ਪਾਕਿਸਤਾਨ ''ਚ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ 22,711 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਮਨਜ਼ੂਰ

Tuesday, Jan 02, 2024 - 05:19 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਅਤੇ ਇਸ ਦੀਆਂ 4 ਸੂਬਾਈ ਅਸੈਂਬਲੀਆਂ ਲਈ 8 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ 22,711 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਚੋਣ ਕਮਿਸ਼ਨ ਨੇ ਮੁੱਢਲੀ ਸਮੀਖਿਆ ਤੋਂ ਬਾਅਦ ਸਵੀਕਾਰ ਕਰ ਲਿਆ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਗਏ ਅੰਕੜਿਆਂ ਅਨੁਸਾਰ 7,028 ਪੁਰਸ਼ ਅਤੇ 445 ਔਰਤਾਂ ਸਮੇਤ 7,473 ਉਮੀਦਵਾਰਾਂ ਨੇ ਸੰਸਦ ਦੇ ਹੇਠਲੇ ਸਦਨ 'ਰਾਸ਼ਟਰੀ ਅਸੈਂਬਲੀ' ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ 6 ਨਾਈਆਂ ਦਾ ਗੋਲੀਆਂ ਮਾਰ ਕੇ ਕਤਲ, ਦਹਿਸ਼ਤ 'ਚ ਆਏ ਲੋਕ

ਰਿਟਰਨਿੰਗ ਅਫਸਰਾਂ (ਆਰਓਜ਼) ਨੇ 6,094 ਪੁਰਸ਼ ਅਤੇ 355 ਮਹਿਲਾ ਉਮੀਦਵਾਰਾਂ ਸਮੇਤ 6,449 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਵੀਕਾਰ ਕੀਤੇ ਅਤੇ 934 ਪੁਰਸ਼ ਅਤੇ 90 ਔਰਤਾਂ ਸਮੇਤ 1,024 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਰੱਦ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਅੰਕੜੇ ਵਿਸਥਾਰ ਵਿੱਚ ਪ੍ਰਦਾਨ ਨਹੀਂ ਕੀਤੇ ਗਏ ਹਨ, ਪਰ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਨੇ ਦਾਅਵਾ ਕੀਤਾ ਹੈ ਕਿ ਰੱਦ ਕੀਤੇ ਗਏ ਸਭ ਤੋਂ ਵੱਧ ਨਾਮਜ਼ਦਗੀ ਪੱਤਰ ਉਸਦੇ ਉਮੀਦਵਾਰਾਂ ਦੇ ਹਨ।

ਇਹ ਵੀ ਪੜ੍ਹੋ: ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 48, ਲੋਕਾਂ ਨੂੰ ਘਰਾਂ ਤੋਂ ਦੂਰ ਰਹਿਣ ਦੀ ਚੇਤਾਵਨੀ ਜਾਰੀ

ਇਸੇ ਤਰ੍ਹਾਂ ਆਰ.ਓ. ਨੇ 4 ਸੂਬਾਈ ਅਸੈਂਬਲੀਆਂ ਲਈ 18,478 ਉਮੀਦਵਾਰਾਂ (17,670 ਪੁਰਸ਼ ਅਤੇ 808 ਔਰਤਾਂ) ਵਿੱਚੋਂ 16,262 ਦੇ ਨਾਮਜ਼ਦਗੀ ਪੱਤਰਾਂ ਨੂੰ ਮਨਜ਼ੂਰੀ ਦਿੱਤੀ ਹੈ। ਰਿਟਰਨਿੰਗ ਅਫਸਰ ਨੇ ਸੂਬਾਈ ਅਸੈਂਬਲੀ ਲਈ 2,081 ਪੁਰਸ਼ ਅਤੇ 135 ਔਰਤਾਂ ਸਮੇਤ 2,216 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਅਸੈਂਬਲੀਆਂ ਦੀਆਂ ਆਮ ਸੀਟਾਂ ਲਈ ਕੁੱਲ 22,711 ਨਾਮਜ਼ਦਗੀ ਪੱਤਰ ਮਨਜ਼ੂਰ ਕੀਤੇ ਗਏ ਹਨ।

ਇਹ ਵੀ ਪੜ੍ਹੋ: ਨਵਾਂ ਸਾਲ ਚੜ੍ਹਦੇ ਹੀ ਬ੍ਰਿਟਿਸ਼ ਅਖ਼ਬਾਰ ਨੇ ਕੀਤੀ ਭਵਿੱਖਬਾਣੀ, ਇਸ ਵਾਰ ਵੀ ਮੋਦੀ ਸਿਰ ਸਜੇਗਾ PM ਦਾ ਤਾਜ

ਕੁੱਲ 25,951 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 3,240 ਉਮੀਦਵਾਰਾਂ (3,015 ਪੁਰਸ਼ ਅਤੇ 225 ਔਰਤਾਂ) ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਨਾਮਜ਼ਦਗੀ ਪੱਤਰਾਂ ਦੀ ਜਾਂਚ ਲਈ 5 ਦਿਨਾਂ ਦਾ ਨਿਰਧਾਰਤ ਸਮਾਂ 30 ਦਸੰਬਰ ਨੂੰ ਖ਼ਤਮ ਹੋ ਗਿਆ ਹੈ। ਇਸ ਦੌਰਾਨ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਈ.) ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਸਮੇਤ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News