ਬੰਗਲਾਦੇਸ਼ 'ਚ ਪਹਿਲੀ ਵਾਰ ਇਕ ਦਿਨ 'ਚ ਨਹੀਂ ਹੋਈ ਕੋਰੋਨਾ ਕਾਰਨ ਕੋਈ ਵੀ ਮੌਤ

11/21/2021 12:15:04 AM

ਢਾਕਾ-ਬੰਗਲਾਦੇਸ਼ 'ਚ ਪਿਛਲੇ ਸਾਲ ਕੋਵਿਡ-19 ਮਹਾਮਾਰੀ ਦਾ ਕਹਿਰ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਸ਼ਨੀਵਾਰ ਨੂੰ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਉਪਲੱਬਧੀ ਉਸ ਵੇਲੇ ਹਾਸਲ ਹੋਈ ਹੈ ਜਦ ਅਧਿਕਾਰੀਆਂ ਵੱਲੋਂ ਇਨਫੈਕਸ਼ਨ ਕੋਰੋਨਾ ਵਾਇਰਸ ਦੇ ਕਾਰਨ ਹੋਣ ਵਾਲੀਆਂ ਮੌਤਾਂ 'ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :ਈਰਾਨ ਨੇ ਕਿਹਾ- ਦੇਸ਼ ਦੀ ਅੱਧੀ ਆਬਾਦੀ ਦਾ ਪੂਰੀ ਤਰ੍ਹਾਂ ਹੋ ਚੁੱਕਿਆ ਟੀਕਾਕਰਨ

ਦੇਸ਼ 'ਚ ਹੁਣ ਤੱਕ ਇਸ ਮਹਾਮਾਰੀ ਕਾਰਨ 27,946 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉਥੇ 15 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਿਡ ਹੋ ਚੁੱਕੇ ਹਨ। ਸਿਹਤ ਮੰਤਰਾਲਾ ਦੇ ਬੁਲਾਰੇ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਨਾਲ ਕੋਈ ਮੌਤ ਨਹੀਂ ਹੈ। ਇਸ ਦੌਰਾਨ ਕੋਵਿਡ-19 ਨਾਲ 178 ਲੋਕਾਂ ਦੇ ਪੀੜਤ ਹੋਣ ਦੀ ਜਾਣਕਾਰੀ ਮਿਲੀ।

ਇਹ ਵੀ ਪੜ੍ਹੋ : ਅਮਰੀਕੀ ਰੱਖਿਆ ਮੁਖੀ ਨੇ ਈਰਾਨ ਦਾ ਮੁਕਾਬਲਾ ਕਰਨ ਦਾ ਲਿਆ ਸੰਕਲਪ

ਬੰਗਲਾਦੇਸ਼ ਦੇ ਸਿਹਤ ਅਧਿਕਾਰੀਆਂ ਨੇ ਪਿਛਲੇ ਸਾਲ ਤਿੰਨ ਅਪ੍ਰੈਲ ਨੂੰ ਕੋਵਿਡ-19 ਦੇ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਸੀ। ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (ਡੀ.ਜੀ.ਐੱਚ.ਐੱਸ.) ਦੇ ਬੁਲਾਰੇ ਪ੍ਰੋਫੈਸਰ ਨਜਮੁਲ ਇਸਲਾਮ ਨੇ ਕਿਹਾ ਕਿ ਇਹ ਦੇਸ਼ ਲਈ ਵੱਡੀ ਰਾਹਤ ਦੀ ਗੱਲ ਹੈ ਕਿ ਇਨਫੈਕਸ਼ਨ ਦੇ ਮਾਮਲਿਆਂ 'ਚ ਕਮੀ ਆਈ ਹੈ।

ਇਹ ਵੀ ਪੜ੍ਹੋ : ਚੈੱਕ ਗਣਰਾਜ 'ਚ ਕੋਰੋਨਾ ਦੇ ਰਿਕਾਰਡ 22,936 ਨਵੇਂ ਮਾਮਲੇ ਆਏ ਸਾਹਮਣੇ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Karan Kumar

This news is Content Editor Karan Kumar