ਨਿਖਿਲ ਗੁਪਤਾ ਦੀ ਹਵਾਲਗੀ 'ਤੇ ਬੋਲੇ ਅਟਾਰਨੀ ਜਨਰਲ, 'ਸਾਡੇ ਨਾਗਰਿਕ ਨੂੰ ਨੁਕਸਾਨ ਪਹੁੰਚਾਉਣਾ ਬਰਦਾਸ਼ਤ ਨਹੀਂ ਕਰਾਂਗੇ'

Tuesday, Jun 18, 2024 - 11:20 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਇਕ ਸਿੱਖ ਵੱਖਵਾਦੀ ਦੀ ਸੁਪਾਰੀ ਦੇ ਕੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਦੇ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਹੁਣ ਅਮਰੀਕੀ ਅਦਾਲਤ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੇਸ਼ ਆਪਣੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ। ਗੁਪਤਾ (53) ਨੂੰ ਨਿਊਯਾਰਕ 'ਚ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਲਈ ਅਮਰੀਕੀ ਸਰਕਾਰ ਦੀ ਅਪੀਲ 'ਤੇ 30 ਜੂਨ 2023 ਨੂੰ ਚੈੱਕ ਗਣਰਾਜ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ 14 ਜੂਨ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ। ਗੁਪਤਾ ਦੇ ਅਟਾਰਨੀ ਜੈਫਰੀ ਚੈਬਰੋਵੇ ਦੇ ਅਨੁਸਾਰ, ਸੋਮਵਾਰ ਨੂੰ ਉਸ ਨੂੰ ਆਪਣੀ ਪਹਿਲੀ ਪੇਸ਼ੀ ਲਈ ਮੈਨਹਟਨ ਸੰਘੀ ਅਦਾਲਤ 'ਚ ਮੈਜਿਸਟਰੇਟ ਜੱਜ ਜੇਮਜ਼ ਕੌਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਉਸ ਨੇ ਖ਼ੁਦ ਨੂੰ ਬੇਗੁਨਾਹ ਦੱਸਿਆ। 

ਇਹ ਵੀ ਪੜ੍ਹੋ : ਕੌਣ ਹੈ ਨਿਖਿਲ ਗੁਪਤਾ? ਜਿਸ ’ਤੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਲੱਗਿਆ ਇਲਜ਼ਾਮ

ਗਾਰਲੈਂਡ ਨੇ ਸੋਮਵਾਰ ਨੂੰ ਕਿਹਾ,''ਇਹ ਹਵਾਲਗੀ ਸਪੱਸ਼ਟ ਰੂਪ ਨਾਲ ਦਰਸਾਉਂਦੀ ਹੈ ਕਿ ਨਿਆਂ ਵਿਭਾਗ ਅਮਰੀਕੀ ਨਾਗਰਿਕਾਂ ਨੂੰ ਚੁੱਪ ਕਰਵਾਉਣ ਜਾਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ।'' ਉਨ੍ਹਾਂ ਕਿਹਾ,''ਨਿਖਿਲ ਗੁਪਤਾ 'ਤੇ ਭਾਰਤ 'ਚ ਸਿੱਖ ਵੱਖਵਾਦੀ ਅੰਦੋਲਨ ਦਾ ਸਮਰਥਨ ਕਰਨ ਲਈ ਇਕ ਅਮਰੀਕੀ ਨਾਗਰਿਕ ਨੂੰ ਨਿਸ਼ਾਨਾ ਬਣਾਉਣ ਅਤੇ ਉਸ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਰਹਿਣ ਦੇ ਮਾਮਲੇ 'ਚ ਅਮਰੀਕਾ ਦੀ ਇਕ ਅਦਾਲਤ 'ਚ ਮੁਕੱਦਮਾ ਚੱਲੇਗਾ। ਭਾਰਤ ਸਰਕਾਰ ਦੇ ਇਕ ਕਰਮਚਾਰੀ ਦੇ ਨਿਰਦੇਸ਼ 'ਤੇ ਇਹ ਸਾਜ਼ਿਸ਼ ਰਚੀ ਗਈ।'' ਮਾਮਲੇ 'ਚ ਅਗਲੀ ਸੁਣਵਾਈ 28 ਜੂਨ ਨੂੰ ਹੋਵੇਗੀ। ਗੁਪਤਾ 'ਤੇ ਸੁਪਾਰੀ ਦੇ ਕੇ ਕਤਲ ਕਰਵਾਉਣ ਅਤੇ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜੇਕਰ ਗੁਪਤਾ ਨੂੰ ਦੋਸ਼ੀ ਕਰਾਰ ਦਿੱਤਾ ਜਾਂਦਾ ਹੈ ਤਿ ਉਸ ਨੂੰ ਹਰੇਕ ਦੋਸ਼ ਲਈ ਵੱਧ ਤੋਂ ਵੱਧ 10 ਸਾਲ ਕੈਦ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਡਿਪਟੀ ਅਟਾਰਨੀ ਜਨਰਲ ਲਿਸਾ ਮੋਨਾਕੋ ਨੇ ਕਿਹਾ ਕਿ ਸੁਪਾਰੀ ਦੇ ਕੇ ਕਤਲ ਕਰਵਾਉਣ ਦੀ ਸਾਜ਼ਿਸ਼, ਕਥਿਤ ਤੌਰ 'ਤੇ ਭਾਰਤ ਸਰਕਾਰ ਦੇ ਇਕ ਕਰਮਚਾਰੀ ਵੱਲੋਂ ਨਿਊਯਾਰਕ ਸ਼ਹਿਰ 'ਚ ਇਕ ਅਮਰੀਕੀ ਨਾਗਰਿਕ ਦੇ ਕਤਲ ਲਈ ਰਚੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਇਕ ਰਾਜਨੀਤਕ ਵਰਕਰ ਨੂੰ ਉਸ ਦੇ ਮੁੱਖ ਅਮਰੀਕੀ ਅਧਿਕਾਰ- ਬੋਲਣ ਦੀ ਆਜ਼ਾਦੀ ਦੇ ਅਧਿਕਾਰ ਦੀ ਗਲਤ ਵਰਤੋਂ ਰਕਨ ਤੋਂ ਰੋਕਣ ਦੀ ਇਕ ਸ਼ਰਮਸਾਰ ਦੀ ਕੋਸ਼ਿਸ਼ ਸੀ।

ਇਹ ਵੀ ਪੜ੍ਹੋ : ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਨਿਖਿਲ ਗੁਪਤਾ ਨੂੰ ਲਿਆਂਦਾ ਗਿਆ ਅਮਰੀਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News