ਪਾਕਿਸਤਾਨ 'ਚ ਭੂਚਾਲ ਨਾਲ ਸਬੰਧਤ ਘਟਨਾਵਾਂ 'ਚ 9 ਲੋਕਾਂ ਦੀ ਮੌਤ, 160 ਤੋਂ ਵਧੇਰੇ ਜ਼ਖ਼ਮੀ (ਵੀਡੀਓ)

03/22/2023 9:28:46 AM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਨੂੰ 6.8 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 160 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ 'ਚ 180 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਵਿਭਾਗ ਮੁਤਾਬਕ ਲਾਹੌਰ, ਇਸਲਾਮਾਬਾਦ, ਰਾਵਲਪਿੰਡੀ, ਕਵੇਟਾ, ਪੇਸ਼ਾਵਰ, ਕੋਹਾਟ, ਲੱਕੀ ਮਰਵਤ ਅਤੇ ਦੇਸ਼ ਦੇ ਹੋਰ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

 

ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਵਿਦਿਆਰਥੀ 'ਤੇ ਹਮਲਾ, ਲਾਹੀ ਪੱਗ, ਵਾਲਾਂ ਤੋਂ ਫੜ ਕੇ ਘੜੀਸਿਆ

ਸਥਾਨਕ ਮੀਡੀਆ ਮੁਤਾਬਕ ਗੁਜਰਾਂਵਾਲਾ, ਗੁਜਰਾਤ, ਸਿਆਲਕੋਟ, ਕੋਟ ਮੋਮਿਨ, ਮਢ ਰਾਂਝਾ, ਚਕਵਾਲ, ਕੋਹਾਟ ਅਤੇ ਗਿਲਗਿਤ-ਬਾਲਟਿਸਤਾਨ ਖੇਤਰਾਂ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਟੈਲੀਵਿਜ਼ਨ 'ਤੇ ਪ੍ਰਸਾਰਿਤ ਫੁਟੇਜ 'ਚ ਲੋਕ ਡਰ ਦੇ ਮਾਰੇ ਸੜਕਾਂ 'ਤੇ ਨਿਕਲਦੇ ਦਿਖਾਈ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਨਾਲ ਸਬੰਧਤ ਘਟਨਾਵਾਂ 'ਚ 2 ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 160 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।

 

ਇਹ ਵੀ ਪੜ੍ਹੋ: ਅਧਿਐਨ 'ਚ ਖ਼ੁਲਾਸਾ, ਬਿੱਲੀਆਂ ਅਤੇ ਕੁੱਤੇ ਫੈਲਾ ਰਹੇ ਦਵਾਈਆਂ ਬੇਅਸਰ ਕਰਨ ਵਾਲਾ ਜੀਵਾਣੂ

ਅਖ਼ਬਾਰ ‘ਦਿ ਐਕਸਪ੍ਰੈਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਭੂਚਾਲ ਕਾਰਨ ਰਾਵਲਪਿੰਡੀ ਦੇ ਬਾਜ਼ਾਰਾਂ ‘ਚ ਭਾਜੜ ਮੱਚਣ ਦੀਆਂ ਖ਼ਬਰਾਂ ਹਨ। ਪਾਕਿਸਤਾਨ ਦੀ ਸਰਕਾਰੀ ਸਮਾਚਾਰ ਏਜੰਸੀ 'ਐਸੋਸੀਏਟਿਡ ਪ੍ਰੈਸ' ਮੁਤਾਬਕ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਫ਼ਤ ਪ੍ਰਬੰਧਨ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ। ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਸੰਘੀ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਦੇ ਨਿਰਦੇਸ਼ਾਂ 'ਤੇ ਸੰਘੀ ਰਾਜਧਾਨੀ ਦੇ ਹਸਪਤਾਲਾਂ ਵਿੱਚ 'ਐਮਰਜੈਂਸੀ' ਘੋਸ਼ਿਤ ਕੀਤੀ ਗਈ ਹੈ। ਅੰਤਰਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਪਾਕਿਸਤਾਨ ਤੋਂ ਇਲਾਵਾ ਭਾਰਤ, ਅਫਗਾਨਿਸਤਾਨ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ ਅਤੇ ਕਿਰਗਿਸਤਾਨ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 

ਇਹ ਵੀ ਪੜ੍ਹੋ: ਅਜਬ-ਗਜ਼ਬ: ਗੁਆਂਢਣ ਦਾ ਦਿਲ ਕੱਢ ਕੇ ਆਲੂਆਂ ਨਾਲ ਪਕਾਇਆ, ਫਿਰ ਪਰਿਵਾਰਕ ਮੈਂਬਰਾਂ ਨੂੰ ਖੁਆ ਕੇ ਮਾਰਿਆ

cherry

This news is Content Editor cherry