3 ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 7 ਜੀਆਂ ਸਣੇ 9 ਲੋਕਾਂ ਦੀ ਮੌਤ

Tuesday, Mar 12, 2024 - 01:05 PM (IST)

3 ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 7 ਜੀਆਂ ਸਣੇ 9 ਲੋਕਾਂ ਦੀ ਮੌਤ

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਮੁਲਤਾਨ ਸ਼ਹਿਰ ਵਿੱਚ ਮੰਗਲਵਾਰ ਨੂੰ ਇੱਕ ਰਿਹਾਇਸ਼ੀ ਇਮਾਰਤ ਡਿੱਗਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਚਾਅ ਮੁਹਿੰਮ ਦੀ ਅਗਵਾਈ ਕਰ ਰਹੇ ਮੁਲਤਾਨ ਦੇ ਜ਼ਿਲ੍ਹਾ ਐਮਰਜੈਂਸੀ ਅਧਿਕਾਰੀ ਕਲੀਮ ਉੱਲਾ ਨੇ ਮੁਤਾਬਕ ਸ਼ਹਿਰ ਦੇ ਹਰਮ ਗੇਟ ਇਲਾਕੇ ਨੇੜੇ ਤੜਕੇ 3 ਮੰਜ਼ਿਲਾ ਇਮਾਰਤ ਡਿੱਗ ਗਈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਹੁਣ ਪਰਿਵਾਰ ਦੇ ਮੈਂਬਰਾਂ ਨੂੰ ਬ੍ਰਿਟੇਨ ਨਹੀਂ ਲਿਆ ਸਕਣਗੇ ਭਾਰਤੀ

ਉਨ੍ਹਾਂ ਦੱਸਿਆ ਕਿ ਕੁੱਲ 11 ਲੋਕ ਮਲਬੇ ਹੇਠਾਂ ਦੱਬੇ ਗਏ ਸਨ। ਕਈ ਘੰਟਿਆਂ ਦੇ ਬਚਾਅ ਅਤੇ ਖੋਜ ਅਭਿਆਨ ਤੋਂ ਬਾਅਦ 9 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦੋਂ ਕਿ 2 ਨੂੰ ਜ਼ਿੰਦਾ ਬਚਾਅ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੀੜਤਾਂ ਨੂੰ ਸਥਾਨਕ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਇੱਕੋ ਪਰਿਵਾਰ ਦੇ 7 ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ: ਕੈਨੇਡਾ: ਨਿਰਮਾਣ ਅਧੀਨ ਘਰ ਨੂੰ ਲੱਗੀ ਭਿਆਨਕ ਅੱਗ 2 ਹੋਰ ਘਰਾਂ 'ਚ ਫੈਲੀ, ਲੋਕਾਂ ਨੇ ਦੌੜ ਕੇ ਬਚਾਈ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News