''ਨਹੀਂ ਹੋਈ ਕੋਈ ਡੀਲ...'' ! ਮਾਸਕੋ ਨੇ ਪਾਕਿਸਤਾਨ ਨਾਲ 2.6 ਬਿਲੀਅਨ ਡਾਲਰ ਦੇ ਸੌਦੇ ਦੀਆਂ ਖ਼ਬਰਾਂ ਦਾ ਕੀਤਾ ਖੰਡਨ
Sunday, Jun 01, 2025 - 09:23 AM (IST)

ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਖ਼ਬਰ ਸਾਹਮਣੇ ਆਈ ਸੀ ਕਿ ਪਾਕਿਸਤਾਨ ਤੇ ਰੂਸ ਵਿਚਾਲੇ ਇਕ ਆਧੁਨਿਕ ਸਟੀਲ ਪਲਾਂਟ ਦੇ ਨਿਰਮਾਣ ਲਈ 2.6 ਬਿਲੀਅਨ ਡਾਲਰ ਦਾ ਸੌਦਾ ਹੋਇਆ ਹੈ। ਹੁਣ ਰੂਸ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਹੈ।
ਰੂਸ ਨੇ ਇਨ੍ਹਾਂ ਖ਼ਬਰਾਂ ਨੂੰ ਅਫਵਾਹ ਦੱਸਦਿਆਂ ਭਾਰਤ ਨਾਲ ਆਪਣੇ ਸਬੰਧਾਂ ਨੂੰ ਪੱਟੜੀ ਤੋਂ ਲਾਹੁਣ ਦੀ ਕੋਸ਼ਿਸ਼ ਦੱਸਿਆ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਇਕ ਮੀਡੀਆ ਆਊਟਲੈੱਟ ਨੇ ਦਾਅਵਾ ਕੀਤਾ ਸੀ ਕਿ ਰੂਸ ਅਤੇ ਪਾਕਿਸਤਾਨ ਨੇ ਕਰਾਚੀ ’ਚ ਸੋਵੀਅਤ ਯੂਨੀਅਨ ਦੇ ਇਕ ਸਟੀਲ ਪਲਾਂਟ ਨੂੰ ਮੁੜ ਸ਼ੁਰੂ ਕਰਨ ਲਈ ਇਕ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ।
ਇਹ ਵੀ ਪੜ੍ਹੋ- 'ਧੀਆਂ ਬਹੁਤ ਬਚਾ ਲਈਆਂ, ਹੁਣ ਪੁੱਤਾਂ ਨੂੰ ਸੰਭਾਲੋ...!', ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਇਹ ਮਾਮਲਾ
1970 ਦੇ ਦਹਾਕੇ ’ਚ ਸੋਵੀਅਤ ਯੂਨੀਅਨ ਨੇ ਪਾਕਿਸਤਾਨ ਸਟੀਲ ਮਿੱਲਜ਼ ਨੂੰ ਡਿਜ਼ਾਈਨ ਕੀਤਾ ਸੀ। ਪਾਕਿਸਤਾਨੀ ਮੀਡੀਆ ਰਿਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ 2.6 ਅਰਬ ਡਾਲਰ ਦੇ ਸਮਝੌਤੇ ’ਤੇ ਦਸਤਖਤ ਕੀਤੇ ਗਏ ਹਨ। ਹਾਲਾਂਕਿ ਰੂਸ ਨੇ ਪਾਕਿਸਤਾਨੀ ਮੀਡੀਆ ਵਿਚ ਆਈਆਂ ਰਿਪੋਰਟਾਂ ਨੂੰ ਫਰਜ਼ੀ ਦੱਸਿਆ ਹੈ।
ਕਾਂਗਰਸੀ ਨੇਤਾ ਪਵਨ ਖੇੜਾ ਨੇ ਵੀ ਉਠਾਏ ਸਨ ਸਵਾਲ
ਕਾਂਗਰਸ ਨੇ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ ਉਠਾਏ ਸਨ। ਕਾਂਗਰਸੀ ਨੇਤਾ ਪਵਨ ਖੇੜਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸਰਕਾਰ ਦੀ ਫੇਲ੍ਹ ਡਿਪਲੋਮੈਸੀ ਅਤੇ ਕਮਜ਼ੋਰ ਵਿਦੇਸ਼ ਨੀਤੀ ਕਾਰਨ ਭਾਰਤ ਦੇ ਅਕਸ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਪਾਕਿਸਤਾਨ ਨੂੰ ਅੱਤਵਾਦੀ ਦੇਸ਼ ਨਹੀਂ ਕਹਿ ਰਿਹਾ।
ਇਹ ਵੀ ਪੜ੍ਹੋ- 'ਭਾਰੀ ਬਾਰਿਸ਼ ਮਗਰੋਂ ਆਉਣ ਵਾਲਾ ਹੈ ਹੜ੍ਹ, ਘਰੋਂ ਨਾ ਨਿਕਲਣ ਲੋਕ !', ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e