ਮਿਲਾਨ ਪਹੁੱਚੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ

Tuesday, May 06, 2025 - 08:24 PM (IST)

ਮਿਲਾਨ ਪਹੁੱਚੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ

ਮਿਲਾਨ ਇਟਲੀ (ਸਾਬੀ ਚੀਨੀਆ) : ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੁਆਰਾ ਮਿਲਾਨ ਵਿਖੇ ਭਾਰਤੀ ਭਾਈਚਾਰੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਨਿਰਮਲਾ ਸੀਤਾਰਮਨ ਮਿਲਾਨ ਵਿਖੇ ਏਸ਼ੀਅਨ ਡਿਵੈਲਪਮੈਂਟ ਬੈਂਕਸ (ਏ ਡੀ ਬੀ) ਦੀ 58 ਵੀਂ ਸਾਲਾਨਾ ਬੈਠਕ ਵਿਖੇ ਹਿੱਸਾ ਲੈਣ ਲਈ ਇਟਲੀ ਪਹੁੰਚੇ ਸਨ। 

PunjabKesari

ਇਟਲੀ ਸਥਿਤ ਭਾਰਤੀ ਦੂਤਵਾਸ ਰੋਮ ਦੁਆਰਾ ਮਿੱਥੇ ਗਏ ਪ੍ਰੋਗਰਾਮ ਤਹਿਤ ਇੰਡੀਅਨ ਕੌਂਸਲੇਟ ਜਨਰਲ ਆਫ ਮਿਲਾਨ ਦੁਆਰਾ ਵਿੱਤ ਮੰਤਰੀ ਨਾਲ ਭਾਰਤੀ ਭਾਈਚਾਰੇ ਦੀ ਇਸ ਵਿਸ਼ੇਸ਼ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਜਿਸ 'ਚ ਨੌਰਥ ਇਟਲੀ ਤੋਂ ਭਾਰਤੀ ਭਾਈਚਾਰੇ ਨਾਲ ਸਬੰਧਿਤ ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਬੋਧਿਤ ਹੁੰਦਿਆ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਰਿੰਦਰ ਮੋਦੀ ਸਰਕਾਰ ਦੀਆਂ ਆਰਥਿਕ ਖੇਤਰ ਵਿੱਚ ਕੀਤੀਆਂ ਗਈਆਂ ਵਿਸ਼ੇਸ਼ ਉਪਲਧੀਆ ਦਾ ਵਿਸਥਾਰਪੂਰਵਕ ਜ਼ਿਕਰ ਕੀਤਾ ਤੇ ਦੱਸਿਆ ਕਿ ਭਾਰਤ ਦੇਸ਼ ਨੇ ਲਗਾਤਾਰ ਤਰੱਕੀ ਕਰਕੇ ਵਿਸ਼ਵ ਪੱਧਰ 'ਤੇ ਆਰਥਿਕਤਾ ਦੇ ਖੇਤਰ ਵਿੱਚ ਚੰਗਾ ਮੁਕਾਮ ਹਾਸਿਲ ਕੀਤਾ ਹੈ। ਇਸ ਮੀਟਿੰਗ ਨੂੰ ਅੰਬੈਸੀ ਰੋਮ ਦੇ ਰਾਜਦੂਤ ਸ਼੍ਰੀਮਤੀ ਵਾਨੀ ਰਾਓ ਅਤੇ ਕੌਸਲੇਟ ਜਨਰਲ ਆਫ ਮਿਲਾਨ ਲਵੱਨਿਆ ਕੁਮਾਰ ਦੁਆਰਾ ਸਬੋਧਿਤ ਹੁੰਦਿਆਂ ਦੱਸਿਆ ਗਿਆ ਕਿ ਇਟਲੀ ਵਿੱਚ ਭਾਰਤੀ ਭਾਈਚਾਰੇ ਨੇ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਕਾਰੋਬਾਰੀ ਖੇਤਰ ਵਿੱਚ ਚੰਗੀ ਪਹਿਚਾਣ ਸਾਬਿਤ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News