ਜਾਂਚ ਏਜੰਸੀ NIA ਨੇ 2020 'ਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਜਸਟਿਨ ਟਰੂਡੋ ਨੇ ਦੋਸ਼ ਲਾਇਆ ਕਿ ਇਸ ਵਿੱਚ ਭਾਰਤ ਸਰਕਾਰ ਸ਼ਾਮਲ ਹੈ। ਹਾਲਾਂਕਿ ਉਸ ਨੇ ਕੋਈ ਸਬੂਤ ਨਹੀਂ ਦਿੱਤਾ। ਭਾਰਤ ਨੇ ਇਸ ਦਾਅਵੇ ਦਾ ਸਖ਼ਤੀ ਨਾਲ ਖੰਡਨ ਕੀਤਾ ਸੀ। ਟਰੂਡੋ ਦੇ ਇਕਪਾਸੜ ਦੋਸ਼ਾਂ ਨੇ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਤੋਂ ਪਹਿਲਾਂ ਮਾਰਚ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਸੀ, ਜਿਸ ਵਿੱਚ ਹਥਿਆਰਬੰਦ ਲੋਕਾਂ ਨੂੰ ਨਿੱਝਰ ਨੂੰ ਗੋਲੀ ਮਾਰਦੇ ਦਿਖਾਇਆ ਗਿਆ ਸੀ। ਇਸ ਕਤਲ ਨੂੰ ਕੰਟਰੈਕਟ ਕਿਲਿੰਗ ਦੱਸਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News