ਸ਼ਰਧਾਲੂਆਂ ਨਾਲ ਭਰੀ ਬੱਸ ਪਲਟਣ ਕਾਰਨ 9 ਲੋਕਾਂ ਦੀ ਮੌਤ, 40 ਜ਼ਖ਼ਮੀ
Saturday, Jun 18, 2022 - 10:19 AM (IST)
ਮੈਕਸੀਕੋ ਸਿਟੀ (ਏਜੰਸੀ)- ਦੱਖਣੀ ਮੈਕਸੀਕੋ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਪਲਟ ਜਾਣ ਨਾਲ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖ਼ਮੀ ਹੋ ਗਏ। ਖੇਤਰੀ ਨਾਗਰਿਕ ਸੁਰੱਖਿਆ ਸੇਵਾ ਸਰਵਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਖਣੀ ਚਿਆਪਾਸ ਰਾਜ ਵਿਚ ਨਾਗਰਿਕ ਸੁਰੱਖਿਆ ਦਫ਼ਤਰ ਨੇ ਦੱਸਿਆ ਕਿ ਹਾਦਸਾ ਸ਼ੁੱਕਰਵਾਰ ਸਵੇਰੇ ਟੀਲਾ ਬਸਤੀ ਵਿਚ ਵਾਪਰਿਆ।
ਇਹ ਵੀ ਪੜ੍ਹੋ: ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਸਾਹਿਬ ਨੇੜੇ ਹੋਏ ਜ਼ਬਰਦਸਤ ਧਮਾਕੇ (ਵੀਡੀਓ)
ਸੇਵਾ ਨੇ ਆਪਣੇ ਟਵਿੱਟਰ ਪੇਜ 'ਤੇ ਕਿਹਾ, "ਹਾਦਸੇ ਦੇ ਨਤੀਜੇ ਵਜੋਂ, 40 ਲੋਕ ਜ਼ਖ਼ਮੀ ਹੋ ਗਏ ਅਤੇ ਬਦਕਿਸਮਤੀ ਨਾਲ 9 ਲੋਕਾਂ ਦੀ ਮੌਤ ਹੋ ਗਈ।" ਸਥਾਨਕ ਮੀਡੀਆ ਦੇ ਅਨੁਸਾਰ, ਸ਼ਰਧਾਲੂ ਟੀਲਾ ਨਗਰਪਾਲਿਕਾ ਵਿੱਚ ਸਥਿਤ ਕ੍ਰਾਈਸਟ ਚਰਚ ਵੱਲ ਜਾ ਰਹੇ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ: ਤਾਲਿਬਾਨ ਰਾਜ 'ਚ ਮਸ਼ਹੂਰ TV ਐਂਕਰ ਸੜਕ 'ਤੇ ਪਕੌੜੇ ਵੇਚਣ ਲਈ ਮਜਬੂਰ, ਤਸਵੀਰਾਂ ਵਾਇਰਲ