ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਅੱਜ ਹੋਣਗੇ ਗ੍ਰਿਫ਼ਤਾਰ!, ਚੋਣ ਕਮਿਸ਼ਨ ਨੇ ਜਾਰੀ ਕੀਤਾ ਫਰਮਾਨ

07/25/2023 4:08:02 AM

ਇੰਟਰਨੈਸ਼ਨਲ ਡੈਸਕ : ਪਾਕਿਸਤਾਨ 'ਚ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਪ੍ਰਧਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਮੁਸ਼ਕਿਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਸੋਮਵਾਰ ਨੂੰ ਚੋਣ ਕਮਿਸ਼ਨ (ECP) ਨੇ ਇਮਰਾਨ ਖਾਨ ਦੇ ਖ਼ਿਲਾਫ਼ ਇਕ ਮਾਣਹਾਨੀ ਮਾਮਲੇ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ। 'ਡਾਨ' ਦੀ ਖ਼ਬਰ ਮੁਤਾਬਕ ਕਮਿਸ਼ਨ ਨੇ ਇਸਲਾਮਾਬਾਦ ਪੁਲਸ ਨੂੰ ਖਾਨ ਨੂੰ ਗ੍ਰਿਫ਼ਤਾਰ ਕਰਨ ਅਤੇ ਮੰਗਲਵਾਰ ਨੂੰ ਉਸ ਦੇ ਸਾਹਮਣੇ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ : 6 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਮਾਪਿਆਂ ਨੇ ਹਸਪਤਾਲ ਮੂਹਰੇ ਕੀਤਾ ਰੋਸ ਪ੍ਰਦਰਸ਼ਨ, ਲਾਏ ਇਹ ਦੋਸ਼

ਇਮਰਾਨ ਖਾਨ, ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਅਤੇ ਹੋਰਾਂ ਦੇ ਨਾਲ ਮੁੱਖ ਚੋਣ ਕਮਿਸ਼ਨਰ ਤੇ ਚੋਣ ਆਬਜ਼ਰਵਰ ਦੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਭਾਸ਼ਾ ਵਰਤਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ 16 ਜਨਵਰੀ ਅਤੇ 2 ਮਾਰਚ ਨੂੰ ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਇਮਰਾਨ ਖਾਨ ਚੋਣ ਪੈਨਲ ਦੇ ਸਾਹਮਣੇ ਪੇਸ਼ ਨਹੀਂ ਹੋਏ। ਚੋਣ ਪੈਨਲ ਨੇ ਇਸਲਾਮਾਬਾਦ ਦੇ ਇੰਸਪੈਕਟਰ ਜਨਰਲ ਨੂੰ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਅਤੇ 25 ਜੁਲਾਈ ਨੂੰ ਸਵੇਰੇ 10 ਵਜੇ ਉਸ ਦੇ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh