ਪਾਕਿਸਤਾਨੀ ਧਰਤੀ ਤੋਂ ਨਹੀਂ ਹੋਵੇਗੀ ਦਹਿਸ਼ਤਗਰਦੀ: ਇਮਰਾਨ ਖਾਨ

03/09/2019 7:27:02 PM

ਇਸਲਾਮਾਬਾਦ— ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੂੰ ਉਨ੍ਹਾਂ ਦੀ ਧਰਤੀ ਤੋਂ ਅੱਤਵਾਦੀ ਗਤੀਵਿਧੀਆਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। 'ਡਾਨ' ਅਖਬਾਰ ਨੇ ਸ਼ਨੀਵਾਰ ਨੂੰ ਖਾਨ ਦੇ ਹਵਾਲੇ ਨਾਲ ਇਹ ਖਬਰ ਦਿੱਤੀ।

ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਸਿੰਧ ਸੂਬੇ ਦੇ ਥਾਰ ਜ਼ਿਲੇ 'ਚ ਸ਼ੁੱਕਰਵਾਰ ਨੂੰ ਪਹਿਲੀ ਜਨਸਭਾ ਨੂੰ ਸੰਬੋਧਿਤ ਕਰਦਿਆਂ ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਭਰ 'ਚ ਧਾਰਮਿਕ ਘੱਟ ਗਿਣਤੀਆਂ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਪ੍ਰਧਾਨ ਮੰਤਰੀ ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਉਪਦੇਸ਼ਾਂ 'ਤੇ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਪਾਕਿਸਤਾਨ 'ਚ ਸਾਰੇ ਧਰਮਾਂ ਤੇ ਜਾਤੀਆਂ ਦੀ ਪੂਰਨ ਸੁਰੱਖਿਆ ਪੁਖਤਾ ਕਰਨ ਦੀ ਅਪੀਲ ਕੀਤੀ ਸੀ। ਖਾਨ ਨੇ ਕਿਹਾ ਕਿ ਪਾਕਿਸਤਾਨ ਦੀ ਧਰਤੀ ਤੋਂ ਕਿਸੇ ਵੀ ਵਿਅਕਤੀ ਜਾਂ ਸੰਗਠਨ ਨੂੰ ਅੱਤਵਾਦੀ ਗਤੀਵਿਧੀਆਂ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। 

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਤੇ ਅੱਤਵਾਦ ਤੇ ਅੱਤਵਾਦੀ ਸੰਗਠਨਾਂ ਦੇ ਖਿਲਾਫ ਕਾਰਵਾਈ ਕਰਨ ਦੇ ਗਲੋਬਲ ਦਬਾਅ ਦੇ ਵਿਚਾਲੇ ਉਨ੍ਹਾਂ ਦਾ ਇਹ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਵੀਰਵਾਰ ਨੂੰ ਮੁੰਬਈ ਹਮਲੇ ਦੇ ਸਰਗਨਾ ਹਾਫਿਜ਼ ਸਈਦ ਦੇ ਜਮਾਤ-ਉਦ-ਦਾਵਾ ਦੇ ਲਾਹੌਰ ਸਥਿਤ ਮੁੱਖ ਦਫਤਰ ਤੇ ਉਸ ਦੀ ਚੈਰਿਟੀ ਸੰਗਠਨ ਫਲਾਹ-ਏ-ਇਨਸਾਨੀਅਤ ਫਾਊਂਡੇਸ਼ਨ ਨੂੰ ਸੀਲ ਕਰ ਦਿੱਤਾ ਸੀ ਤੇ ਪਾਬੰਦੀਸ਼ੁਦਾ ਸਮੂਹਾਂ ਖਿਲਾਫ ਕਾਰਵਾਈ ਤਹਿਤ 120 ਤੋਂ ਜ਼ਿਆਦਾ ਸ਼ੱਕੀ ਅੱਤਵਾਦੀਆਂ ਨੂੰ ਹਿਰਾਸਤ 'ਚ ਲੈ ਲਿਆ ਸੀ।

Baljit Singh

This news is Content Editor Baljit Singh