ਕੋਰੋਨਾ ਦਾ ਮਜ਼ਾਕ ਉਡਾਉਣਾ ਸ਼ਖ਼ਸ ਨੂੰ ਪਿਆ ਭਾਰੀ, ਪਾਜ਼ੇਟਿਵ ਮਰੀਜ਼ਾਂ ਨਾਲ ਪਾਰਟੀ ਕਰਨ ਤੋਂ ਹਫ਼ਤੇ ਬਾਅਦ ਹੋਈ ਮੌਤ

Wednesday, Apr 21, 2021 - 09:37 AM (IST)

ਇੰਟਰਨੈਸ਼ਨਲ ਡੈਸਕ : ਕੋਰੋਨਾ ਵਾਇਰਸ ਦੇ ਕਹਿਰ ਨੇ ਪੂਰੀ ਦੁਨੀਆ ਵਿਚ ਤਬਾਹੀ ਮਚਾਈ ਹੋਈ ਹੈ। ਲੋਕ ਵਾਇਰਸ ਦੇ ਇੰਫੈਕਸ਼ਨ ਨੂੰ ਲੈ ਕੇ ਖ਼ੌਫ ਵਿਚ ਹਨ ਅਤੇ ਭਾਰਤ ਸਮੇਤ ਕਈ ਦੇਸ਼ਾਂ ਨੇ ਫਿਰ ਤੋਂ ਪਾਬੰਦੀਆਂ ਲਗਾਉਣ ਦਾ ਐਲਾਨ ਕਰ ਦਿੱਤਾ ਹੈ ਪਰ ਕੁੱਝ ਲੋਕ ਅਜਿਹੇ ਵੀ ਹਨ ਜੋ ਵਾਇਰਸ ਨੂੰ ਮਜ਼ਾਕ ਸਮਝ ਕੇ ਇਸ ਨੂੰ ਸਿਰਫ ‘ਝੂਠਾ ਡਰ’ ਦੱਸ ਰਹੇ ਹਨ ਅਤੇ ਆਪਣੀ ਇਨ੍ਹਾਂ ਹਰਕਤਾਂ ਕਾਰਨ ਨਾ ਸਿਰਫ਼ ਆਪਣੀ ਜਾਨ ਗਵਾ ਚੁੱਕੇ ਹਨ, ਸਗੋਂ ਦੂਜਿਆਂ ਦੀ ਜਾਨ ਵੀ ਖ਼ਤਰੇ ਵਿਚ ਪਾ ਰਹੇ ਹਨ। ਕਈ ਲੋਕਾਂ ਦਾ ਮੰਨਣਾ ਹੈ ਕਿ ਕੋਰੋਨਾ ਵਰਗਾ ਕੋਈ ਵਾਇਰਸ ਹੈ ਹੀ ਨਹੀਂ। ਅਜਿਹਾ ਹੀ ਇਕ ਮਾਮਲਾ ਨਾਰਵੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਖਸ ਨੂੰ ਕੋਰੋਨਾ ਦਾ ਮਜ਼ਾਕ ਉਡਾਉਣਾ ਮਹਿੰਗਾ ਪੈ ਗਿਆ। ਇਹ ਸ਼ਖ਼ਸ ਨਾ ਸਿਰਫ਼ ਆਪਣੀ ਜਾਨ ਗਵਾ ਬੈਠਾ, ਸਗੋਂ ਮਰਨ ਤੋਂ ਪਹਿਲਾਂ ਕਈ ਲੋਕਾਂ ਦੀ ਜਾਨ ਵੀ ਖ਼ਤਰੇ ਵਿਚ ਪਾ ਗਿਆ।

ਇਹ ਵੀ ਪੜ੍ਹੋ : ਬ੍ਰਿਟੇਨ: ਖ਼ੁਦ ਨੂੰ ਭਗਵਾਨ ਦਾ ਅਵਤਾਰ ਦੱਸਣ ਵਾਲੇ ਭਾਰਤੀ ਢੋਂਗੀ ਬਾਬੇ ਦੀ ਖੁੱਲ੍ਹੀ ਪੋਲ, ਲੱਗਾ ਜਬਰ ਜ਼ਿਨਾਹ ਦਾ ਦੋਸ਼

ਜਾਣਕਾਰੀ ਮੁਤਾਬਕ ਨਾਰਵੇ ਦੇ ਹੰਸ ਕ੍ਰਿਚੀਅਨ ਗਾਰਡਰ ਅਕਸਰ ਕੋਰੋਨਾ ਦਾ ਮਜ਼ਾਕ ਉਡਾਉਣ ਕਾਰਨ ਚਰਚਾ ਵਿਚ ਸਨ। ਕੋਰੋਨਾ ਨਾ ਹੋਣ ਦਾ ਦਾਅਵਾ ਕਰਦੇ ਹੋਏ ਉਸ ਨੇ ਕੁੱਝ ਦਿਨ ਪਹਿਲਾਂ ਹੀ ਆਪਣੇ ਘਰ ਵਿਚ 2 ਪਾਰਟੀਆਂ ਆਯੋਜਿਤ ਕੀਤੀਆਂ ਅਤੇ ਇਨ੍ਹਾਂ ਪਾਰਟੀਆਂ ਵਿਚ ਕਈ ਅਜਿਹੇ ਲੋਕਾਂ ਨੂੰ ਸੱਦਿਆ ਗਿਆ ਜੋ ਕੋਰੋਨਾ ਪਾਜ਼ੇਟਿਵ ਸਨ। ਇਹ ਸਮਾਰੋਹ 28 ਅਤੇ 29 ਮਾਰਚ ਨੂੰ ਆਯੋਜਿਤ ਕੀਤੇ ਸਨ, ਜਿਸ ਤੋਂ ਬਾਅਦ ਉਸ ਨੂੰ ਕੋਰੋਨਾ ਹੋ ਗਿਆ ਅਤੇ 6 ਅਪ੍ਰੈਲ ਨੂੰ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਕੈਨੇਡਾ ਪੁਲਸ ਨੇ ਕੀਤਾ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਵੱਡੀ ਗਿਣਤੀ 'ਚ ਪੰਜਾਬੀ ਗ੍ਰਿਫ਼ਤਾਰ

ਪੁਲਸ ਨੂੰ ਜਿਵੇਂ ਹੀ ਇਸ ਪਾਰਟੀ ਦੇ ਬਾਰੇ ਵਿਚ ਪਤਾ ਲੱਗਾ ਇਕ ਪ੍ਰੈਸ ਰਿਲੀਜ਼ ਜਾਰੀ ਕੀਤੀ ਗਈ। ਪੁਲਸ ਨੇ ਕਿਹਾ, ‘ਸਾਨੂੰ ਨਹੀਂ ਪਤਾ ਕਿ ਕਿੰਨੇ ਲੋਕਾਂ ਨੇ ਇਸ ਸਮਾਰੋਹ ਵਿਚ ਹਿੱਸਾ ਲਿਆ ਪਰ ਸਾਰੇ ਭਾਗੀਦਾਰਾਂ ਨੂੰ ਜਲਦ ਤੋਂ ਜਲਦ ਕੋਰੋਨਾ ਟੈਸਟ ਕਰਾਉਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਜਾਨਸ ਹਾਪਕਿੰਸ ਯੂਨੀਵਰਸਿਟੀ ਮੁਤਾਬਕ ਦੁਨੀਆ ਭਰ ਵਿਚ ਇਸ ਸਮੇਂ 141.1 ਮਿਲੀਅਨ ਤੋਂ ਜ਼ਿਆਦਾ ਕੋਰੋਨਾ ਕੇਸ ਹਨ, ਜਦੋਂਕਿ 3.01 ਮਿਲੀਅਨ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ : ਇਜ਼ਰਾਇਲ ਨੇ 80 ਫ਼ੀਸਦੀ ਜਨਤਾ ਨੂੰ ਲਗਾਇਆ ਕੋਰੋਨਾ ਟੀਕਾ, ਲੋਕਾਂ ਨੂੰ ਮਾਸਕ ਤੋਂ ਮਿਲੀ ਮੁਕਤੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News