ਯਾਤਰੀਆਂ ਨਾਲ ਭਰਿਆ ਜਹਾਜ਼ ਹੋਇਆ ਕ੍ਰੈਸ਼, ਇਕ ਵੀ ਨਹੀਂ ਬਚਿਆ, ਸਭ ਦੀ ਹੋਈ ਦਰਦਨਾਕ ਮੌਤ

Saturday, Aug 10, 2024 - 12:35 AM (IST)

ਯਾਤਰੀਆਂ ਨਾਲ ਭਰਿਆ ਜਹਾਜ਼ ਹੋਇਆ ਕ੍ਰੈਸ਼, ਇਕ ਵੀ ਨਹੀਂ ਬਚਿਆ, ਸਭ ਦੀ ਹੋਈ ਦਰਦਨਾਕ ਮੌਤ

ਇੰਟਰਨੈਸ਼ਨਲ ਡੈਸਕ- ਬ੍ਰਾਜ਼ੀਲ 'ਚ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੁਝ ਦੇਰ ਪਹਿਲਾਂ ਇਕ ਯਾਤਰੀ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ ਸੀ। ਹੁਣ ਉਸ ਬਾਰੇ ਵੱਡੀ ਅਪਡੇਟ ਆ ਰਹੀ ਹੈ ਕਿ ਉਸ 'ਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕਿਸੇ 'ਚੋਂ ਕੋਈ ਵੀ ਨਹੀਂ ਬਚ ਸਕਿਆ ਹੈ। ਜਾਣਕਾਰੀ ਮੁਤਾਬਕ ਇਸ ਜਹਾਜ਼ 'ਚ 62 ਲੋਕ ਸਵਾਰ ਸਨ। ਜਹਾਜ਼ ਹਾਦਸੇ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ ਹੈ।

ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡੀ ਸਿਲਵਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਾਦਸੇ ਵਿਚ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ। 'ਐਕਸ' 'ਤੇ ਇੱਕ ਵੀਡੀਓ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਇੱਕ ਮਿੰਟ ਦਾ ਮੌਨ ਰੱਖਣ ਲਈ ਕਿਹਾ। ਉਨ੍ਹਾਂ ਨੇ ਕਿਹਾ, ''ਮੈਂ ਚਾਹਾਂਗਾ ਕਿ ਹਰ ਕੋਈ ਖੜ੍ਹਾ ਹੋਵੇ ਤੇ ਇਕ ਮਿੰਟ ਦਾ ਮੌਨ ਰੱਖੇ ਕਿਉਂਕਿ ਸਾਓ ਪਾਓਲੋ ਦੇ ਵਿਨਹੇਡੋ ਸ਼ਹਿਰ 'ਚ ਇਕ ਯਾਤਰੀ ਜਹਾਜ਼ ਕ੍ਰੈਸ਼ ਹੋ ਗਿਆ ਹੈ। ਜਹਾਜ਼ 'ਚ 58 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ ਅਤੇ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਸਾਰਿਆਂ ਦੀ ਮੌਤ ਹੋ ਗਈ ਹੈ।''

ਜਹਾਜ਼ ਦੇ ਕ੍ਰੈਸ਼ ਹੋਣ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਕਿਵੇਂ ਪਤੰਗ ਵਾਂਗ ਹਵਾ ਵਿਚ ਘੁੰਮ ਰਿਹਾ ਹੈ ਅਤੇ ਹੇਠਾਂ ਜ਼ਮੀਨ ਵੱਲ ਡਿੱਗ ਰਿਹਾ ਹੈ। ਜ਼ਮੀਨ 'ਤੇ ਡਿੱਗਣ ਤੋਂ ਬਾਅਦ ਸੰਘਣਾ ਕਾਲਾ ਧੂੰਆਂ ਅਸਮਾਨ ਵਿੱਚ ਉੱਠਦਾ ਦਿਖਾਈ ਦਿੰਦਾ ਹੈ, ਜੋ ਦਰਸਾਉਂਦਾ ਹੈ ਕਿ ਹਵਾਈ ਜਹਾਜ਼ ਦੇ ਡਿੱਗਦੇ ਹੀ ਅੱਗ ਲੱਗ ਗਈ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਹਾਦਸੇ 'ਚ ਕਿਸੇ ਦੇ ਬਚਣ ਦੀ ਉਮੀਦ ਨਾ ਦੇ ਬਰਾਬਰ ਸੀ।

Chocante a queda de um avião ATR72 que saiu de Cascavel - Paraná com destino a Guarulhos - São Paulo. Caiu em Vinhedo - São Paulo com 62 passageiros. 😔 pic.twitter.com/iTIUx663x2

— KIKA ✨ (@kafonca) August 9, 2024

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News