ਉੱਤਰੀ ਕੋਰੀਆ ਨੇ ਕਰੂਜ਼ ਮਿਜ਼ਾਈਲ ਦਾ ਕੀਤਾ ਪ੍ਰੀਖਣ

02/24/2023 11:11:00 PM

ਸਿਓਲ (ਏ. ਪੀ.)-ਉੱਤਰੀ ਕੋਰੀਆ ਨੇ ਸ਼ੁੱਕਰਵਾਰ ਕਿਹਾ ਕਿ ਉਸ ਨੇ ਇਕ ਦਿਨ ਪਹਿਲਾਂ ਆਪਣੇ ਪੂਰਬੀ ਤੱਟ ਤੋਂ ਲੰਬੀ ਦੂਰੀ ਦੀਆਂ ਕਰੂਜ਼ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ। ਬਾਅਦ ’ਚ ਦੱਖਣੀ ਕੋਰੀਆ ਦੀ ਫ਼ੌਜ ਨੇ ਵੀ ਇਸ ਦੀ ਪੁਸ਼ਟੀ ਕੀਤੀ। ਉੱਤਰੀ ਕੋਰੀਆ ਦੇ ਸਰਕਾਰੀ ਮੀਡੀਆ ਨੇ ਕਿਹਾ ਕਿ ਪ੍ਰੀਖਣਾਂ ਦਾ ਉਦੇਸ਼ ਹਥਿਆਰਾਂ ਨੂੰ ਸੰਭਾਲਣ ਵਾਲੀ ਇਕਾਈ ਦੀ ਤੇਜ਼ ਜਵਾਬੀ ਸਮਰੱਥਾ ਅਤੇ ਮਿਜ਼ਾਈਲਾਂ ਦੀ ਭਰੋਸੇਯੋਗਤਾ ਦੀ ਪੁਸ਼ਟੀ ਕਰਨਾ ਸੀ।

ਇਹ ਖ਼ਬਰ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, 2 ਘਰਾਂ ਦੇ ਬੁਝੇ ਚਿਰਾਗ

ਇਹ ਪ੍ਰੀਖਣ ਅਜਿਹੇ ਸਮੇਂ ਕੀਤਾ ਗਿਆ, ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਨੇ ਉੱਤਰੀ ਕੋਰੀਆ ਦੇ ਪ੍ਰਮਾਣੂ ਖ਼ਤਰਿਆਂ ਨਾਲ ਨਜਿੱਠਣ ਦੀ ਆਪਣੀ ਤਿਆਰੀ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਾਸ਼ਿੰਗਟਨ ’ਚ ਇਕ ਅਭਿਆਸ ਕੀਤਾ। ਪਿਓਂਗਯਾਂਗ ਦੀ ਅਧਿਕਾਰਤ ‘ਕੋਰੀਅਨ ਸੈਂਟਰਲ ਨਿਊਜ਼ ਏਜੰਸੀ’ ਨੇ ਦੱਸਿਆ ਕਿ ਉੱਤਰ ਪੂਰਬੀ ਤੱਟ ਤੋਂ ਛੱਡੇ ਜਾਣ ਤੋਂ ਬਾਅਦ ਚਾਰ ਮਿਜ਼ਾਈਲਾਂ ਨੇ ਲੱਗਭਗ ਤਿੰਨ ਘੰਟੇ ਤੱਕ ਉਡਾਣ ਭਰੀ ਅਤੇ ਇਹ ਦਿਖਾਇਆ ਕਿ ਇਹ 2,000 ਕਿਲੋਮੀਟਰ ਦੂਰ ਤੱਕ ਮਾਰ ਕਰਨ ’ਚ ਸਮਰੱਥ ਹੈ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

Manoj

This news is Content Editor Manoj