ਚੀਨ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 9 ਲੋਕਾਂ ਦੀ ਮੌਤ ਤੇ 6 ਲਾਪਤਾ

09/19/2021 5:26:53 PM

ਬੀਜਿੰਗ (ਭਾਸ਼ਾ): ਚੀਨ ਦੇ ਦੱਖਣੀ-ਪੱਛਮੀ ਸੂਬੇ ਗੁਡਝੋਉ ਵਿਚ ਇਕ ਯਾਤਰੀਆਂ ਨਾਲ ਭਰੀ ਕਿਸ਼ਤੀ ਨਦੀ ਵਿਚ ਪਲਟ ਗਈ।ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਲਾਪਤਾ ਹਨ।ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਨੇ ਐਤਵਾਰ ਨੂੰ ਖ਼ਬਰ ਦਿੱਤੀ ਕਿ ਇਹ ਹਾਦਸਾ ਸ਼ਨੀਵਾਰ ਸ਼ਾਮ ਲਿਊਪਨਸ਼ੁਈ ਸ਼ਹਿਰ ਦੇ ਜਾਂਗਕੇ ਟਾਊਨਸ਼ਿਪ ਨੇੜਲੀ ਨਦੀ ਵਿਚ ਸਥਾਨਕ ਸਮੇਂ ਮੁਤਾਬਕ ਸ਼ਾਮ 4:50 'ਤੇ ਵਾਪਰਿਆ। 

ਪੜ੍ਹੋ ਇਹ ਅਹਿਮ ਖਬਰ -ਤਾਲਿਬਾਨ ਦਾ ਖ਼ੌਫ, ਲੁਕਣ ਲਈ ਮਜਬੂਰ ਅਮਰੀਕੀ ਨਾਗਰਿਕ ਅਤੇ ਗ੍ਰੀਨ ਕਾਰਡ ਧਾਰਕ ਲੋਕ

ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਲਾਪਤਾ ਹਨ। ਇਸ ਕਿਸ਼ਤੀ ਵਿਚ 40 ਯਾਤਰੀਆਂ ਦੇ ਬੈਠਣ ਦੀ ਸਮਰੱਥਾ ਸੀ। ਬਚਾਅ ਮੁਹਿੰਮ ਹਾਲੇ ਜਾਰੀ ਹੈ ਅਤੇ ਹਾਦਸੇ ਦਾ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕਿਸ਼ਤੀ ਵਿਚ ਕਿੰਨੇ ਲੋਕ ਸਵਾਰ ਸਨ ਜਿਹਨਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਸਨ। ਹਾਲੇ ਤੱਕ 9 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਨਦੀ ਵਿਚੋਂ 40 ਲੋਕਾਂ ਨੂੰ ਬਚਾਇਆ ਗਿਆ। ਸ਼ਿਨਹੂਆ ਮੁਤਾਬਕ ਬਚਾਅ ਮੁਹਿੰਮ ਵਿਚ 17 ਟੀਮਾਂ ਅਤੇ 50 ਕਿਸ਼ਤੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


Vandana

Content Editor

Related News