ਇਸ ਦੇਸ਼ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

Saturday, Oct 26, 2024 - 10:38 AM (IST)

ਇਸ ਦੇਸ਼ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

ਇੰਟਰਨੈਸ਼ਨ ਡੈਸਕ- ਨਾਰਵੇ ਦੀ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਲਈ ਨਵਾਂ ਕਾਨੂੰਨ ਬਣਾਇਆ ਹੈ। ਨਵਾਂ ਕਾਨੂੰਨ ਬਣਨ  ਬਾਅਦ, ਹੁਣ ਨਾਰਵੇ ਵਿੱਚ 15 ਸਾਲ ਤੱਕ ਦੇ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਦੇ ਹਨ। ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੋਸ਼ਲ ਮੀਡੀਆ ਲਈ ਘੱਟੋ-ਘੱਟ ਉਮਰ ਸੀਮਾ ਨੂੰ ਸਾਲ ਲਈ ਵਧਾ ਦਿੱਤਾ ਹੈ। ਪਹਿਲਾਂ ਇਹ ਉਮਰ 13 ਸਾਲ ਸੀ, ਜਿਸ ਨੂੰ ਹੁਣ 2 ਸਾਲ ਵਧਾ ਕੇ 15 ਸਾਲ ਕਰ ਦਿੱਤਾ ਗਿਆ ਹੈ। ਯਾਨੀ ਨਵਾਂ ਕਾਨੂੰਨ ਆਉਣ ਤੋਂ ਬਾਅਦ ਹੁਣ 15 ਸਾਲ ਤੋਂ ਘੱਟ ਉਮਰ ਦੇ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ: ਕੈਨੇਡਾ ’ਚ ਹੀ ਇਕ ਹਿੱਸੇ ਨੂੰ ਖਾਲਿਸਤਾਨ ਕਿਉਂ ਨਹੀਂ ਬਣਾ ਦਿੰਦੀ ਟਰੂਡੋ ਸਰਕਾਰ : ਡਿਪਲੋਮੈਟ ਸੰਜੇ ਵਰਮਾ

ਨਾਰਵੇ ਦੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਮੌਜੂਦ ਹਾਨੀਕਾਰਕ ਸਮੱਗਰੀ ਤੋਂ ਬਚਾਇਆ ਜਾ ਸਕੇ। ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰੇ ਨੇ ਕਿਹਾ ਕਿ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਹਾਨੀਕਾਰਕ ਸਮੱਗਰੀ ਤੋਂ ਬਚਾਇਆ ਜਾਣਾ ਚਾਹੀਦਾ ਹੈ। ਨਾਰਵੇ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਬੱਚਿਆਂ ਦੀ ਗੱਲ ਕਰੀਏ ਤਾਂ ਇਹ ਕਾਫੀ ਹੈਰਾਨ ਕਰਨ ਵਾਲਾ ਹੈ। ਖੋਜ ਦੇ ਅਨੁਸਾਰ, 9 ਸਾਲ ਦੀ ਉਮਰ ਵਿੱਚ, ਅੱਧੇ ਬੱਚੇ ਯਾਨੀ ਲਗਭਗ 50 ਫ਼ੀਸਦੀ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ। ਉਥੇ ਹੀ 10 ਸਾਲ ਦੇ ਬੱਚਿਆਂ ਦੀ ਗੱਲ ਕਰੀਏ ਤਾਂ ਇਹ ਅੰਕੜਾ ਲਗਭਗ 58 ਫ਼ੀਸਦੀ ਹੈ ਅਤੇ 11 ਸਾਲ ਦੇ ਬੱਚਿਆਂ ਦਾ ਅੰਕੜਾ ਕਾਫੀ ਹੈਰਾਨ ਕਰਨ ਵਾਲਾ ਹੈ। 11 ਸਾਲ ਦੇ 72 ਫ਼ੀਸਦੀ ਬੱਚੇ ਸੋਸ਼ਲ ਮੀਡੀਆ ਦੀ ਵਰਤੋਂ ਕਰ ਰਹੇ ਹਨ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਨ ਵਾਲੇ ਬੱਚਿਆਂ ਦੇ ਡਾਟਾ ਦੀ ਕੰਪਨੀਆਂ ਦੁਆਰਾ ਦੁਰਵਰਤੋਂ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਉਪਾਅ ਸ਼ੂਰ ਕਰਨ ਦਾ ਸੰਕਲਪ ਲਿਆ ਹੈ। 

ਇਹ ਵੀ ਪੜ੍ਹੋ: ਕੈਨੇਡਾ ਦੀ PR ਲਈ ਲੰਬੀ ਹੋਵੇਗੀ ਉਡੀਕ! ਅਗਲੇ 3 ਸਾਲਾਂ 'ਚ ਇੰਨੇ ਹੀ ਲੋਕਾਂ ਨੂੰ ਮਿਲੇਗਾ ਸਥਾਈ ਨਿਵਾਸ

ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇੱਥੇ ਬੱਚਿਆਂ ਦੀ ਆਨਲਾਈਨ ਸੁਰੱਖਿਆ ਲਈ ਕੋਈ ਕਾਨੂੰਨ ਨਹੀਂ ਹੈ। ਹਾਲ ਹੀ ਵਿੱਚ ਜਾਰੀ ਕੀਤੇ ਗਏ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਐਕਟ 2023 ਵਿੱਚ ਬੱਚਿਆਂ ਨਾਲ ਸਬੰਧਤ ਡਾਟਾ ਗੋਪਨੀਯਤਾ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਇਸ ਵਿਚ ਲਾਜ਼ਮੀ ਕੀਤਾ ਗਿਆ ਹੈ ਕਿ ਬੱਚੇ ਦੇ ਮਾਤਾ-ਪਿਤਾ ਜਾਂ ਕਾਨੂੰਨੀ ਸਰਪ੍ਰਸਤ ਦੀ ਸਹਿਮਤੀ ਲੈਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ; ਇਹ ਦੇਸ਼ ਦੇਵੇਗਾ 30,000 ਭਾਰਤੀ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਦਾ ਮੌਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News