ਬੰਗਲਾਦੇਸ਼ ''ਚ ਵਾਪਰਿਆ ਸੜਕ ਹਾਦਸਾ, 9 ਲੋਕਾਂ ਦੀ ਮੌਤ

Sunday, May 29, 2022 - 10:43 AM (IST)

ਬੰਗਲਾਦੇਸ਼ ''ਚ ਵਾਪਰਿਆ ਸੜਕ ਹਾਦਸਾ, 9 ਲੋਕਾਂ ਦੀ ਮੌਤ

ਢਾਕਾ (ਵਾਰਤਾ): ਬੰਗਲਾਦੇਸ਼ ਦੇ ਬਾਰਿਸ਼ਾਲ 'ਚ ਐਤਵਾਰ ਨੂੰ ਇਕ ਬੱਸ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਇਸ ਟੱਕਰ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ 15 ਲੋਕ ਜ਼ਖਮੀ ਹੋ ਗਏ। ਪੁਲਸ ਨੇ ਅੱਜ ਇੱਥੇ ਦੱਸਿਆ ਕਿ ਇਹ ਘਟਨਾ ਢਾਕਾ-ਬਾਰੀਸ਼ਾਲ ਹਾਈਵੇਅ 'ਤੇ ਵਜ਼ੀਰਪੁਰ ਉਪਜ਼ਿਲੇ ਦੇ ਸਨੁਹਾਰ ਇਲਾਕੇ 'ਚ ਸਵੇਰੇ ਕਰੀਬ 5:30 ਵਜੇ ਵਾਪਰੀ। ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਪੀੜਤਾਂ ਦੀ ਪਛਾਣ ਨਹੀਂ ਹੋ ਸਕੀ ਹੈ। 

ਪੜ੍ਹੋ ਇਹ ਅਹਿਮ ਖ਼ਬਰ -ਬ੍ਰਾਜ਼ੀਲ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਘੱਟੋ-ਘੱਟ 31 ਲੋਕਾਂ ਦੀ ਮੌਤ, ਹਜ਼ਾਰਾਂ ਘਰ ਛੱਡਣ ਲਈ ਮਜਬੂਰ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜ਼ਖਮੀਆਂ ਨੂੰ ਸ਼ੇਰ-ਏ-ਬੰਗਲਾ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਪੁਸ਼ਟੀ ਕਰਦੇ ਹੋਏ ਵਜ਼ੀਰਪੁਰ ਪੁਲਸ ਸਟੇਸ਼ਨ ਦੇ ਇੰਚਾਰਜ ਅਧਿਕਾਰੀ ਅਲੀ ਅਰਸ਼ਦ ਨੇ ਯੂ.ਐਨ.ਆਈ ਨੂੰ. ਦੱਸਿਆ ਕਿ ਜਮੁਨਾ ਲਾਈਨ ਪਰਿਵਾਹਨ ਦੀ ਇੱਕ ਬੱਸ ਡਰਾਈਵਰ ਦੇ ਵਾਹਨ ਤੋਂ ਕੰਟਰੋਲ ਗੁਆਉਣ ਤੋਂ ਬਾਅਦ ਖੇਤਰ ਵਿੱਚ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News