ਉੱਤਰੀ ਕੋਰੀਆ ਨੇ ਇਸ ਮਹੀਨੇ ਤੀਜੀ ਵਾਰ ਕੀਤਾ ਮਿਜ਼ਾਈਲ ਪ੍ਰੀਖਣ

01/14/2022 2:54:49 PM

ਸਿਓਲ (ਭਾਸ਼ਾ): ਦੱਖਣੀ ਕੋਰੀਆ ਅਤੇ ਜਾਪਾਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕੋਰੀਆ ਨੇ ਸ਼ੁੱਕਰਵਾਰ ਨੂੰ ਘੱਟੋ-ਘੱਟ ਇੱਕ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ। ਇਸ ਮਹੀਨੇ ਇਹ ਤੀਜੀ ਵਾਰ ਹੈ ਜਦੋਂ ਉੱਤਰੀ ਕੋਰੀਆ ਨੇ ਮਿਜ਼ਾਈਲ ਪ੍ਰੀਖਣ ਕੀਤਾ। ਅਮਰੀਕਾ ਦੇ ਜੋਅ ਬਾਈਡੇਨ ਪ੍ਰਸ਼ਾਸਨ ਨੇ ਉੱਤਰੀ ਕੋਰੀਆ ਦੇ ਮਿਜ਼ਾਈਲ ਪ੍ਰੀਖਣਾਂ ਕਾਰਨ ਉਸ 'ਤੇ ਨਵੀਆਂ ਪਾਬੰਦੀਆਂ ਲਗਾਈਆਂ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰੀਖਣ ਉਨ੍ਹਾਂ ਪਾਬੰਦੀਆਂ ਦੇ ਜਵਾਬ 'ਚ ਕੀਤਾ ਗਿਆ ਹੈ। ਦੱਖਣੀ ਕੋਰੀਆ ਦੇ ਜੁਆਇੰਟ ਚੀਫ਼ ਆਫ਼ ਸਟਾਫ ਨੇ ਕਿਹਾ ਕਿ ਮਿਜ਼ਾਈਲ ਨੂੰ ਪੂਰਬੀ ਦਿਸ਼ਾ ਵਿੱਚ ਦਾਗਿਆ ਗਿਆ ਸੀ, ਹਾਲਾਂਕਿ ਉਸ ਨੇ ਇਹ ਨਹੀਂ ਦੱਸਿਆ ਕਿ ਮਿਜ਼ਾਈਲ ਕਿੱਥੇ ਡਿੱਗੀ। ਉਸ ਨੇ ਮਿਜ਼ਾਈਲ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ। 

ਪੜ੍ਹੋ ਇਹ ਅਹਿਮ ਖਬਰ-  ਦੱਖਣੀ ਅਫ਼ਰੀਕਾ ਨੇ ਪਹਿਲਾ ਸਵਦੇਸ਼ੀ 'ਸੈਟੇਲਾਈਟ' ਗਰੁੱਪ ਕੀਤਾ ਲਾਂਚ

ਜਾਪਾਨ ਦੇ ਪ੍ਰਧਾਨ ਮੰਤਰੀ ਦਫ਼ਤਰ ਅਤੇ ਰੱਖਿਆ ਮੰਤਰਾਲੇ ਨੇ ਵੀ ਕਿਹਾ ਕਿ ਉਨ੍ਹਾਂ ਨੇ ਉੱਤਰੀ ਕੋਰੀਆ ਦੇ ਇਸ ਪ੍ਰੀਖਣ ਬਾਰੇ ਪਤਾ ਚੱਲਿਆ ਅਤੇ ਇਹ ਨਿਸ਼ਚਿਤ ਤੌਰ 'ਤੇ ਬੈਲਿਸਟਿਕ ਮਿਜ਼ਾਈਲ ਹੈ। ਜਾਪਾਨ ਦੇ ਕੋਸਟ ਗਾਰਡ ਨੇ ਇੱਕ ਸੁਰੱਖਿਆ ਸਲਾਹ ਜਾਰੀ ਕਰਦਿਆਂ ਕਿਹਾ ਕਿ ਕੋਈ ਵਸਤੂ ਡਿੱਗ ਸਕਦੀ ਸੀ। ਕੋਸਟ ਗਾਰਡ ਨੇ ਕੋਰੀਆਈ ਪ੍ਰਾਇਦੀਪ ਅਤੇ ਜਾਪਾਨ ਦੇ ਨਾਲ-ਨਾਲ ਪੂਰਬੀ ਚੀਨ ਸਾਗਰ ਅਤੇ ਉੱਤਰੀ ਪ੍ਰਸ਼ਾਂਤ ਦੇ ਵਿਚਕਾਰ ਸਮੁੰਦਰੀ ਜਹਾਜ਼ਾਂ ਨੂੰ ਅਪੀਲ ਕੀਤੀ ਕਿ ਉਹ "ਅੱਗੇ ਦਿੱਤੀ ਜਾਣ ਵਾਲੀ ਕਿਸੇ ਹੋਰ ਜਾਣਕਾਰੀ 'ਤੇ ਨਜ਼ਰ ਬਣਾਏ ਰੱਖਣ।" ਬਾਈਡੇਨ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਉੱਤਰੀ ਕੋਰੀਆ ਦੇ ਮਿਜ਼ਾਈਲਾਂ ਦੇ ਪ੍ਰੀਖਣ ਦੇ ਜਵਾਬ ਵਿੱਚ ਇਸ ਦੇ ਮਿਜ਼ਾਈਲ ਪ੍ਰੋਗਰਾਮਾਂ ਲਈ ਉਪਕਰਨ ਅਤੇ ਤਕਨਾਲੋਜੀ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਉੱਤਰੀ ਕੋਰੀਆ ਦੇ ਪੰਜ ਲੋਕਾਂ 'ਤੇ ਪਾਬੰਦੀ ਲਗਾਈ ਸੀ। ਬਾਈਡੇਨ ਪ੍ਰਸ਼ਾਸਨ ਨੇ ਇਹ ਵੀ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਤੋਂ ਨਵੀਆਂ ਪਾਬੰਦੀਆਂ ਦੀ ਮੰਗ ਕਰੇਗਾ। 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਨੇ ਰੱਦ ਕੀਤਾ ਜੋਕੋਵਿਚ ਦਾ ਵੀਜ਼ਾ, ਕੀਤੇ ਜਾਣਗੇ ਡਿਪੋਰਟ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਉੱਤਰੀ ਕੋਰੀਆ ਨੇ ਕਿਹਾ ਕਿ ਉਸ ਦੇ ਨੇਤਾ ਕਿਮ ਜੋਂਗ ਉਨ ਨੇ ਹਾਈਪਰਸੋਨਿਕ ਮਿਜ਼ਾਈਲ ਦੇ ਸਫਲ ਪ੍ਰੀਖਣ ਨੂੰ ਦੇਖਿਆ ਹੈ ਅਤੇ ਦਾਅਵਾ ਕੀਤਾ ਹੈ ਕਿ ਇਹ ਪ੍ਰੀਖਣ ਦੇਸ਼ ਦੀ ਪ੍ਰਮਾਣੂ "ਯੁੱਧ ਟਾਲਣ" ਸਮਰੱਥਾ ਨੂੰ ਵਧਾਏਗਾ। ਉੱਤਰੀ ਕੋਰੀਆ ਦੀ ਅਧਿਕਾਰਤ ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇਸੀਐਨਏ) ਨੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦੇ ਹਵਾਲੇ ਨਾਲ ਕਥਿਤ ਹਾਈਪਰਸੋਨਿਕ ਮਿਜ਼ਾਈਲ ਦੇ ਪ੍ਰੀਖਣ ਨੂੰ ਜਾਇਜ਼ ਠਹਿਰਾਉਂਦੇ ਹੋਏ ਇਸ ਨੂੰ ਸਵੈ-ਰੱਖਿਆ ਅਭਿਆਸ ਦੱਸਿਆ। ਮਿਜ਼ਾਈਲ ਦਾਗੇ ਜਾਣ ਤੋਂ ਘੰਟੇ ਪਹਿਲਾਂ ਉੱਤਰੀ ਕੋਰੀਆ ਨੇ ਇੱਕ ਬਿਆਨ ਜਾਰੀ ਕਰਕੇ ਇਸ ਮਹੀਨੇ ਦੇ ਸ਼ੁਰੂ ਵਿੱਚ ਮਿਜ਼ਾਈਲ ਪ੍ਰੀਖਣਾਂ ਨੂੰ ਲੈ ਕੇ ਬਾਈਡੇਨ ਪ੍ਰਸ਼ਾਸਨ ਦੁਆਰਾ ਲਗਾਈਆਂ ਗਈਆਂ ਨਵੀਆਂ ਪਾਬੰਦੀਆਂ ਦੀ ਨਿੰਦਾ ਕੀਤੀ ਸੀ। ਉੱਤਰੀ ਕੋਰੀਆ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਟਕਰਾਅ ਵਾਲਾ ਰੁਖ਼ ਰੱਖਦਾ ਹੈ ਤਾਂ ਉਹ ਹੋਰ ਕਦਮ ਚੁੱਕੇਗਾ।

 

Vandana

This news is Content Editor Vandana