US: ਭਾਰਤੀ ਮੂਲ ਦੀ ਨਿੱਕੀ ਹੈਲੀ ਲੜ ਸਕਦੀ ਹੈ ਰਾਸ਼ਟਰਪਤੀ ਚੋਣਾਂ, 15 ਫਰਵਰੀ ਤੋਂ ਮੁਹਿੰਮ ਸ਼ੁਰੂ ਕਰਨ ਦੀ ਬਣਾਈ ਯੋਜਨਾ

Wednesday, Feb 01, 2023 - 12:55 PM (IST)

ਕੋਲੰਬੀਆ (ਏਜੰਸੀ) : ਭਾਰਤੀ-ਅਮਰੀਕੀ ਸਿਆਸਤਦਾਨ ਨਿੱਕੀ ਹੈਲੀ ਆਪਣੀ ਰਾਸ਼ਟਰਪਤੀ ਚੋਣ ਮੁਹਿੰਮ ਨੂੰ ਅਧਿਕਾਰਤ ਰੂਪ ਦਿੰਦੀ ਨਜ਼ਰ ਆ ਰਹੀ ਹੈ। ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਦੇ ਸਮਰਥਕਾਂ ਨੂੰ ਬੁੱਧਵਾਰ ਨੂੰ ਚਾਰਲਸਟਨ ਵਿੱਚ 15 ਫਰਵਰੀ ਨੂੰ ਇੱਕ ਸਮਾਗਮ ਲਈ ਇੱਕ ਈਮੇਲ ਸੱਦਾ ਪ੍ਰਾਪਤ ਹੋਵੇਗਾ, ਜਿਸ ਵਿੱਚ ਉਹ ਆਪਣੀ ਮੁਹਿੰਮ ਦਾ ਐਲਾਨ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬ੍ਰਿਟੇਨ ’ਚ ‘ਲਾਈਫ ਟਾਈਮ ਅਚੀਵਮੈਂਟ ਆਨਰ’ ਨਾਲ ਕੀਤਾ ਗਿਆ ਸਨਮਾਨਿਤ

ਇਸ ਸਬੰਧੀ ਜਾਣਕਾਰੀ ਰੱਖਣ ਵਾਲੇ ਇਕ ਵਿਅਕਤੀ ਨੇ ਇਹ ਜਾਣਕਾਰੀ ਦਿੱਤੀ ਪਰ ਉਸ ਨੂੰ ਇਸ 'ਤੇ ਅਧਿਕਾਰਤ ਤੌਰ 'ਤੇ ਬੋਲਣ ਦਾ ਅਧਿਕਾਰ ਨਹੀਂ ਹੈ। ਹੈਲੀ ਦੀਆਂ ਯੋਜਨਾਵਾਂ ਦੀ ਖ਼ਬਰ ਸਭ ਤੋਂ ਪਹਿਲਾਂ 'ਦਿ ਪੋਸਟ ਐਂਡ ਕੂਰੀਅਰ ਆਫ ਚਾਰਲਸਟਨ' ਵੱਲੋਂ ਦਿੱਤੀ ਗਈ ਸੀ। 51 ਸਾਲਾ ਹੈਲੀ ਨੇ 6 ਸਾਲ ਦੱਖਣੀ ਕੈਰੋਲੀਨਾ ਦੀ ਗਵਰਨਰ ਅਤੇ ਫਿਰ ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਵਜੋਂ ਸੇਵਾ ਨਿਭਾਈ ਹੈ। ਅਮਰੀਕਾ ਦੀਆਂ ਅਗਲੀ ਰਾਸ਼ਟਰਪਤੀ ਚੋਣਾਂ 2024 ਵਿੱਚ ਹੋਣੀਆਂ ਹਨ।

ਇਹ ਵੀ ਪੜ੍ਹੋ: ਅਜਬ-ਗਜ਼ਬ: ਇੱਥੇ ਕਬਰ ਲਈ ਮ੍ਰਿਤਕਾਂ ਦੇ ਵਾਰਸਾਂ ਨੂੰ ਭਰਨਾ ਪੈਂਦੈ ਮਹੀਨਾਵਾਰ ਕਿਰਾਇਆ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News