ਇਰਾਨ ਦੇ ਹਸਪਤਾਲ 'ਚ ਲੱਗੀ ਅੱਗ, 9 ਮਰੀਜ਼ ਜਿਊਂਦੇ ਸੜੇ

06/18/2024 1:47:53 PM

ਤੇਹਰਾਨ (ਏਜੰਸੀ)- ਇਰਾਨ ਦੇ ਉੱਤਰੀ ਹਿੱਸੇ 'ਚ ਸਥਿਤ ਇਕ ਹਸਪਤਾਲ 'ਚ ਅੱਗ ਲੱਗ ਗਈ, ਜਿਸ 'ਚ 9 ਮਰੀਜ਼ਾਂ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰੀ ਟੈਲੀਵਿਜ਼ਨ ਨੇ ਦੱਸਿਆ ਕਿ ਰਾਜਧਾਨੀ ਤੇਹਰਾਨ ਤੋਂ ਉੱਤਰ-ਪੱਛਮ 'ਚ ਲਗਭਗ 330 ਕਿਲੋਮੀਟਰ (ਲਗਭਗ 205 ਮੀਲ) ਦੂਰ ਰਸ਼ਤ ਸ਼ਹਿਰ ਦੇ ਕਾਇਮ ਹਸਪਤਾਲ 'ਚ ਸਥਾਨਕ ਸਮੇਂ ਅਨੁਸਾਰ ਸੋਮਵਾਰ ਦੇਰ ਰਾਤ ਕਰੀਬ 1.30 ਵਜੇ ਅੱਗ ਲੱਗ ਗਈ, ਜਿਸ 'ਚ 6 ਔਰਤਾਂ ਅਤੇ ਤਿੰਨ ਪੁਰਸ਼ਾਂ ਦੀ ਮੌਤ ਹੋ ਗਈ।

ਸ਼ਹਿਰ ਦੇ ਫਾਇਰ ਬ੍ਰਿਗੇਡ ਵਿਭਾਗ ਦੇ ਮੁਖੀ ਸ਼ਾਹਰਾਮ ਮੋਮੇਨੀ ਨੇ ਸਰਕਾਰੀ ਟੀਵੀ 'ਤੇ ਕਿਹਾ  ਕਿ ਬੇਸਮੈਂਟ 'ਚ ਬਿਜਲੀ ਦਾ ਸ਼ਾਰਟ ਸਰਕਿਟ ਹੋਇਆ, ਜਿਸ ਨਾਲ ਅੱਗ ਲੱਗ ਗਈ। ਉੱਥੇ ਹੀ ਇੰਟੈਂਸਿਵ ਕੇਅਰ ਯੂਨਿਟ ਸਥਿਤ ਹੈ। ਮੋਮੇਨੀ ਨੇ ਕਿਹਾ ਕਿ ਐਮਰਜੈਂਸੀ ਕਰਮਚਾਰੀਆਂ ਨੇ ਉੱਥੇ ਫਸੇ 140 ਲੋਕਾਂ ਤੋਂ ਵੱਧ ਮਰੀਜ਼ਾਂ ਅਤੇ ਹਸਪਤਾਲ ਦੇ ਕਰਮਚਾਰੀਆਂ ਨੂੰ ਕੱਢਿਆ ਅਤੇ ਉਨ੍ਹਾਂ 'ਚੋਂ 120 ਨੂੰ ਹੋਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਆਨਲਾਈਨ ਪੋਸਟ ਕੀਤੇ ਗਏ ਇਕ ਵੀਡੀਓ 'ਚ ਅੱਧੀ ਰਾਤ ਨੂੰ ਹਸਪਤਾਲ ਤੋਂ ਧੂੰਆਂ ਨਿਕਲਦਾ ਹੋਇਆ ਦਿਖਾਈ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News