ਖਾਲਿਸਤਾਨੀ ਸਾਨੂੰ ਨਿਸ਼ਾਨਾ ਬਣਾਉਂਦੇ ਹਨ ਪਰ ਪੁਲਸ ਜਾਂ ਐਫਬੀਆਈ ਵੱਲੋਂ ਕੋਈ ਕਾਰਵਾਈ ਨਹੀਂ : ਭਾਰਤੀ-ਅਮਰੀਕੀ

Sunday, Mar 17, 2024 - 10:40 AM (IST)

ਖਾਲਿਸਤਾਨੀ ਸਾਨੂੰ ਨਿਸ਼ਾਨਾ ਬਣਾਉਂਦੇ ਹਨ ਪਰ ਪੁਲਸ ਜਾਂ ਐਫਬੀਆਈ ਵੱਲੋਂ ਕੋਈ ਕਾਰਵਾਈ ਨਹੀਂ : ਭਾਰਤੀ-ਅਮਰੀਕੀ

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਵਿੱਚ ਰਹਿ ਰਹੇ ਭਾਰਤੀ ਮੂਲ ਦੇ ਅਮਰੀਕੀ ਨਾਗਰਿਕਾਂ ਦੀ ਇੱਕ ਮੀਟਿੰਗ ਐਫ.ਬੀਆ.ਈ, ਪੁਲਸ ਵਿਭਾਗ ਅਤੇ ਨਿਆਂ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ। ਮੀਟਿੰਗ ਦਾ ਮੁੱਖ ਏਜੰਡਾ ਖਾਲਿਸਤਾਨੀਆਂ ਵੱਲੋਂ ਕੀਤੀਆਂ ਜਾ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਵਿਚਾਰ ਕਰਨਾ ਸੀ। ਇਸ ਮੀਟਿੰਗ ਵਿੱਚ ਭਾਰਤੀ ਮੂਲ ਦੇ ਲੋਕਾਂ ਨੇ ਅਮਰੀਕੀ ਧਰਤੀ ਤੋਂ ਖਾਲਿਸਤਾਨੀਆਂ ਵੱਲੋਂ ਭਾਰਤ ਵਿਰੁੱਧ ਕੀਤੀਆਂ ਜਾ ਰਹੀਆਂ ਗਤੀਵਿਧੀਆਂ 'ਤੇ ਨਾਰਾਜ਼ਗੀ ਪ੍ਰਗਟਾਈ ਹੈ। ਮੀਟਿੰਗ ਦਾ ਆਯੋਜਨ ਭਾਰਤੀ ਮੂਲ ਦੇ ਲੋਕਾਂ ਦੇ ਆਗੂ ਅਜੈ ਜੈਨ ਭੁਟੋਰੀਆ ਨੇ ਕੀਤਾ। ਜਿਸ ਵਿੱਚ ਦੋ ਦਰਜਨ ਤੋਂ ਵੱਧ ਨਾਗਰਿਕ ਹਾਜ਼ਰ ਸਨ।

ਇਸ ਬੈਠਕ 'ਚ ਭਾਰਤੀ ਅਮਰੀਕੀ ਨਾਗਰਿਕਾਂ ਨੇ ਕਿਹਾ ਕਿ ਅਮਰੀਕਾ 'ਚ ਮੰਦਰਾਂ 'ਤੇ ਹਮਲੇ ਵਧ ਗਏ ਹਨ। ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਖਾਲਿਸਤਾਨੀ ਸਾਡੀਆਂ ਦੁਕਾਨਾਂ ਅਤੇ ਸਕੂਲਾਂ ਦੇ ਬਾਹਰ ਟਰੱਕ ਖੜ੍ਹੇ ਕਰਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿੱਥੇ ਸਾਡੇ ਬੱਚੇ ਪੜ੍ਹਦੇ ਹਨ।ਭਾਰਤੀ ਅਮਰੀਕੀ ਨਾਗਰਿਕਾਂ ਨੇ ਇਸ ਗੱਲ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਅਜਿਹੀਆਂ ਹਰਕਤਾਂ ਦੇ ਬਾਵਜੂਦ ਐਫ.ਬੀ.ਆਈ ਅਤੇ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕੁਝ ਸਮੇਂ ਪਹਿਲੇ  ਸਾਨਫਰਾਂਸਿਸਕੋ ਵਿਚ ਸਥਿੱਤ ਭਾਰਤੀ ਦੂਤਘਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਅੱਜ ਵੀ ਪੁਲਸ ਨੇ ਫੜਿਆ ਨਹੀਂ ਹੈ।

ਪੜ੍ਹੋ ਇਹ ਅਹਿਮ ਖ਼ਬਰ-ਆਈਸਲੈਂਡ ਦੇ ਰੇਕਜੇਨਸ ਪ੍ਰਾਇਦੀਪ 'ਤੇ ਜਵਾਲਾਮੁਖੀ ਵਿਸਫੋਟ, ਖਾਲੀ ਕਰਾਇਆ ਗਿਆ ਸ਼ਹਿਰ (ਤਸਵੀਰਾਂ)

ਮੀਟਿੰਗ ਦਾ ਆਯੋਜਨ ਕਰਨ ਵਾਲੇ ਅਜੈ ਜੈਨ ਭੁਟੋਰੀਆ ਅਨੁਸਾਰ ਪੁਲਸ ਅਤੇ ਐਫ.ਬੀ.ਆਈ ਅਧਿਕਾਰੀਆਂ ਨੇ ਹੈਰਾਨੀਜਨਕ ਤੌਰ 'ਤੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਖਾਲਿਸਤਾਨ ਲਹਿਰ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਸਰੋਤਾਂ ਅਤੇ ਫੰਡਾਂ ਦੀ ਘਾਟ ਕਾਰਨ ਕਾਰਵਾਈ ਕਰਨਾ ਮੁਸ਼ਕਲ ਹੋ ਰਿਹਾ ਸੀ।ਇਸ ਮੀਟਿੰਗ ਵਿੱਚ ਮੌਜੂਦ ਸਿੱਖ ਭਾਈਚਾਰੇ ਦੇ ਆਗੂ ਸੁੱਖੀ ਚਾਹਲ ਨੇ ਕਿਹਾ ਕਿ ਖਾਲਿਸਤਾਨ ਦੇ ਸਮਰਥਕ ਜੋ ਕਿ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖਸ ਫਾਰ ਜਸਟਿਸ ਨਾਲ ਜੁੜੇ ਹੋਏ ਹਨ, ਮੰਦਰਾਂ, ਸਕੂਲਾਂ ਅਤੇ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਭਾਰਤੀ ਮੂਲ ਦੇ ਨੇਤਾਵਾਂ ਨੇ ਇਹ ਵੀ ਚਿੰਤਾ ਜ਼ਾਹਰ ਕੀਤੀ ਕਿ ਪੁਲਸ ਭਾਰਤੀ ਲੋਕਾਂ ਦੇ ਡਰ ਨੂੰ ਦੂਰ ਕਰਨ ਅਤੇ ਅਮਰੀਕਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਨਹੀਂ ਕਰ ਰਹੀ ਹੈ। ਖਾਲਿਸਤਾਨ ਸਮਰਥਕਾਂ ਨੇ ਖੁੱਲ੍ਹੇਆਮ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਵੀ ਧਮਕੀ ਦਿੱਤੀ ਸੀ। ਮੀਟਿੰਗ ਵਿੱਚ ਨਿਆਂ ਵਿਭਾਗ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਇੱਕ ਵਰਕਿੰਗ ਗਰੁੱਪ ਬਣਾਇਆ ਜਾਵੇਗਾ ਅਤੇ ਇਸ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News