ਈਰਾਨ ਤੇ ਇਜ਼ਰਾਈਲ ਵਿਚਾਲੇ ਜਾਰੀ ਜੰਗ ਦੌਰਾਨ ਕਿਮ ਜੋਂਗ ਉਨ ਦੀ ਧਮਕੀ, ਕਿਹਾ- ਕਰਾਂਗਾ ਪ੍ਰਮਾਣੂ ਹਮਲਾ

Friday, Oct 04, 2024 - 10:10 AM (IST)

ਸਿਓਲ (ਏਜੰਸੀ)- ਹਿਜ਼ਬੁੱਲਾ ਮੁਖੀ ਹਸਨ ਨਸਰੱਲਾ ਦੀ ਮੌਤ ਤੋਂ ਬਾਅਦ ਈਰਾਨ ਨੇ ਇਜ਼ਰਾਈਲ 'ਤੇ ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕਰਕੇ ਜੰਗ ਛੇੜ ਦਿੱਤੀ ਹੈ। ਇਜ਼ਰਾਈਲ ਅਤੇ ਹਮਾਸ ਵਿਚਾਲੇ ਸ਼ੁਰੂ ਹੋਈ ਜੰਗ 'ਚ ਹਿਜ਼ਬੁੱਲਾ ਤੋਂ ਬਾਅਦ ਹੁਣ ਅਧਿਕਾਰਤ ਤੌਰ 'ਤੇ ਇਰਾਨ ਦੀ ਵੀ ਐਂਟਰੀ ਹੋ ਗਈ ਹੈ। ਈਰਾਨ-ਇਜ਼ਰਾਈਲ ਜੰਗ ਦੇ ਵਿਚਕਾਰ, ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ-ਉਨ ਨੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਧਮਕੀ ਦਿੱਤੀ ਹੈ। ਦਰਅਸਲ ਉੱਤਰੀ ਕੋਰੀਆ ਦੇ ਨੇਤਾ ਕਿਮ ਨੇ ਇਹ ਧਮਕੀ ਦੱਖਣੀ ਕੋਰੀਆਂ ਨੂੰ ਦਿੱਤੀ ਹੈ। ਉਨ੍ਹਾਂ ਧਮਕੀ ਦਿੱਤੀ ਹੈ ਕਿ ਜੇਕਰ ਉੱਤਰੀ ਕੋਰੀਆ ਨੂੰ ਉਕਸਾਇਆ ਗਿਆ ਤਾਂ ਉਹ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਕੇ ਦੱਖਣੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਸਰਕਾਰੀ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦਰਅਸਲ ਦੱਖਣੀ ਕੋਰੀਆ ਦੇ ਨੇਤਾ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਕਿਮ ਨੇ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਸ਼ਾਸਨ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ ਇਸ ਦੇ ਜਵਾਬ 'ਚ ਕਿਮ ਨੇ ਦੱਖਣੀ ਕੋਰੀਆ ਨੂੰ ਇਹ ਚਿਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ: ਹਸਪਤਾਲ 'ਚ ਲੱਗੀ ਭਿਆਨਕ ਅੱਗ, ਸਾਹ ਘੁੱਟਣ ਕਾਰਨ 8 ਲੋਕਾਂ ਦੀ ਮੌਤ

ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਕੋਈ ਨਵੀਂ ਗੱਲ ਨਹੀਂ ਹੈ, ਪਰ ਉਨ੍ਹਾਂ ਦੀਆਂ ਤਾਜ਼ਾ ਟਿੱਪਣੀਆਂ ਉੱਤਰੀ ਕੋਰੀਆ ਦੁਆਰਾ ਆਪਣੇ ਪ੍ਰਮਾਣੂ ਕੇਂਦਰ ਦੇ ਤਾਜ਼ਾ ਖੁਲਾਸੇ ਅਤੇ ਲਗਾਤਾਰ ਮਿਜ਼ਾਈਲ ਪ੍ਰੀਖਣਾਂ ਕਾਰਨ ਵਧੇ ਤਣਾਅ ਦੇ ਵਿਚਕਾਰ ਆਈਆਂ ਹਨ। ਉੱਤਰੀ ਕੋਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇ.ਸੀ.ਐੱਨ.ਏ.) ਦੇ ਮੁਤਾਬਕ ਕਿਮ ਨੇ ਬੁੱਧਵਾਰ ਨੂੰ ਸਪੈਸ਼ਲ ਆਪ੍ਰੇਸ਼ਨ ਫੋਰਸ ਯੂਨਿਟ ਦੇ ਦੌਰੇ ਦੌਰਾਨ ਕਿਹਾ ਕਿ ਜੇਕਰ ਦੱਖਣੀ ਕੋਰੀਆ ਉਸ ਦੀ ਪ੍ਰਭੂਸੱਤਾ ਨੂੰ ਘੇਰਨ ਲਈ ਹਥਿਆਰਬੰਦ ਬਲਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਫੌਜ "ਬਿਨਾਂ ਕਿਸੇ ਝਿਜਕ ਦੇ ਆਪਣੇ ਕੋਲ ਮੌਜੂਦ ਪ੍ਰਮਾਣੂ ਹਥਿਆਰਾਂ ਸਮੇਤ ਸਾਰੇ ਹਥਿਆਰਾਂ ਦੀ ਵਰਤੋਂ ਕਰੇਗੀ।' ਕਿਮ ਨੇ ਕਿਹਾ, "ਜੇਕਰ ਅਜਿਹੀ ਸਥਿਤੀ ਪੈਦਾ ਹੁੰਦੀ ਹੈ, ਤਾਂ ਦੱਖਣੀ ਕੋਰੀਆ ਦੀ ਹੋਂਦ ਖ਼ਤਮ ਹੋ ਜਾਵੇਗੀ।" 

ਇਹ ਵੀ ਪੜ੍ਹੋ: ਕੰਬੋਡੀਆ 'ਚ ਧੋਖਾਧੜੀ ਤੋਂ ਬਚਾਏ ਗਏ 67 ਭਾਰਤੀਆਂ ਦੀ ਜਲਦ ਹੋਵੇਗੀ ਵਤਨ ਵਾਪਸੀ

ਕਿਮ ਦਾ ਇਹ ਬਿਆਨ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ ਦੇ ਮੰਗਲਵਾਰ ਨੂੰ ਆਪਣੇ ਦੇਸ਼ ਦੇ ਹਥਿਆਰਬੰਦ ਸੈਨਾ ਦਿਵਸ 'ਤੇ ਭਾਸ਼ਣ ਦਾ ਜਵਾਬ ਸੀ। ਉੱਤਰੀ ਕੋਰੀਆ ਨੂੰ ਨਿਸ਼ਾਨਾ ਬਣਾਉਣ ਵਿਚ ਸਮਰੱਥ ਦੱਖਣੀ ਕੋਰੀਆ ਦੀ ਸਭ ਤੋਂ ਸ਼ਕਤੀਸ਼ਾਲੀ ਹਿਊਨਮੂ-5 ਬੈਲਿਸਟਿਕ ਮਿਜ਼ਾਈਲ ਅਤੇ ਹੋਰ ਰਵਾਇਤੀ ਹਥਿਆਰਾਂ ਦਾ ਉਦਘਾਟਨ ਕਰਦੇ ਹੋਏ ਯੂਨ ਨੇ ਕਿਹਾ ਕਿ ਜਿਸ ਦਿਨ ਉਸ ਦਾ ਗੁਆਂਢੀ ਦੇਸ਼ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਦਿਨ ਕਿਮ ਸਰਕਾਰ ਦਾ ਅੰਤ ਹੋਵੇਗਾ ਕਿਉਂਕਿ ਕਿਮ ਨੂੰ ਦੱਖਣੀ ਕੋਰੀਆ-ਅਮਰੀਕਾ ਗਠਜੋੜ ਦੇ "ਪੱਕੇ ਅਤੇ ਜ਼ਬਰਦਸਤ ਵਿਰੋਧ" ਦਾ ਸਾਹਮਣਾ ਕਰਨਾ ਪਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News