USA 'ਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਨਿੱਕੀ ਹੈਲੀ ਨੂੰ ਮਿਲ ਰਹੀਆਂ ਧਮਕੀਆਂ, ਸੀਕਰੇਟ ਸਰਵਿਸ ਤੋਂ ਮੰਗੀ ਸੁਰੱਖਿਆ
Wednesday, Feb 07, 2024 - 12:14 PM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਦੀ ਦੌੜ ਵਿਚ ਸ਼ਾਮਲ ਭਾਰਤੀ ਮੂਲ ਦੀ ਨੇਤਾ ਨਿੱਕੀ ਹੈਲੀ ਨੇ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਖੁਫੀਆ ਸੇਵਾ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਦੀ ਦੌੜ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਕਲੌਤੀ ਵਿਰੋਧੀ ਹੈਲੀ ਬਚੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਚਿਲੀ ਦੇ ਸਾਬਕਾ ਰਾਸ਼ਟਰਪਤੀ ਸੇਬੇਸਟੀਅਨ ਪਿਨੇਰਾ ਦੀ ਹਵਾਈ ਹਾਦਸੇ 'ਚ ਮੌਤ
ਸੀ.ਐੱਨ.ਐੱਨ. ਦੀ ਖ਼ਬਰ ਮੁਤਾਬਰ ਹੈਲੀ ਦੀ ਮੁਹਿੰਮ ਟੀਮ ਨੇ ਕਿਹਾ ਕਿ ਉਨ੍ਹਾਂ ਨੇ ਖੁਫੀਆ ਸੇਵਾ ਦੀ ਸੁਰੱਖਿਆ ਲਈ ਅਰਜ਼ੀ ਦਿੱਤੀ ਹੈ ਪਰ ਇਹ ਨਹੀਂ ਦੱਸਿਆ ਕਿ ਅਰਜ਼ੀ ਕਦੋਂ ਦਿੱਤੀ ਗਈ। ਮੁਹਿੰਮ ਟੀਮ ਨੇ ਇਹ ਵੀ ਨਹੀਂ ਦੱਸਿਆ ਕਿ ਉਨ੍ਹਾਂ ਨੇ ਕਿਸ ਖਤਰੇ ਦੇ ਮੱਦੇਨਜ਼ਰ ਸੁਰੱਖਿਆ ਲਈ ਅਰਜ਼ੀ ਦਿੱਤੀ ਹੈ। ਖੁਫੀਆ ਸੇਵਾ ਦੀ ਸੁਰੱਖਿਆ ਅੰਦਰੂਨੀ ਸੁਰੱਖਿਆ ਸਬੰਧੀ ਮਾਮਲਿਆਂ ਦੇ ਮੰਤਰੀ ਦੀ ਮਨਜ਼ੂਰੀ ਨਾਲ ਹੀ ਪ੍ਰਦਾਨ ਕੀਤੀ ਜਾਂਦੀ ਹੈ, ਜੋ ਫੈਸਲਾ ਲੈਣ ਤੋਂ ਪਹਿਲਾਂ ਸੰਸਦ ਦੀ ਸਲਾਹਕਾਰ ਕਮੇਟੀ ਨਾਲ ਸਲਾਹ-ਮਸ਼ਵਰਾ ਕਰਦੇ ਹਨ। ਦੱਖਣੀ ਕੈਰੋਲੀਨਾ ਵਿੱਚ 52 ਸਾਲਾ ਹੈਲੀ ਦੇ ਘਰ ਹਾਲ ਹੀ ਦੇ ਮਹੀਨਿਆਂ ਵਿੱਚ ਹਮਲੇ ਦੀਆਂ 2 ਘਟਨਾਵਾਂ ਸਾਹਮਣੇ ਆਈਆਂ ਸਨ। ਇਨ੍ਹਾਂ ਵਿੱਚੋਂ ਇੱਕ ਘਟਨਾ ਉਦੋਂ ਵਾਪਰੀ ਸੀ, ਜਦੋਂ ਉਸ ਦੇ ਮਾਤਾ-ਪਿਤਾ ਘਰ ਵਿੱਚ ਸਨ।
ਇਹ ਵੀ ਪੜ੍ਹੋ: ਇਟਲੀ ਦੀ ਪਹਿਲੀ ਪੰਜਾਬਣ ਰਾਜਦੀਪ ਕੌਰ ਪ੍ਰਵਾਸੀ ਔਰਤਾਂ ਲਈ ਬਣੀ ਮਿਸਾਲ, ਤੇਲ ਟੈਂਕਰ ਦੀ ਕਰ ਰਹੀ ਡਰਾਈਵਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।