ਉੱਤਰੀ ਕੋਰੀਆ ਦੇ ਨੇਤਾ ਕਿਮ ਨੇ ਦੱਖਣੀ ਕੋਰੀਆ ਤੇ ਅਮਰੀਕਾ ਨੂੰ ਮੁੜ ਦਿੱਤੀ ਪ੍ਰਮਾਣੂ ਹਮਲੇ ਦੀ ਧਮਕੀ

Tuesday, Oct 08, 2024 - 01:00 PM (IST)

ਉੱਤਰੀ ਕੋਰੀਆ ਦੇ ਨੇਤਾ ਕਿਮ ਨੇ ਦੱਖਣੀ ਕੋਰੀਆ ਤੇ ਅਮਰੀਕਾ ਨੂੰ ਮੁੜ ਦਿੱਤੀ ਪ੍ਰਮਾਣੂ ਹਮਲੇ ਦੀ ਧਮਕੀ

ਸਿਓਲ (ਏਜੰਸੀ)- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਇੱਕ ਵਾਰ ਫਿਰ ਚੇਤਾਵਨੀ ਦਿੱਤੀ ਹੈ ਕਿ ਉਹ ਦੱਖਣੀ ਕੋਰੀਆ ਅਤੇ ਅਮਰੀਕਾ ਨਾਲ ਸੰਭਾਵਿਤ ਸੰਘਰਸ਼ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ। ਕਿਮ ਨੇ ਦੋਵਾਂ ਦੇਸ਼ਾਂ 'ਤੇ ਉੱਤਰੀ ਕੋਰੀਆ ਨੂੰ ਯੁੱਧ ਲਈ ਉਕਸਾਉਣ ਅਤੇ ਕੋਰੀਆਈ ਪ੍ਰਾਇਦੀਪ 'ਤੇ ਦੁਸ਼ਮਣੀ ਵਧਾਉਣ ਦਾ ਦੋਸ਼ ਲਗਾਇਆ ਹੈ। ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਇਸ ਬਾਰੇ ਖਬਰ ਦਿੱਤੀ। ਕਿਮ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਦੇ ਚੁੱਕੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਕਿਮ ਵੱਲੋਂ ਇਹ ਤਾਜ਼ਾ ਚੇਤਾਵਨੀ ਅਗਲੇ ਮਹੀਨੇ ਅਮਰੀਕਾ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਉੱਤਰੀ ਕੋਰੀਆ ਵੱਲੋਂ ਦੁਸ਼ਮਣੀ ਨੂੰ ਵਧਾਉਣ ਦੇ ਇਰਾਦੇ ਨਾਲ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਹੈਰਾਨੀਜਨਕ; 48 ਸਾਲ ਪਹਿਲਾਂ ਨੌਕਰੀ ਲਈ ਕੀਤਾ ਸੀ ਅਪਲਾਈ, ਹੁਣ ਮਿਲਿਆ ਜਵਾਬ

ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇ.ਸੀ.ਐੱਨ.ਏ.) ਮੁਤਾਬਕ ਕਿਮ ਜੋਂਗ ਉਨ ਨੇ ਸੋਮਵਾਰ ਨੂੰ ਆਪਣੇ ਨਾਂ 'ਤੇ ਬਣੀ ਯੂਨੀਵਰਸਿਟੀ 'ਕਿਮ ਜੋਂਗ ਉਨ ਯੂਨੀਵਰਸਿਟੀ ਆਫ ਨੈਸ਼ਨਲ ਡਿਫੈਂਸ' 'ਚ ਆਪਣੇ ਸੰਬੋਧਨ 'ਚ ਕਿਹਾ ਕਿ ਜੇਕਰ ਉੱਤਰੀ ਕੋਰੀਆ ਖਿਲਾਫ ਹਥਿਆਰਬੰਦ ਫੌਜਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉੱਤਰੀ ਕੋਰੀਆ "ਬਿਨਾਂ ਝਿਜਕ ਆਪਣੇ ਦੁਸ਼ਮਣਾਂ ਦੇ ਵਿਰੁੱਧ ਆਪਣੀਆਂ ਸਾਰੀਆਂ ਹਮਲਾਵਰ ਸਮਰੱਥਾਵਾਂ ਦੀ ਵਰਤੋਂ ਕਰੇਗਾ।" ਉਨ੍ਹਾਂ ਕਿਹਾ, "ਇਸ ਸਥਿਤੀ ਵਿੱਚ ਪਰਮਾਣੂ ਹਥਿਆਰਾਂ ਦੀ ਵਰਤੋਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ।" ਅਮਰੀਕਾ ਅਤੇ ਦੱਖਣੀ ਕੋਰੀਆ ਦੇ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਉੱਤਰੀ ਕੋਰੀਆ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਿਮ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News