ਅਮਰੀਕਾ ਨਾਲ ਗੱਲਬਾਤ ਦੀ ਕੋਈ ਯੋਜਨਾ ਨਹੀਂ: ਈਰਾਨ

Wednesday, May 29, 2019 - 08:08 PM (IST)

ਤਹਿਰਾਨ— ਅਮਰੀਕਾ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਗੱਲਬਾਤ ਸ਼ੁਰੂ ਕਰਨ ਨੂੰ ਲੈ ਕੇ ਫਿਲਹਾਲ ਈਰਾਨ ਦੀ ਕੋਈ ਯੋਜਨਾ ਨਹੀਂ ਹੈ। ਈਰਾਨ ਦੇ ਉਪ-ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਨੇ ਰੂਸੀ ਪੱਤਰਕਾਰ ਏਜੰਸੀ ਸਪੂਤਨਿਕ ਨੂੰ ਵਿਸ਼ੇਸ਼ ਇੰਟਰਵਿਊ 'ਚ ਇਹ ਗੱਲ ਕਹੀ।

ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਗੱਲਬਾਤ ਸ਼ੁਰੂ ਕਰਨ ਨੂੰ ਲੈ ਕੇ ਸਾਡੀ ਕੋਈ ਯੋਜਨਾ ਨਹੀਂ ਹੈ। ਅਸੀਂ ਦਬਾਅ 'ਚ ਕਿਸੇ ਨਾਲ ਕੋਈ ਗੱਲਬਾਤ ਨਹੀਂ ਕਰਦੇ। ਈਰਾਨੀ ਉਪ-ਵਿਦੇਸ਼ ਮੰਤਰੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਬਿਆਨ ਦਾ ਵੀ ਜ਼ਿਕਰ ਕੀਤਾ, ਜਿਸ 'ਚ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਈਰਾਨ ਨਾਲ ਜੰਗ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਪਰ ਸਾਡੇ ਲਈ ਸ਼ਬਦ ਨਹੀਂ ਕਾਰਵਾਈ ਮਾਇਨੇ ਰੱਖਦੀ ਹੈ। ਅਸੀਂ ਉਨ੍ਹਾਂ ਤੋਂ ਕਾਰਵਾਈ ਕਰਨ ਦੀ ਉਮੀਦ ਰੱਖਦੇ ਹਾਂ, ਸ਼ਬਦ ਕਾਫੀ ਨਹੀਂ। ਅਮਰੀਕਾ ਬਿਨਾਂ ਕੋਈ ਠੋਸ ਕਾਰਨ ਦੱਸੇ ਸਮਝੌਤੇ ਤੋਂ ਵੱਖ ਹੋ ਗਿਆ। ਅਸੀਂ ਆਪਣੇ ਵਾਅਦੇ ਪੂਰੇ ਕੀਤੇ।


Baljit Singh

Content Editor

Related News