ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਆਤਮਘਾਤੀ ਹਮਲਾ, 9 ਪੁਲਸ ਮੁਲਾਜ਼ਮਾਂ ਦੀ ਮੌਤ ਤੇ 13 ਜ਼ਖਮੀ

03/06/2023 1:32:32 PM

ਕਰਾਚੀ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਸੋਮਵਾਰ ਨੂੰ ਹੋਏ ਇੱਕ ਆਤਮਘਾਤੀ ਹਮਲੇ ਵਿੱਚ ਘੱਟੋ-ਘੱਟ 9 ਸੁਰੱਖਿਆ ਮੁਲਾਜ਼ਮ ਮਾਰੇ ਗਏ ਅਤੇ 13 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। 'ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਮੁਤਾਬਕ ਧਮਾਕਾ ਕਵੇਟਾ-ਸਿਬੀ ਹਾਈਵੇਅ 'ਤੇ ਕੈਮਬਰੀ ਪੁਲ 'ਤੇ ਬਲੋਚਿਸਤਾਨ ਕਾਂਸਟੇਬੁਲਰੀ ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਨੇੜੇ ਹੋਇਆ। 

PunjabKesari

ਕਾਚੀ ਦੇ ਸੀਨੀਅਰ ਪੁਲਸ ਕਪਤਾਨ (ਐਸਐਸਪੀ) ਮਹਿਮੂਦ ਨੋਟਜ਼ਈ ਨੇ ਕਿਹਾ ਕਿ ਸ਼ੁਰੂਆਤੀ ਸਬੂਤਾਂ ਤੋਂ ਪਤਾ ਚੱਲਦਾ ਹੈ ਕਿ ਇਹ ਆਤਮਘਾਤੀ ਹਮਲਾ ਸੀ। ਹਾਲਾਂਕਿ ਇਹ ਕਿਸ ਤਰ੍ਹਾਂ ਦਾ ਧਮਾਕਾ ਸੀ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ ਅਤੇ ਧਮਾਕੇ ਤੋਂ ਬਾਅਦ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਨੋਟਜ਼ਈ ਨੇ ਦੱਸਿਆ ਕਿ ਬੰਬ ਹਮਲੇ 'ਚ ਬਲੋਚਿਸਤਾਨ ਕਾਂਸਟੇਬੁਲਰੀ ਦੇ ਘੱਟੋ-ਘੱਟ 9 ਜਵਾਨ ਮਾਰੇ ਗਏ ਅਤੇ 13 ਜ਼ਖਮੀ ਹੋ ਗਏ। ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ 'ਚ PPP ਨੇ ਸਰਕਾਰ ਤੋਂ ਵੱਖ ਹੋਣ ਦਾ ਦਿੱਤੇ ਸੰਕੇਤ

ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ। ਰਿਪੋਰਟਾਂ ਮੁਤਾਬਕ ਬਲੋਚਿਸਤਾਨ ਕਾਂਸਟੇਬਲਰੀ ਦੇ ਜਵਾਨ ਸਿਬੀ ਮੇਲੇ ਤੋਂ ਡਿਊਟੀ ਤੋਂ ਵਾਪਸ ਆ ਰਹੇ ਸਨ, ਜਦੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਧਮਾਕੇ ਦੀ ਤੀਬਰਤਾ ਕਾਰਨ ਟਰੱਕ ਪਲਟ ਗਿਆ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਲੋਚਿਸਤਾਨ ਕਾਂਸਟੇਬੁਲਰੀ ਸੂਬਾਈ ਪੁਲਸ ਬਲ ਦੀ ਇੱਕ ਸ਼ਾਖਾ ਹੈ ਜੋ ਜੇਲ੍ਹਾਂ ਸਮੇਤ ਮਹੱਤਵਪੂਰਨ ਘਟਨਾਵਾਂ ਅਤੇ ਸੰਵੇਦਨਸ਼ੀਲ ਖੇਤਰਾਂ ਲਈ ਸੁਰੱਖਿਆ ਪ੍ਰਦਾਨ ਕਰਦੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News