ਯੂਕ੍ਰੇਨ ਵਿਚ ਫੌਜ ਤਾਇਨਾਤ ਕਰਨ ਦੀ ਕੋਈ ਯੋਜਨਾ ਨਹੀਂ : ਨਾਟੋ
Saturday, Jun 08, 2024 - 05:11 PM (IST)

ਹੇਲਸਿੰਕੀ : ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਕੱਤਰ ਜਨਰਲ ਜੇਂਸ ਸਟੋਲਟਨਬਰਗ ਨੇ ਵੀਰਵਾਰ ਨੂੰ ਕਿਹਾ ਕਿ ਨਾਟੋ ਦੀ ਯੂਕ੍ਰੇਨ ਵਿਚ ਫੌਜ ਤਾਇਨਾਤ ਕਰਨ ਦੀ ਕੋਈ ਯੋਜਨਾ ਨਹੀਂ ਹੈ। ਫਿਨਲੈਂਡ ਦੇ ਆਪਣੇ 2 ਦਿਨਾਂ ਦੌਰੇ ਦੇ ਦੂਜੇ ਦਿਨ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟਬ ਦੇ ਨਾਲ ਇਕ ਸਾਂਝੀ ਪ੍ਰੈੱਸ ਕਾਨਫਰੰਸ ਵਿਚ ਸ਼੍ਰੀ ਸਟੋਲਟੇਨਬਰਗ ਨੇ ਕਿਹਾ ‘ਅਸੀਂ ਇਸ ਗੱਲ 'ਤੇ ਧਿਆਨ ਕੇਂਦਰਤ ਕਰ ਰਹੇ ਹਾਂ ਕਿ ਅਸੀਂ ਯੂਕਰੇਨ ਲਈ ਆਪਣੇ ਸਮਰਥਨ ਲਈ ਇਕ ਮਜ਼ਬੂਤ ਢਾਂਚਾ ਕਿਵੇਂ ਸਥਾਪਿਤ ਕਰ ਸਕਦੇ ਹਾਂ।’’
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਫਿਨਲੈਂਡ ਦੀ ਯੂਕਰੇਨ ਵਿਚ ਫੌਜ ਭੇਜਣ ਦੀ ਕੋਈ ਯੋਜਨਾ ਨਹੀਂ ਹੈ। ਫਿਨਲੈਂਡ ਯੂਕ੍ਰੇਨ ਨੂੰ ਸਮਰਥਨ ਦੇਣ ਦੇ ਬਦਲਾਂ ਬਾਰੇ ਸਹਿਯੋਗੀਆਂ ਨਾਲ ਚਰਚਾ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਾਟੋ ਦੇ ਕਿਸੇ ਸਹਿਯੋਗੀ ਵਿਰੁੱਧ ਰੂਸ ਤੋਂ ਕੋਈ ਨਜ਼ਦੀਕੀ ਫੌਜੀ ਖ਼ਤਰਾ ਨਹੀਂ ਦਿਸ ਰਿਹਾ ਅਤੇ ਸੰਘਰਸ਼ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ।
ਇਹ ਵੀ ਪੜ੍ਹੋ - ਰੂਸ 'ਚ ਵਾਪਰੀ ਦੁਖਦ ਘਟਨਾ : ਨਦੀ 'ਚ ਡੁੱਬ ਰਹੀ ਕੁੜੀ ਨੂੰ ਬਚਾਉਣ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8