ਉੱਤਰੀ ਕੋਰੀਆ ''ਤੇ ਹੋਰ ਜ਼ਿਆਦਾ ਪਾਬੰਦੀ ਲਗਾਉਣ ਦੀ ਮੰਗ

01/17/2018 9:42:47 AM

ਵੈਨਕੂਵਰ (ਭਾਸ਼ਾ)— ਅਮਰੀਕਾ ਅਤੇ ਕੈਨੇਡਾ ਨੇ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ਮੁਤਾਬਕ ਉੱਤਰੀ ਕੋਰੀਆ 'ਤੇ ਹੋਰ ਜ਼ਿਆਦਾ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਨ੍ਹਾਂ ਦੋਵਾਂ ਦੇਸ਼ਾਂ ਨੇ ਕੱਲ ਭਾਵ ਮੰਗਲਵਾਰ ਨੂੰ ਇਹ ਗੱਲਾਂ ਕੋਲੰਬੀਆ ਦੇ ਵੈਨਕੂਵਰ ਵਿਚ ਉੱਤਰੀ ਕੋਰੀਆ ਦੇ ਪ੍ਰਮਾਣੁ ਅਤੇ ਮਿਜ਼ਾਇਲ ਪ੍ਰੋਗਰਾਮਾਂ 'ਤੇ ਰੋਕ ਲਗਾਉਣ ਨੂੰ ਲੈ ਕੇ ਸ਼ੁਰੂ ਹੋਈ ਬੈਠਕ ਵਿਚ ਕਹੀਆਂ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਨੇ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਕਾਰ ਸ਼ੁਰੂ ਹੋਈ ਗੱਲਬਾਤ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਇਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਿਚ ਕਮੀ ਆਏਗੀ।


Related News