ਭਾਰਤੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ 'ਤੇ ਅਮਰੀਕਾ ਦਾ ਆਇਆ ਅਹਿਮ ਬਿਆਨ

Friday, Feb 16, 2024 - 09:37 AM (IST)

ਭਾਰਤੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ 'ਤੇ ਅਮਰੀਕਾ ਦਾ ਆਇਆ ਅਹਿਮ ਬਿਆਨ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਭਾਰਤੀਆਂ ਅਤੇ ਭਾਰਤੀ ਅਮਰੀਕੀ ਵਿਦਿਆਰਥੀਆਂ 'ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ 'ਚ ਰਾਸ਼ਟਰੀ ਸੁਰੱਖਿਆ ਪਰਿਸ਼ਦ 'ਚ ਰਣਨੀਤਕ ਸੰਚਾਰ ਦੇ ਕੋਆਰਡੀਨੇਟਰ ਜੌਨ ਕਿਰਬੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਾਰਤੀਆਂ ਅਤੇ ਭਾਰਤੀ ਅਮਰੀਕੀ ਵਿਦਿਆਰਥੀਆਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਦੌਰਾਨ ਇਹ ਗੱਲ ਕਹੀ।

ਇਹ ਵੀ ਪੜ੍ਹੋ: US 'ਚ 4 ਭਾਰਤੀ ਵਿਦਿਆਰਥੀਆਂ ਦੀ ਮੌਤ, ਗੁੱਸੇ 'ਚ ਆਏ ਲੋਕਾਂ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

PunjabKesari

ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਅਮਰੀਕੀ ਭਾਈਚਾਰੇ ਦੇ ਮੈਂਬਰਾਂ 'ਤੇ ਹੋਏ ਲੜੀਵਾਰ ਹਮਲਿਆਂ ਬਾਰੇ ਪੁੱਛੇ ਜਾਣ 'ਤੇ ਕਿਰਬੀ ਨੇ ਪੱਤਰਕਾਰਾਂ ਨੂੰ ਕਿਹਾ, "ਜਾਤੀ, ਲਿੰਗ ਆਧਾਰ, ਧਰਮ ਜਾਂ ਫਿਰ ਕਿਸੇ ਵੀ ਕਾਰਨ ਹਿੰਸਾ ਲਈ ਕੋਈ ਬਹਾਨਾ ਨਹੀਂ ਹੈ। ਇਸ ਨੂੰ ਅਮਰੀਕਾ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ।'' ਕਿਰਬੀ ਨੇ ਕਿਹਾ, ''ਰਾਸ਼ਟਰਪਤੀ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਬਹੁਤ ਸਖਤ ਮਿਹਨਤ ਕਰ ਰਿਹਾ ਹੈ। ਅਜਿਹੇ ਹਮਲਿਆਂ ਨੂੰ ਰੋਕਣ ਲਈ ਰਾਜ ਅਤੇ ਸਥਾਨਕ ਅਧਿਕਾਰੀਆਂ ਦੇ ਸਹਿਯੋਗ ਨਾਲ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ...।'' ਪਿਛਲੇ ਇੱਕ ਮਹੀਨੇ ਵਿੱਚ 4 ਭਾਰਤੀ ਵਿਦਿਆਰਥੀਆਂ ਅਤੇ 3 ਭਾਰਤੀ ਮੂਲ ਦੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਹੋਰ ਭਾਰਤੀ ਵਿਦਿਆਰਥੀ 'ਤੇ ਹਮਲਾ ਵੀ ਹੋਇਆ ਸੀ।

ਇਹ ਵੀ ਪੜ੍ਹੋ: '70 ਸਾਲਾਂ ਦੇ ਪਿਆਰ ਦਾ ਅੰਤ', ਜੋੜੇ ਨੇ ਅਪਣਾਇਆ ਇੱਛਾ ਮੌਤ ਦਾ ਰਾਹ, ਹੱਥਾਂ 'ਚ ਹੱਥ ਫੜ ਤੋੜਿਆ ਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News