ਅੱਧੀ ਰਾਤ ਨੂੰ ਹੋ ਗਿਆ ਨਵਾਂ ਐਲਾਨ! ਇਨ੍ਹਾਂ ਦੇਸ਼ਾਂ ਦੇ ਲੋਕਾਂ ਦੀ ਅਮਰੀਕਾ ''ਚ No Entry
Thursday, Jun 05, 2025 - 09:00 AM (IST)

ਵਾਸ਼ਿੰਗਟਨ (ਏ.ਪੀ.): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਰਾਤ ਨੂੰ ਇਕ ਐਲਾਨਨਾਮੇ 'ਤੇ ਦਸਤਖ਼ਤ ਕੀਤੇ, ਜਿਸ ਵਿਚ ਉਨ੍ਹਾਂ ਦੇ ਪਹਿਲੇ ਕਾਰਜਕਾਲ ਦੀ ਯਾਤਰਾ ਪਾਬੰਦੀ ਨੀਤੀ ਨੂੰ ਦੁਬਾਰਾ ਲਾਗੂ ਕੀਤਾ ਗਿਆ, ਜਿਸ ਦੇ ਤਹਿਤ 12 ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਵਿਚ ਦਾਖ਼ਲ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਦੇਸ਼ਾਂ ਵਿਚ ਅਫ਼ਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਸ਼ਾਮਲ ਹਨ। ਇਨ੍ਹਾਂ ਦੇਸ਼ਾਂ 'ਤੇ ਯਾਤਰਾ ਪਾਬੰਦੀਆਂ ਸੋਮਵਾਰ ਰਾਤ 12.01 ਵਜੇ ਤੋਂ ਲਾਗੂ ਹੋਣਗੀਆਂ।
ਇਹ ਖ਼ਬਰ ਵੀ ਪੜ੍ਹੋ - 11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ! CM ਮਾਨ ਕਰਨਗੇ ਉਦਘਾਟਨ
ਇਸ ਤੋਂ ਇਲਾਵਾ ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਤੋਂ ਆਉਣ ਵਾਲੇ ਲੋਕਾਂ 'ਤੇ ਵੀ ਸਖ਼ਤ ਪਾਬੰਦੀਆਂ ਹੋਣਗੀਆਂ। ਟਰੰਪ ਨੇ ਆਪਣੇ ਐਲਾਨ ਵਿਚ ਕਿਹਾ, "ਮੈਨੂੰ ਅਮਰੀਕਾ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਅਤੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਕੰਮ ਕਰਨਾ ਪਵੇਗਾ।" ਟਰੰਪ ਨੇ 20 ਜਨਵਰੀ ਨੂੰ ਇਕ ਕਾਰਜਕਾਰੀ ਆਦੇਸ਼ ਦਿੱਤਾ ਸੀ, ਜਿਸ ਦੇ ਤਹਿਤ ਵਿਦੇਸ਼ ਅਤੇ ਗ੍ਰਹਿ ਸੁਰੱਖਿਆ ਵਿਭਾਗਾਂ ਅਤੇ ਰਾਸ਼ਟਰੀ ਖੁਫੀਆ ਨਿਰਦੇਸ਼ਕ ਨੂੰ ਅਮਰੀਕਾ ਪ੍ਰਤੀ "ਦੁਸ਼ਮਣੀ ਭਰੇ ਰਵੱਈਏ" ਸਬੰਧੀ ਇਕ ਰਿਪੋਰਟ ਤਿਆਰ ਕਰਨ ਅਤੇ ਇਹ ਪਤਾ ਲਗਾਉਣ ਲਈ ਕਿਹਾ ਗਿਆ ਸੀ ਕਿ ਕੀ ਕੁਝ ਦੇਸ਼ਾਂ ਤੋਂ ਆਉਣ ਵਾਲੇ ਲੋਕ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹਨ। ਇਸ ਆਦੇਸ਼ ਤੋਂ ਬਾਅਦ ਇਹ ਸੂਚੀ ਜਾਰੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 10 ਰੁਪਏ ਨਾਲ ਜਿੱਤ ਲਏ 11 ਲੱਖ ਰੁਪਏ! ਰਾਤੋ-ਰਾਤ ਬਦਲ ਗਈ ਪੰਜਾਬ ਦੇ ਵਿਅਕਤੀ ਦੀ ਕਿਸਮਤ
2017 ਵਿਚ ਵੀ ਲਾਈ ਸੀ ਪਾਬੰਦੀ
ਰਾਸ਼ਟਰਪਤੀ ਵਜੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ, ਟਰੰਪ ਨੇ ਜਨਵਰੀ 2017 ਵਿਚ ਇਕ ਕਾਰਜਕਾਰੀ ਆਦੇਸ਼ ਜਾਰੀ ਕੀਤਾ ਸੀ ਜਿਸ ਵਿਚ 7 ਮੁਸਲਿਮ ਬਹੁਗਿਣਤੀ ਵਾਲੇ ਦੇਸ਼ਾਂ - ਇਰਾਕ, ਸੀਰੀਆ, ਈਰਾਨ, ਸੁਡਾਨ, ਲੀਬੀਆ, ਸੋਮਾਲੀਆ ਅਤੇ ਯਮਨ ਦੇ ਨਾਗਰਿਕਾਂ ਦੀ ਅਮਰੀਕਾ ਦੀ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8