ਦੁਖ਼ਦ ਖ਼ਬਰ : ਅਮਰੀਕਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਬੱਚਿਆਂ ਸਮੇਤ 9 ਲੋਕਾਂ ਦੀ ਮੌਤ

Sunday, Jan 03, 2021 - 09:42 AM (IST)

ਦੁਖ਼ਦ ਖ਼ਬਰ : ਅਮਰੀਕਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਬੱਚਿਆਂ ਸਮੇਤ 9 ਲੋਕਾਂ ਦੀ ਮੌਤ

ਫਰੈਸਨੋ (ਭਾਸ਼ਾ) : ਮੱਧ ਕੈਲੀਫੋਰਨੀਆ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ 2 ਵਾਹਨਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋਣ ਨਾਲ 9 ਲੋਕਾਂ ਦੀ ਮੌਤ ਹੋ ਗਈ, ਇਨ੍ਹਾਂ ਵਿੱਚ 7 ਬੱਚੇ ਸ਼ਾਮਲ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਫਰੈਸਨੋ ਕਾਊਂਟੀ ਕੋਰੋਨਰ ਦੇ ਦਫ਼ਤਰ ਵਲੋਂ ਦੱਸਿਆ ਕਿ ਸ਼ੁੱਕਰਵਾਰ ਨੂੰ ਸ਼ਾਮ ਕਰੀਬ 8 ਵਜੇ ਇਹ ਹਾਦਸਾ ਵਾਪਰਿਆ। ਗੱਡੀ ਵਿੱਚ ਸਵਾਰ 7 ਬੱਚੇ ਆਪਸ ਵਿੱਚ ਸਬੰਧੀ ਸਨ ਅਤੇ ਇਸ ਵਾਹਨ ਨੂੰ ਇੱਕ ਮਹਿਲਾ ਚਲਾ ਰਹੀ ਸੀ। ਉਦੋਂ ਸਾਹਮਣੇ ਤੋਂ ਆ ਰਹੇ ਇੱਕ ਦੂਜੇ ਵਾਹਨ ਦੀ ਇਸ ਨਾਲ ਟੱਕਰ ਹੋ ਗਈ। ਉਸ ਵਾਹਨ ਨੂੰ 28 ਸਾਲਾ ਡੇਨੀਅਲ ਲੂਨਾ ਚਲਾ ਰਿਹਾ ਸੀ। ਟੱਕਰ ਇੰਨੀ ਭਿਆਨਕ ਸੀ ਕਿ ਫੋਰਡ ਗੱਡੀ ਵਿੱਚ ਅੱਗ ਲੱਗ ਗਈ ਅਤੇ ਉਸ ਵਿੱਚ ਸਵਾਰ 7 ਬੱਚਿਆਂ ਸਮੇਤ ਸਾਰੇ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਲੂਨਾ ਦੀ ਵੀ ਮੌਤ ਹੋ ਗਈ। 


author

cherry

Content Editor

Related News