ਚਿਲਡਰਨ ਪਾਰਕ 'ਚ ਹੋਈ ਗੋਲੀਬਾਰੀ, 2 ਬੱਚਿਆਂ ਸਮੇਤ 9 ਲੋਕ ਜ਼ਖ਼ਮੀ

Sunday, Jun 16, 2024 - 10:20 AM (IST)

ਚਿਲਡਰਨ ਪਾਰਕ 'ਚ ਹੋਈ ਗੋਲੀਬਾਰੀ, 2 ਬੱਚਿਆਂ ਸਮੇਤ 9 ਲੋਕ ਜ਼ਖ਼ਮੀ

ਰੋਚੈਸਟਰ ਹਿਲਜ਼ (ਏਜੰਸੀ)- ਅਮਰੀਕਾ ਦੇ ਮਿਸ਼ੀਗਨ ਦੇ ਡੇਟ੍ਰਾਇਟ ਸ਼ਹਿਰ 'ਚ ਸ਼ਨੀਵਾਰ ਨੂੰ ਚਿਲਡਰਨ ਪਾਰਕ 'ਚ ਗੋਲੀਬਾਰੀ ਦੀ ਘਟਨਾ 'ਚ 2 ਬੱਚਿਆਂ ਅਤੇ ਉਨ੍ਹਾਂ ਦੀ ਮਾਂ ਸਮੇਤ 9 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਗਰਮੀ ਤੋਂ ਰਾਹਤ ਪਾਉਣ ਲਈ ਕਈ ਪਰਿਵਾਰ ਪਾਰਕ 'ਚ ਆਏ ਸਨ। ਓਕਲੈਂਡ ਕਾਉਂਟੀ ਦੇ ਸ਼ੈਰਿਫ ਮਾਈਕ ਬਾਊਚਰਡ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ ਸ਼ੱਕੀ ਅਪਰਾਧੀ ਨੇੜਲੇ ਘਰ 'ਚ ਲੁਕ ਗਿਆ ਸੀ, ਪੁਲਸ ਨੇ ਘਰ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। 

ਇਹ ਵੀ ਪੜ੍ਹੋ : ਅਮਰੀਕਾ 'ਚ ਨੂਰਮਹਿਲ ਦੀਆਂ ਕੁੜੀਆਂ 'ਤੇ ਨਕੋਦਰ ਦੇ ਨੌਜਵਾਨ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ

ਸ਼ੈਰਿਫ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਇਕ ਬੰਦੂਕ ਅਤੇ ਤਿੰਨ ਖਾਲੀ ਮੈਗਜ਼ੀਨ ਬਰਾਮਦ ਹੋਏ ਹਨ। ਪੁਲਸ ਨੇ ਲੋਕਾਂ ਦੀ ਆਵਾਜਾਈ ਨੂੰ ਰੋਕਣ ਲਈ ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕਰ ਦਿੱਤੀ ਹੈ। ਅਧਿਕਾਰੀਆਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਸੰਦੇਸ਼ 'ਚ ਕਿਹਾ ਕਿ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਖੇਤਰ ਤੋਂ ਦੂਰ ਰਹਿਣ ਲਈ ਕਿਹਾ ਹੈ। ਅਧਿਕਾਰੀਆਂ ਨੇ ਜ਼ਖਮੀਆਂ ਜਾਂ ਘਟਨਾ ਬਾਰੇ ਵਿਸਥਾਰ ਨਾਲ ਕੋਈ ਜਾਣਕਾਰੀ ਨਹੀਂ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News