ਪਾਕਿ NSC ਨੇ ਸਰਕਾਰ ਨੂੰ ਡੇਗਣ ਪਿੱਛੇ ਵਿਦੇਸ਼ੀ ਸਾਜ਼ਿਸ਼ ਹੋਣ ਦੇ ਇਮਰਾਨ ਦੇ ਦੋਸ਼ਾਂ ਦਾ ਕੀਤਾ ਖੰਡਨ

04/23/2022 9:40:02 AM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਰਾਸ਼ਟਰੀ ਸੁਰੱਖਿਆ ਕਮੇਟੀ (ਐੱਨ.ਐੱਸ.ਸੀ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦਾਅਵਿਆਂ ਦੇ ਉਲਟ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਪਿੱਛੇ ਕੋਈ ਵਿਦੇਸ਼ੀ ਸਾਜ਼ਿਸ਼ ਨਹੀਂ ਸੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਪ੍ਰਧਾਨਗੀ 'ਚ ਹੋਈ ਬੈਠਕ ਤੋਂ ਬਾਅਦ NSC ਨੇ ਇਕ ਬਿਆਨ ਜਾਰੀ ਕਰਕੇ ਕਿਹਾ, 'NSC ਨੇ ਵਾਸ਼ਿੰਗਟਨ 'ਚ ਪਾਕਿਸਤਾਨੀ ਦੂਤਘਰ ਤੋਂ ਮਿਲੇ ਟੈਲੀਗ੍ਰਾਮ 'ਤੇ ਚਰਚਾ ਕੀਤੀ। ਅਮਰੀਕਾ ਵਿੱਚ ਪਾਕਿਸਤਾਨ ਦੇ ਸਾਬਕਾ ਰਾਜਦੂਤ ਨੇ ਕਮੇਟੀ ਨੂੰ ਆਪਣੇ ਟੈਲੀਗ੍ਰਾਮ ਦੇ ਸੰਦਰਭ ਅਤੇ ਸਮੱਗਰੀ ਬਾਰੇ ਜਾਣਕਾਰੀ ਦਿੱਤੀ।'

ਇਹ ਵੀ ਪੜ੍ਹੋ: ਸਿਹਤਮੰਦ ਰਹਿਣ ਲਈ ਹਫਤੇ ’ਚ 5 ਵਾਰ 30 ਮਿੰਟ ਕਰੋ ਕਸਰਤ, 10 ਹਜ਼ਾਰ ਕਦਮ ਤੁਰਨਾ ਵੀ ਬਿਹਤਰ ਤਰੀਕਾ

NSC ਪਾਕਿਸਤਾਨ ਵਿੱਚ ਸੁਰੱਖਿਆ ਨਾਲ ਸਬੰਧਤ ਮੁੱਦਿਆਂ 'ਤੇ ਤਾਲਮੇਲ ਲਈ ਸਭ ਤੋਂ ਉੱਚਾ ਮੰਚ ਹੈ। 'ਦਿ ਡਾਨ' ਅਖ਼ਬਾਰ ਅਨੁਸਾਰ, ਕਮੇਟੀ ਨੇ ਕਿਹਾ ਕਿ ਉਸ ਨੇ ਸਾਬਕਾ ਰਾਜਦੂਤ ਵੱਲੋਂ ਸਾਂਝੀ ਕੀਤੀ "ਟੈਲੀਗ੍ਰਾਮ ਸਮੱਗਰੀ" ਦੀ ਜਾਂਚ ਕੀਤੀ ਹੈ ਅਤੇ ਆਪਣੀ ਪਿਛਲੀ ਮੀਟਿੰਗ ਵਿੱਚ ਲਏ ਗਏ "ਫੈਸਲਿਆਂ ਦੀ ਪੁਸ਼ਟੀ" ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ, "ਮੁੱਖ ਸੁਰੱਖਿਆ ਏਜੰਸੀਆਂ ਨੇ ਇੱਕ ਵਾਰ ਫਿਰ ਐੱਨ.ਐੱਸ.ਸੀ. ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੂੰ ਕਿਸੇ ਵਿਦੇਸ਼ੀ ਸਾਜ਼ਿਸ਼ ਦੇ ਸਬੂਤ ਨਹੀਂ ਮਿਲੇ ਹਨ।"

ਇਹ ਵੀ ਪੜ੍ਹੋ: ਕੈਨੇਡਾ ਨੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਦੀ ਯਾਤਰਾ ਸਬੰਧੀ ਪਾਬੰਦੀਆਂ 'ਚ ਦਿੱਤੀ ਢਿੱਲ

ਇਸ ਅਨੁਸਾਰ ਮੀਟਿੰਗ ਨੇ ਇਹ ਸਿੱਟਾ ਕੱਢਿਆ ਕਿ ਕੋਈ ਵਿਦੇਸ਼ੀ ਸਾਜ਼ਿਸ਼ ਨਹੀਂ ਹੋਈ ਹੈ। ਇਮਰਾਨ ਇਹ ਦਾਅਵਾ ਕਰਦੇ ਆ ਰਹੇ ਹਨ ਕਿ ਵਿਰੋਧੀ ਧਿਰ ਵੱਲੋਂ ਨੈਸ਼ਨਲ ਅਸੈਂਬਲੀ ਵਿੱਚ ਉਨ੍ਹਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਬੇਭਰੋਸਗੀ ਮਤਾ ਇੱਕ ‘ਵਿਦੇਸ਼ੀ ਸਾਜ਼ਿਸ਼’ ਦਾ ਨਤੀਜਾ ਸੀ। ਸਾਬਕਾ ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਆਜ਼ਾਦ ਵਿਦੇਸ਼ ਨੀਤੀ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਵਿਦੇਸ਼ਾਂ ਤੋਂ ਪੈਸਾ ਭੇਜਿਆ ਜਾ ਰਿਹਾ ਹੈ। ਇਮਰਾਨ ਨੇ ਇਹ ਵੀ ਕਿਹਾ ਹੈ ਕਿ ਅਮਰੀਕੀ ਵਿਦੇਸ਼ ਵਿਭਾਗ 'ਚ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਦੇ ਬਿਊਰੋ ਦੇ ਸਹਾਇਕ ਸਕੱਤਰ ਡੋਨਾਲਡ ਲੂ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ 'ਵਿਦੇਸ਼ੀ ਸਾਜ਼ਿਸ਼' 'ਚ ਸ਼ਾਮਲ ਸਨ। ਹਾਲਾਂਕਿ ਅਮਰੀਕਾ ਨੇ ਕਈ ਵਾਰ ਉਨ੍ਹਾਂ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ: ਇਮਰਾਨ ਨੇ ਇਸ ਮਾਮਲੇ 'ਚ ਮੁੜ ਕੀਤੀ ਭਾਰਤ ਦੀ ਤਾਰੀਫ਼, ਸੱਤਾ ਤੋਂ ਬੇਦਖ਼ਲ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News