ਪਾਕਿਸਤਾਨ ਸਰਕਾਰ ਨੇ ਦੇਸ਼ ''ਚ ਮੰਕੀਪਾਕਸ ਦਾ ਮਾਮਲਾ ਸਾਹਮਣੇ ਆਉਣ ਦੀਆਂ ਖ਼ਬਰਾਂ ਨੂੰ ਕੀਤਾ ਖਾਰਜ

05/31/2022 1:39:41 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਸਰਕਾਰ ਨੇ ਦੇਸ਼ ਵਿਚ ਮੰਕੀਪਾਕਸ ਦਾ ਮਾਮਲਾ ਸਾਹਮਣੇ ਆਉਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਹਾਲਾਂਕਿ, ਸਰਕਾਰ ਨੇ ਇਸ ਵਾਇਰਲ ਜਾਨਵਰਾਂ ਤੋਂ ਹੋਣ ਵਾਲੀ ਬਿਮਾਰੀ ਨੂੰ ਲੈ ਕੇ ਵਧੇਰੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। 'ਰੇਡੀਓ ਪਾਕਿਸਤਾਨ' ਦੀ ਇੱਕ ਖ਼ਬਰ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਦੇ ਇੱਕ ਅਧਿਕਾਰੀ ਅਨੁਸਾਰ, ਸਾਰੇ ਰਾਸ਼ਟਰੀ ਅਤੇ ਸੂਬਾਈ ਸਿਹਤ ਅਧਿਕਾਰੀਆਂ ਨੂੰ ਮੰਕੀਪਾਕਸ ਦੇ ਹਰ ਸ਼ੱਕੀ ਮਾਮਲੇ ਪ੍ਰਤੀ ਵਧੇਰੇ ਚੌਕਸ ਰਹਿਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।

ਖ਼ਬਰ ਮੁਤਾਬਕ, 'ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨ 'ਚ ਮੰਕੀਪਾਕਸ ਦੇ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਫੈਲੀ ਖ਼ਬਰ ਗ਼ਲਤ ਹੈ।' ਨੈਸ਼ਨਲ ਇੰਸਟੀਚਿਊਟ ਆਫ ਹੈਲਥ ਨੇ ਸੋਸ਼ਲ ਮੀਡੀਆ 'ਤੇ ਫੈਲੀਆਂ ਅਜਿਹੀਆਂ ਖ਼ਬਰਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਦੇਸ਼ 'ਚ ਹੁਣ ਤੱਕ ਇਸ ਬੀਮਾਰੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ, 'ਅਸੀਂ (ਟੈਸਿੰਗ) ਕਿੱਟਾਂ ਦਾ ਆਰਡਰ ਦਿੱਤਾ ਹੈ ਅਤੇ ਉਹ ਜਲਦੀ ਹੀ (ਸਾਡੇ ਲਈ) ਉਪਲੱਬਧ ਹੋ ਜਾਣਗੀਆਂ।' ਉਨ੍ਹਾ ਕਿਹਾ ਕਿ ਦੇਸ਼ ਦੇ ਦਾਖ਼ਲੇ ਵਾਲੇ ਸਥਾਨਾਂ 'ਤੇ ਸਟਾਫ਼ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ ਅਤੇ ਅਜੇ ਤੱਕ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।


cherry

Content Editor

Related News