''ਨਸ਼ੇ ''ਚ ਨਹੀਂ ਸੀ 3 ਲੋਕਾਂ ਨੂੰ ਕੁਚਲਣ ਵਾਲਾ ਭਾਰਤੀ ਟਰੱਕ ਡਰਾਈਵਰ'', ਅਮਰੀਕੀ ਹਾਦਸੇ ਨੂੰ ਲੈ ਕੇ ਵੱਡਾ ਖ਼ੁਲਾਸਾ
Tuesday, Nov 04, 2025 - 09:15 AM (IST)
            
            ਅਮਰੀਕਾ : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪਿਛਲੇ ਮਹੀਨੇ ਵਾਪਰੇ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਇਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਯੂਬਾ ਸਿਟੀ ਦੇ 21 ਸਾਲਾ ਨਿਵਾਸੀ ਜਸ਼ਨਪ੍ਰੀਤ ਸਿੰਘ ਨੂੰ 21 ਅਕਤੂਬਰ ਨੂੰ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀਕੀ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਹੁਣ ਅਹਿਮ ਖੁਲਾਸਾ ਕਰਦੇ ਹੋਏ ਕਿਹਾ ਕਿ ਭਾਰਤੀ ਮੂਲ ਦਾ ਟਰੱਕ ਡਰਾਈਵਰ ਹਾਦਸੇ ਦੇ ਸਮੇਂ ਨਸ਼ੇ ਵਿੱਚ ਨਹੀਂ ਸੀ, ਜਿਸ ਬਾਰੇ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਲੱਗਾ ਹੈ। ਹਾਲਾਂਕਿ ਲਾਪਰਵਾਹੀ ਦਾ ਮਾਮਲਾ ਅਜੇ ਵੀ ਵਿਚਾਰ ਅਧੀਨ ਹੈ।
ਪੜ੍ਹੋ ਇਹ ਵੀ : ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਦੱਸ ਦੇਈਏ ਕਿ 21 ਸਾਲਾ ਜਸ਼ਨਪ੍ਰੀਤ ਸਿੰਘ 'ਤੇ ਲਾਪਰਵਾਹੀ ਨਾਲ ਟਰਾਲਾ ਚਲਾਉਣ ਕਾਰਨ ਹਾਦਸਾ ਵਾਪਰਨ ਦਾ ਦੋਸ਼ ਲੱਗਾ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜਾਂਚ ਰਿਪੋਰਟ ਅਨੁਸਾਰ ਜਸਪ੍ਰੀਤ ਸਿੰਘ ਦੇ ਖੂਨ ਵਿੱਚ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ। ਕੈਲੀਫੋਰਨੀਆ ਦੇ ਓਨਟਾਰੀਓ ਵਿੱਚ ਜਿਸ ਸਮੇਂ ਹਾਦਸਾ ਵਾਪਰਿਆ ਸੀ, ਉਦੋਂ ਡਰਾਈਵਰ ਜਸ਼ਨਪ੍ਰੀਤ 'ਤੇ ਦੋਸ਼ ਲਗਾਏ ਗਏ ਸਨ ਕਿ ਇਹ ਹਾਦਸਾ ਉਸ ਦੇ ਨਸ਼ੇ ਦੀ ਹਾਲਤ ਵਿਚ ਹੋਣ ਕਾਰਨ ਵਾਪਰਿਆ ਹੈ। ਹਾਲਾਂਕਿ, ਹੁਣ ਰਿਪੋਰਟਾਂ ਇਸਦੇ ਉਲਟ ਸਾਹਮਣੇ ਆਈਆਂ ਹਨ।
ਪੜ੍ਹੋ ਇਹ ਵੀ : Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
