ਕਮਲਾ ਹੈਰਿਸ ਦੇ ਦੱਖਣੀ ਦੌਰੇ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਦਾਗੀ ਬੈਲਿਸਟਿਕ ਮਿਜ਼ਾਈਲ
Wednesday, Sep 28, 2022 - 05:57 PM (IST)

ਸਿਓਲ (ਭਾਸ਼ਾ)- ਦੱਖਣੀ ਕੋਰੀਆ ਨੇ ਦਾਅਵਾ ਕੀਤਾ ਹੈ ਕਿ ਉੱਤਰੀ ਕੋਰੀਆ ਨੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਯਾਤਰਾ ਤੋਂ ਇਕ ਦਿਨ ਪਹਿਲਾਂ ਆਪਣੇ ਪੂਰਬੀ ਪਾਣੀਆਂ ਵੱਲ ਇਕ ਬੈਲਿਸਟਿਕ ਮਿਜ਼ਾਈਲ ਦਾਗੀ ਹੈ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ ਕਿ ਮਿਜ਼ਾਈਲ ਨੂੰ ਬੁੱਧਵਾਰ ਨੂੰ ਲਾਂਚ ਕੀਤਾ ਗਿਆ ਪਰ ਇਸ ਸਬੰਧ ਵਿਚ ਵਿਸਤ੍ਰਿਤ ਜਾਣਕਾਰੀ ਨਹੀਂ ਦਿੱਤੀ।
ਇਸ ਹਫ਼ਤੇ ਉੱਤਰੀ ਕੋਰੀਆ ਵੱਲੋਂ ਦਾਗੀ ਗਈ ਇਹ ਦੂਜੀ ਮਿਜ਼ਾਈਲ ਹੈ। ਹੈਰਿਸ ਵੀਰਵਾਰ ਨੂੰ ਦੱਖਣੀ ਕੋਰੀਆ ਪਹੁੰਚੇਗੀ, ਜਿਸ ਦੌਰਾਨ ਉਹ ਰਾਸ਼ਟਰਪਤੀ ਯੂਨ ਸੁਕ ਯੋਲ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰੇਗੀ। ਹੈਰਿਸ ਨੇ ਦੱਖਣੀ ਕੋਰੀਆ ਦੀ ਆਪਣੀ ਯਾਤਰਾ ਦੌਰਾਨ ਵਿਰੋਧੀ ਕੋਰੀਆ ਨੂੰ ਵੱਖ ਕਰਨ ਵਾਲੇ ਗੈਰ-ਮਿਲਟਰੀ ਜ਼ੋਨ ਦਾ ਦੌਰਾ ਕਰਨਾ ਹੈ। ਅਮਰੀਕਾ ਅਤੇ ਦੱਖਣੀ ਕੋਰੀਆ ਦੇ ਸਮੁੰਦਰੀ ਜਹਾਜ਼ਾਂ ਦੇ ਕੋਰੀਆਈ ਪ੍ਰਾਇਦੀਪ ਦੇ ਪੂਰਬੀ ਤੱਟ 'ਤੇ ਅਭਿਆਸ ਕਰਨ ਦਰਮਿਆਨ ਉੱਤਰੀ ਕੋਰੀਆ ਨੇ ਇਹ ਮਿਜ਼ਾਈਲ ਲਾਂਚ ਕੀਤੀ ਹੈ।