ਉੱਤਰੀ ਕੋਰੀਆ ਨੇ ਜਾਪਾਨ ਅਤੇ ਕੋਰੀਆਈ ਪ੍ਰਾਇਦੀਪ ਦੇ ਵਿਚਕਾਰ ਸਮੁੰਦਰ 'ਚ ਦਾਗੀ ਬੈਲਿਸਟਿਕ ਮਿਜ਼ਾਈਲ

04/13/2023 9:08:04 AM

ਸਿਓਲ (ਭਾਸ਼ਾ)- ਉੱਤਰੀ ਕੋਰੀਆ ਨੇ ਆਪਣੇ ਹਥਿਆਰਾਂ ਦੇ ਪ੍ਰੀਖਣ ਨੂੰ ਜਾਰੀ ਰੱਖਦੇ ਹੋਏ ਵੀਰਵਾਰ ਨੂੰ ਇੱਕ ਬੈਲਿਸਟਿਕ ਮਿਜ਼ਾਈਲ ਦਾਗੀ ਜੋ ਕੋਰੀਆਈ ਪ੍ਰਾਇਦੀਪ ਅਤੇ ਜਾਪਾਨ ਦੇ ਵਿਚਕਾਰ ਡਿੱਗੀ। ਇਸ ਘਟਨਾ ਦੇ ਮੱਦੇਨਜ਼ਰ ਜਾਪਾਨ ਨੂੰ ਆਪਣੇ ਇਕ ਟਾਪੂ ਦੇ ਨਿਵਾਸੀਆਂ ਨੂੰ ਸਾਵਧਾਨੀ ਦੇ ਤੌਰ 'ਤੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਹਿਣਾ ਪਿਆ। ਹਾਲਾਂਕਿ ਬਾਅਦ ਵਿੱਚ ਇਹ ਹੁਕਮ ਵਾਪਸ ਲੈ ਲਿਆ ਗਿਆ। ਦੱਖਣੀ ਕੋਰੀਆ ਦੇ 'ਜੁਆਇੰਟ ਚੀਫ਼ਸ ਆਫ਼ ਸਟਾਫ' ਨੇ ਕਿਹਾ ਕਿ ਉੱਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਨੇੜੇ ਤੋਂ ਦਾਗੀ ਗਈ ਮਿਜ਼ਾਈਲ ਕੋਰੀਆਈ ਪ੍ਰਾਇਦੀਪ ਅਤੇ ਜਾਪਾਨ ਦੇ ਵਿਚਕਾਰ ਡਿੱਗੀ।

ਇਹ ਵੀ ਪੜ੍ਹੋ: ਬਠਿੰਡਾ ਛਾਉਣੀ ’ਚ ਮੁੜ ਚੱਲੀ ਗੋਲੀ, ਇਕ ਹੋਰ ਫ਼ੌਜੀ ਦੀ ਮੌਤ

ਇਕ ਬਿਆਨ 'ਚ ਇਸ ਮਿਜ਼ਾਈਲ ਨੂੰ ਮੱਧਮ ਅਤੇ ਲੰਬੀ ਦੂਰੀ ਦਾ ਹਥਿਆਰ ਦੱਸਿਆ ਗਿਆ ਹੈ, ਪਰ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਮਿਜ਼ਾਈਲ ਨੇ ਕਿੰਨੀ ਦੂਰੀ ਦਾ ਸਫਰ ਤੈਅ ਕੀਤਾ ਹੈ। ਜਾਪਾਨ ਦੇ ਰੱਖਿਆ ਮੰਤਰੀ ਯਾਸੁਕਾਜ਼ੂ ਹਮਾਦਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉੱਤਰੀ ਕੋਰੀਆ ਨੇ ਸ਼ਾਇਦ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ ਲਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਜ਼ਾਈਲ ਜਾਪਾਨ ਦੇ ਵਿਸ਼ੇਸ਼ ਆਰਥਿਕ ਖੇਤਰ ਤੱਕ ਨਹੀਂ ਪਹੁੰਚੀ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਮਿਜ਼ਾਈਲ ਲਾਂਚ 'ਤੇ ਚਰਚਾ ਕਰਨ ਲਈ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਬੈਠਕ ਬੁਲਾਉਣ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: ਇੰਗਲੈਂਡ ’ਚ ਤਿਰੰਗਾ ਉਤਾਰਨ ਵਾਲੇ ਨੌਜਵਾਨ ਦੀ ਮਾਂ-ਭੈਣ ਨੂੰ ਮੋਗਾ ਪੁਲਸ ਨੇ ਹਿਰਾਸਤ ’ਚ ਲਿਆ!

ਉੱਤਰੀ ਕੋਰੀਆ, ਕੋਰੀਆਈ ਪ੍ਰਾਇਦੀਪ ਅਤੇ ਜਾਪਾਨ ਵਿਚਕਾਰ ਜਲ ਖੇਤਰ ਵਿਚ ਮਿਜ਼ਾਈਲਾਂ ਦਾ ਅਕਸਰ ਪ੍ਰੀਖਣ ਕਰਦਾ ਰਹਿੰਦਾ ਹੈ। ਉੱਤਰੀ ਕੋਰੀਆ ਦੇ ਲਾਂਚ ਤੋਂ ਬਾਅਦ ਦੱਖਣੀ ਕੋਰੀਆ ਅਤੇ ਜਾਪਾਨ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਦਾ ਹੁਕਮ ਆਮ ਤੌਰ 'ਤੇ ਉਦੋਂ ਤੱਕ ਜਾਰੀ ਨਹੀਂ ਕਰਦੇ, ਜਦੋਂ ਤੱਕ ਕਿ ਉਨ੍ਹਾਂ ਨੂੰ ਵਿਸ਼ਵਾਸ ਨਾ ਹੋਵੇ ਕਿ ਇਹ ਹਥਿਆਰ ਉਨ੍ਹਾਂ ਦੇ ਖੇਤਰਾਂ ਵੱਲ ਆ ਰਹੇ ਹਨ। ਜਾਪਾਨ ਦੀ ਸਰਕਾਰ ਨੇ ਵੀਰਵਾਰ ਨੂੰ ਮਿਜ਼ਾਈਲ ਲਾਂਚ ਤੋਂ ਬਾਅਦ ਹੋਕਾਈਡੋ ਦੇ ਉੱਤਰੀ ਟਾਪੂ ਦੇ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਪਰ ਬਾਅਦ ਵਿੱਚ ਮਿਜ਼ਾਈਲ ਸਬੰਧੀ ਆਪਣੀ ਚੇਤਾਵਨੀ ਨੂੰ ਵਾਪਸ ਲੈ ਲਿਆ ਅਤੇ ਕਿਹਾ ਕਿ ਇਸਦੇ ਵਿਸ਼ਲੇਸ਼ਣ ਦੇ ਮੁਤਾਬਕ, ਮਿਜ਼ਾਈਲ ਦੇ ਹੋਕਾਈਡੋ ਵਿੱਚ ਡਿੱਗਣ ਦੀ ਕੋਈ ਸੰਭਾਵਨਾ ਨਹੀਂ ਹੈ। ਉੱਤਰੀ ਕੋਰੀਆ ਨੇ 2022 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਭਗ 100 ਮਿਜ਼ਾਈਲਾਂ ਦਾਗੀਆਂ ਹਨ, ਜਿਨ੍ਹਾਂ ਵਿੱਚੋਂ ਕਈ ਪ੍ਰਮਾਣੂ ਹਥਿਆਰ ਲਿਜਾਣ ਦੇ ਸਮਰੱਥ ਹਨ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਓ ਦਾ ਸਸਕਾਰ ਕਰ ਕੈਨੇਡਾ ਪੁੱਜੇ ਪੁੱਤ ਨੇ ਵੀ ਦੁਨੀਆ ਨੂੰ ਕਿਹਾ ਅਲਵਿਦਾ

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry