ਪਾਕਿਸਤਾਨ ''ਚ 17,816 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਯੋਗ

Saturday, Jan 20, 2024 - 03:56 PM (IST)

ਪਾਕਿਸਤਾਨ ''ਚ 17,816 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾਏ ਗਏ ਯੋਗ

ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਵਿਚ ਸੰਸਦੀ ਅਤੇ ਸੂਬਾਈ ਅਸੈਂਬਲੀ ਚੋਣਾਂ ਲੜਨ ਲਈ 28 ਹਜ਼ਾਰ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ, ਜਿਨ੍ਹਾਂ ਵਿਚੋਂ 10 ਹਜ਼ਾਰ ਤੋਂ ਵੱਧ ਰੱਦ ਹੋ ਜਾਣ ਮਗਰੋਂ ਹੁਣ ਇਨ੍ਹਾਂ ਦੀ ਗਿਣਤੀ ਘੱਟ ਕੇ 17816 ਰਹਿ ਗਈ ਹੈ, ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਯੋਗ (valid) ਪਾਏ ਗਏ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 17,816 ਉਮੀਦਵਾਰਾਂ ਵਿੱਚੋਂ 16,930 ਪੁਰਸ਼, 882 ਔਰਤਾਂ ਅਤੇ 4 ਟਰਾਂਸਜੈਂਡਰ ਸ਼ਾਮਲ ਹਨ। ਇਨ੍ਹਾਂ ਵਿੱਚੋਂ 6,031 ਉਮੀਦਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਹਨ, ਜਦਕਿ 11,785 ਆਜ਼ਾਦ ਉਮੀਦਵਾਰ ਹਨ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਬਣਾ ਰਹੇ ਹੋ ਕੈਨੇਡਾ ਜਾਣ ਦੀ ਯੋਜਨਾ, ਇਸ ਸਾਲ ਦੇ ਆਖ਼ੀਰ 'ਚ ਸਰਕਾਰ ਚੁੱਕੇਗੀ ਵੱਡਾ ਕਦਮ

ਰਾਸ਼ਟਰੀ ਸੰਸਦ ਦੀਆਂ 266 ਆਮ ਸੀਟਾਂ ਲਈ ਕੁੱਲ 5,121 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 4,807 ਪੁਰਸ਼, 312 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਲ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਨੂੰ ਛੱਡ ਕੇ ਹੋਰ ਸਿਆਸੀ ਪਾਰਟੀਆਂ ਨੇ ਸੰਸਦੀ ਚੋਣਾਂ ਲਈ 1,873 ਉਮੀਦਵਾਰ ਖੜ੍ਹੇ ਕੀਤੇ ਹਨ, ਜਿਨ੍ਹਾਂ ਵਿੱਚ 1,780 ਪੁਰਸ਼ ਅਤੇ 93 ਔਰਤਾਂ ਸ਼ਾਮਲ ਹਨ, ਜਦਕਿ ਆਜ਼ਾਦ ਉਮੀਦਵਾਰਾਂ ਦੀ ਕੁੱਲ ਗਿਣਤੀ 3,248 ਹੈ। ਸੂਬਾਈ ਵਿਧਾਨ ਸਭਾ ਚੋਣਾਂ ਲਈ ਕੁੱਲ 12,695 ਉਮੀਦਵਾਰ ਮੈਦਾਨ ਵਿੱਚ ਹੋਣਗੇ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਹੱਡ ਜਮਾਂ ਦੇਣ ਵਾਲੀ ਠੰਡ ਨੇ ਲਈ 18 ਹੋਰ ਬੱਚਿਆ ਦੀ ਜਾਨ, ਨਿਮੋਨੀਆ ਕਾਰਨ ਹੋਈ ਮੌਤ

ਇਨ੍ਹਾਂ ਵਿੱਚ 12,123 ਪੁਰਸ਼, 570 ਔਰਤਾਂ ਅਤੇ 2 ਟਰਾਂਸਜੈਂਡਰ (ਦੋਵੇਂ ਖੈਬਰ ਪਖਤੂਨਖਵਾ ਤੋਂ ਆਜ਼ਾਦ ਉਮੀਦਵਾਰ) ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਲਈ 6,710, ਸਿੰਧ ਵਿਧਾਨ ਸਭਾ ਲਈ 3,878, ਕੇਪੀ ਵਿਧਾਨ ਸਭਾ ਲਈ 1,834 ਅਤੇ ਬਲੋਚਿਸਤਾਨ ਵਿਧਾਨ ਸਭਾ ਲਈ 1,273 ਉਮੀਦਵਾਰ ਮੈਦਾਨ ਵਿੱਚ ਹਨ। ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੀ ਕੁੱਲ ਗਿਣਤੀ 4,158 ਅਤੇ ਆਜ਼ਾਦ ਉਮੀਦਵਾਰਾਂ ਦੀ ਗਿਣਤੀ 8,537 ਹੈ।

ਇਹ ਵੀ ਪੜ੍ਹੋ: ਰੇਡੀਏਟਰ ਤੋਂ ਲੀਕ ਹੋ ਰਹੀ ਭਾਫ਼ ਨਾਲ ਝੁਲਸਿਆ 11 ਮਹੀਨੇ ਦਾ ਬੱਚਾ, ਮਿਲੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News