ਈਰਾਨ ''ਚ ਗੋਲੀਬਾਰੀ, ਮਾਰੇ ਗਏ 9 ਪਾਕਿਸਤਾਨੀ ਨਾਗਰਿਕ

Sunday, Feb 11, 2024 - 05:52 PM (IST)

ਈਰਾਨ ''ਚ ਗੋਲੀਬਾਰੀ, ਮਾਰੇ ਗਏ 9 ਪਾਕਿਸਤਾਨੀ ਨਾਗਰਿਕ

ਤਹਿਰਾਨ (ਆਈ.ਏ.ਐੱਨ.ਐੱਸ.): ਈਰਾਨ ਦੇ ਸਿਸਤਾਨ ਅਤੇ ਬਲੋਚਿਸਤਾਨ ਸੂਬੇ ਵਿੱਚ ਸਥਿਤ ਸਿਕਰਾਨ ਵਿੱਚ ਐਤਵਾਰ ਨੂੰ ਇੱਕ ਹਥਿਆਰਬੰਦ ਹਮਲੇ ਵਿੱਚ ਨੌਂ ਪਾਕਿਸਤਾਨੀ ਨਾਗਰਿਕ ਮਾਰੇ ਗਏ। ਇੱਕ ਸੂਬਾਈ ਸੁਰੱਖਿਆ ਸੂਤਰ ਨੇ ਇੱਕ ਮੀਡੀਆ ਰਿਪੋਰਟ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ। ਮੇਹਰ ਨਿਊਜ਼ ਦੀ ਰਿਪੋਰਟ ਅਨੁਸਾਰ ਸੂਬੇ ਦੇ ਼਼ਡਿਪਟੀ ਗਵਰਨਰ ਅਲੀਰੇਜ਼ਾ ਮਰਹਾਮਤੀ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ, ਜਦੋਂ ਤਿੰਨ ਬੰਦੂਕਧਾਰੀਆਂ ਨੇ ਪਾਕਿਸਤਾਨੀ ਨਾਗਰਿਕਾਂ 'ਤੇ ਗੋਲੀਬਾਰੀ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-ਮਹਿਕ ਸ਼ਰਮਾ ਕੇਸ : ਪਤੀ ਨੇ ਚਾਕੂ ਮਾਰ ਕੇ ਕਤਲ ਕਰਨ ਦੀ ਗੱਲ ਕਬੂਲੀ

ਉਨ੍ਹਾਂ ਦੱਸਿਆ ਕਿ ਇਸ ਘਟਨਾ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਸ ਦੁਖਦਾਈ ਘਟਨਾ ਦੀ ਨਿੰਦਾ ਕਰਦਿਆਂ ਮਰਹਮਤੀ ਨੇ ਪੀੜਤ ਪਰਿਵਾਰਾਂ ਅਤੇ ਪਾਕਿਸਤਾਨੀ ਲੋਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਈਰਾਨੀ ਪੁਲਸ ਬਲਾਂ ਨੂੰ ਤੁਰੰਤ ਘਟਨਾ ਵਾਲੀ ਥਾਂ 'ਤੇ ਰਵਾਨਾ ਕੀਤਾ ਗਿਆ ਪਰ ਬੰਦੂਕਧਾਰੀ ਘਟਨਾ ਵਾਲੀ ਥਾਂ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਘਟਨਾ ਦੇ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News