ਸ਼ਿਕਾਗੋ ''ਚ ਹੋਈ ਗੋਲੀਬਾਰੀ, 9 ਲੋਕਾਂ ਦੀ ਮੌਤ

05/29/2023 1:27:36 PM

ਵਾਸ਼ਿੰਗਟਨ (ਵਾਰਤਾ)- ਅਮਰੀਕਾ ਦੇ ਸ਼ਿਕਾਗੋ ਸ਼ਹਿਰ 'ਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ 'ਚ ਜ਼ਖ਼ਮੀ ਹੋਏ 37 ਲੋਕਾਂ 'ਚੋਂ 9 ਦੀ ਹੁਣ ਤੱਕ ਮੌਤ ਹੋ ਗਈ ਹੈ। ਇਹ ਜਾਣਕਾਰੀ ਸੋਮਵਾਰ ਨੂੰ ਏ.ਬੀ.ਸੀ. ਨਿਊਜ਼ ਵੱਲੋਂ ਜਾਰੀ ਰਿਪੋਰਟ ਵਿੱਚ ਦਿੱਤੀ ਗਈ। ਏ.ਬੀ.ਸੀ. ਨਿਊਜ਼ ਨੇ ਐਤਵਾਰ ਨੂੰ ਪੁਲਸ ਦੇ ਹਵਾਲੇ ਨਾਲ ਦੱਸਿਆ ਕਿ ਜ਼ਖਮੀਆਂ 'ਚ 14 ਅਤੇ 16 ਸਾਲ ਦੀਆਂ 2 ਕੁੜੀਆਂ ਸ਼ਾਮਲ ਹੈ। 

ਇਸ ਤੋਂ ਇਲਾਵਾ, ਮਾਰੇ ਗਏ ਵਿਅਕਤੀਆਂ ਦੀ ਉਮਰ 20 ਸਾਲ ਤੋਂ ਵੱਧ ਸੀ ਅਤੇ ਇੱਕ 69 ਸਾਲਾ ਔਰਤ ਵੀ ਸ਼ਾਮਲ ਹੈ। ਜਾਰੀ ਰਿਪੋਰਟਾਂ ਦੇ ਅਨੁਸਾਰ, ਪਹਿਲੀ ਗੋਲੀਬਾਰੀ ਸ਼ੁੱਕਰਵਾਰ ਦੇਰ ਰਾਤ ਹੋਈ ਅਤੇ ਨਤੀਜੇ ਵਜੋਂ ਇੱਕ ਨਾਬਾਲਗ (17) ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਐਤਵਾਰ ਤੜਕੇ ਫਿਰ ਤੋਂ ਗੋਲੀਬਾਰੀ ਹੋਈ, ਜਿਸ ਵਿਚ ਇਕ ਵਿਅਕਤੀ (35) ਦੀ ਮੌਤ ਹੋ ਗਈ ਅਤੇ ਇਕ ਔਰਤ (30) ਜ਼ਖ਼ਮੀ ਹੋ ਗਈ।


cherry

Content Editor

Related News