ਕਿਮ ਜੋਂਗ ਉਨ ਨੇ ਅਮਰੀਕਾ, ਦੱਖਣੀ ਕੋਰੀਆ ਨੂੰ ਲੈ ਕੇ ਆਖੀ ਵੱਡੀ ਗੱਲ, ਫ਼ੌਜ ਨੂੰ ਦਿੱਤਾ ਇਹ ਹੁਕਮ

Monday, Jan 01, 2024 - 09:56 AM (IST)

ਕਿਮ ਜੋਂਗ ਉਨ ਨੇ ਅਮਰੀਕਾ, ਦੱਖਣੀ ਕੋਰੀਆ ਨੂੰ ਲੈ ਕੇ ਆਖੀ ਵੱਡੀ ਗੱਲ, ਫ਼ੌਜ ਨੂੰ ਦਿੱਤਾ ਇਹ ਹੁਕਮ

ਸਿਓਲ (ਭਾਸ਼ਾ)- ਉੱਤਰੀ ਕੋਰੀਆਈ ਨੇਤਾ ਕਿਮ ਜੋਂਗ ਉਨ ਨੇ ਆਪਣੀ ਫ਼ੌਜ ਨੂੰ ਹੁਕਮ ਦਿੱਤਾ ਹੈ ਕਿ ਜੇਕਰ ਅਮਰੀਕਾ ਅਤੇ ਦੱਖਣੀ ਕੋਰੀਆ ਉਸ ਖ਼ਿਲਾਫ਼ ਉਕਸਾਵੇ ਦੀ ਕਾਰਵਾਈ ਕਰਦੇ ਹਨ ਤਾਂ ਉਨ੍ਹਾਂ ਦਾ 'ਨਾਮੋਨਿਸ਼ਾਨ ਮਿਟਾ ਦਿਓ।' ਸਰਕਾਰੀ ਮੀਡੀਆ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਨਵੰਬਰ ਵਿਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਉੱਤਰੀ ਕੋਰੀਆ ਵੱਲੋਂ ਇਸ ਸਾਲ ਹਥਿਆਰਾਂ ਦੇ ਪ੍ਰੀਖਣ ਵਿਚ ਹੋਰ ਤੇਜ਼ੀ ਲਿਆਂਦੀ ਜਾ ਸਕਦੀ ਹੈ। ਪਿਛਲੇ ਹਫ਼ਤੇ ਸੱਤਾਧਾਰੀ ਦਲ ਦੀ 5 ਦਿਨਾਂ ਮੀਟਿੰਗ ਵਿਚ ਕਿਮ ਨੇ ਕਿਹਾ ਕਿ ਉਹ ਇਸ ਸਾਲ 3 ਹੋਰ ਫ਼ੌਜੀ ਜਾਸੂਸੀ ਉਪਗ੍ਰਹਿ ਲਾਂਚ ਕਰਨਗੇ, ਹੋਰ ਪ੍ਰਮਾਣੂ ਹਥਿਆਰਾਂ ਦਾ ਉਤਪਾਦਨ ਕਰਨਗੇ ਅਤੇ ਹਮਲਾ ਕਰਨ ਵਾਲੇ ਡਰੋਨ ਤਿਆਰ ਕਰਨਗੇ।

ਇਹ ਵੀ ਪੜ੍ਹੋ: ਦੁਬਈ ਦਾ 75 ਸਾਲ ਪੁਰਾਣਾ ਸ਼ਿਵ ਮੰਦਰ 3 ਜਨਵਰੀ ਤੋਂ ਹੋਵੇਗਾ ਬੰਦ, ਭਾਰਤੀਆਂ ਨੇ ਪ੍ਰਗਟਾਈ ਨਾਰਾਜ਼ਗੀ

ਆਬਜ਼ਰਵਰਾਂ ਦਾ ਕਹਿਣਾ ਹੈ ਕਿ ਇਹ ਕੋਸ਼ਿਸ਼ ਭਵਿੱਖ ਵਿਚ ਅਮਰੀਕਾ 'ਤੇ ਕੂਟਨੀਤਕ ਦਬਾਅ ਵਧਾਉਣ ਲਈ ਹੈ। ਫ਼ੌਜ ਦੇ ਕਮਾਂਡਿੰਗ ਅਧਿਕਾਰੀਆਂ ਨਾਲ ਐਤਵਾਰ ਨੂੰ ਹੋਈ ਮੀਟਿੰਗ ਵਿਚ ਕਿਮ ਨੇ ਦੇਸ਼ ਦੇ ਪ੍ਰਮਾਣੂ ਹਥਿਆਰਾਂ ਦੇ ਸੰਦਰਭ ਵਿਚ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਖਾਤਰ 'ਸਭ ਤੋਂ ਕੀਮਤੀ ਹਥਿਆਰ' ਨੂੰ ਹਮਲੇ ਲਈ ਤਿਆਰ ਰੱਖਣਾ ਜ਼ਰੂਰੀ ਹੈ। ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇ.ਸੀ.ਐੱਨ.ਏ.) ਮੁਤਾਬਕ ਕਿਮ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਜੇਕਰ ਉਹ (ਅਮਰੀਕਾ, ਦੱਖਣੀ ਕੋਰੀਆ) ਉੱਤਰੀ ਕੋਰੀਆ ਖ਼ਿਲਾਫ਼ ਉਕਸਾਵੇ ਦੀ ਕਾਰਵਾਈ ਕਰਦੇ ਹਨ ਤਾਂ 'ਸਾਡੀ ਫ਼ੌਜ ਨੂੰ ਬਿਨਾਂ ਕਿਸੇ ਝਿਜਕ ਦੇ ਆਪਣੇ ਸਾਰੇ ਮੁੱਖ ਸੰਸਾਧਨਾਂ ਨੂੰ ਜੁਟਾ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਖ਼ਤਮ ਕਰਨ ਲਈ ਜਵਾਬੀ ਹਮਲਾ ਕਰਨਾ ਚਾਹੀਦਾ ਹੈ।'

ਇਹ ਵੀ ਪੜ੍ਹੋ: ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ 'ਚ ਹੋਈ ਭਾਰੀ ਬਰਫ਼ਬਾਰੀ, ਤੋੜਿਆ ਪਿਛਲੇ 40 ਸਾਲਾਂ ਦਾ ਰਿਕਾਰਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News