ਪਾਕਿਸਤਾਨ ਆਵੇਗੀ ਨੋਬਲ ਜੇਤੂ ਮਲਾਲਾ ਯੂਸਫ਼ਜ਼ਈ, ਲੜਕੀਆਂ ਦੇ ਸਿੱਖਿਆ ਸੰਮੇਲਨ ''ਚ ਹੋਵੇਗੀ ਸ਼ਾਮਲ
Saturday, Jan 11, 2025 - 08:47 AM (IST)
![ਪਾਕਿਸਤਾਨ ਆਵੇਗੀ ਨੋਬਲ ਜੇਤੂ ਮਲਾਲਾ ਯੂਸਫ਼ਜ਼ਈ, ਲੜਕੀਆਂ ਦੇ ਸਿੱਖਿਆ ਸੰਮੇਲਨ ''ਚ ਹੋਵੇਗੀ ਸ਼ਾਮਲ](https://static.jagbani.com/multimedia/2025_1image_08_47_112967352malalazu.jpg)
ਇਸਲਾਮਾਬਾਦ (ਏਪੀ) : ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫ਼ਜ਼ਈ ਮੁਸਲਿਮ ਭਾਈਚਾਰਿਆਂ ’ਚ ਲੜਕੀਆਂ ਦੀ ਸਿੱਖਿਆ ’ਤੇ ਹੋਣ ਜਾ ਰਹੇ ਇਕ ਅੰਤਰਰਾਸ਼ਟਰੀ ਸੰਮੇਲਨ ’ਚ ਹਿੱਸਾ ਲੈਣ ਲਈ 11-12 ਜਨਵਰੀ ਨੂੰ ਪਾਕਿਸਤਾਨ ਆਵੇਗੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਇਸ ਸਮਾਗਮ ਦਾ ਉਦਘਾਟਨ ਕਰਨਗੇ ਅਤੇ ਮੁੱਖ ਭਾਸ਼ਣ ਦੇਣਗੇ।
ਵਿਦੇਸ਼ ਦਫ਼ਤਰ ਵੱਲੋਂ ਜਾਰੀ ਇਕ ਬਿਆਨ ’ਚ ਕਿਹਾ ਗਿਆ ਹੈ ਕਿ ਇਹ ਕੌਮਾਂਤਰੀ ਗੱਲਬਾਤ ਨੂੰ ਉਤਸ਼ਾਹਿਤ ਕਰੇਗਾ। ਇਸ ਸਮਾਗਮ ’ਚ 44 ਮੁਸਲਿਮ ਅਤੇ ਮਿੱਤਰ ਦੇਸ਼ਾਂ ਦੇ ਮੰਤਰੀ, ਰਾਜਦੂਤ, ਵਿਦਵਾਨ ਅਤੇ ਸਿੱਖਿਆ ਸ਼ਾਸਤਰੀ, ਯੂਨੈਸਕੋ, ਯੂਨੀਸੇਫ ਅਤੇ ਵਿਸ਼ਵ ਬੈਂਕ ਸਮੇਤ ਅੰਤਰਰਾਸ਼ਟਰੀ ਸੰਗਠਨਾਂ ਦੇ ਪ੍ਰਤੀਨਿਧੀਆਂ ਸਮੇਤ 150 ਤੋਂ ਵੱਧ ਅੰਤਰਰਾਸ਼ਟਰੀ ਪ੍ਰਤੀਨਿਧੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਆਸਾਰਾਮ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਗਵਾਹ ਦੀ ਹੱਤਿਆ 'ਚ ਸ਼ਾਮਲ ਸ਼ੂਟਰ ਗੁਜਰਾਤ ਪੁਲਸ ਨੇ ਨੱਪਿਆ
ਸ਼ਾਹਬਾਜ਼ ਸ਼ਰੀਫ ਕਰਨਗੇ ਅੰਤਰਰਾਸ਼ਟਰੀ ਸੰਮੇਲਨ ਦਾ ਉਦਘਾਟਨ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਪ੍ਰੋਗਰਾਮ ਦਾ ਉਦਘਾਟਨ ਕਰਨਗੇ ਅਤੇ ਮੁੱਖ ਭਾਸ਼ਣ ਦੇਣਗੇ। ਕਾਨਫਰੰਸ ਦੇ ਪ੍ਰਬੰਧਕਾਂ ਵਿੱਚੋਂ ਇਕ ਨੇ ਦੱਸਿਆ ਕਿ ਮਲਾਲਾ ਨੇ ਕਾਨਫਰੰਸ ਵਿਚ ਆਪਣੀ ਭਾਗੀਦਾਰੀ ਦੀ ਪੁਸ਼ਟੀ ਕੀਤੀ ਹੈ ਅਤੇ ਮੁਸਲਿਮ ਭਾਈਚਾਰਿਆਂ ਵਿਚ ਲੜਕੀਆਂ ਦੀ ਸਿੱਖਿਆ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਇਕ ਮੁੱਖ ਭਾਸ਼ਣ ਦੇਵੇਗੀ। ਫੈਡਰਲ ਮਨਿਸਟਰੀ ਆਫ਼ ਐਜੂਕੇਸ਼ਨ ਅਤੇ ਵੋਕੇਸ਼ਨਲ ਟਰੇਨਿੰਗ "ਮੁਸਲਿਮ ਭਾਈਚਾਰਿਆਂ ਵਿਚ ਲੜਕੀਆਂ ਦੀ ਸਿੱਖਿਆ : ਚੁਣੌਤੀਆਂ ਅਤੇ ਮੌਕੇ" 'ਤੇ ਇਕ ਅੰਤਰਰਾਸ਼ਟਰੀ ਕਾਨਫਰੰਸ ਦੀ ਮੇਜ਼ਬਾਨੀ ਕਰੇਗਾ। ਵਿਦੇਸ਼ ਦਫ਼ਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਗਲੋਬਲ ਸੰਮੇਲਨ ਗੱਲਬਾਤ ਨੂੰ ਉਤਸ਼ਾਹਿਤ ਕਰੇਗਾ ਅਤੇ ਲੜਕੀਆਂ ਦੀ ਸਿੱਖਿਆ ਵਿਚ ਆ ਰਹੀਆਂ ਚੁਣੌਤੀਆਂ ਨੂੰ ਹੱਲ ਕਰਨ ਵਿਚ ਵੱਡੀ ਭੂਮਿਕਾ ਨਿਭਾਏਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8