ਕੈਨੇਡਾ ਤੋਂ ਬਾਅਦ ਹੁਣ ਬ੍ਰਿਟੇਨ 'ਚ ਵੀ ਉੱਠੀ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਦੀ ਮੰਗ
Friday, Sep 22, 2023 - 09:05 PM (IST)
ਇੰਟਰਨੈਸ਼ਨਲ ਡੈਸਕ : ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਪ੍ਰਧਾਨ ਅਤੇ ਖਾਲਿਸਤਾਨ ਦੇ ਸਮਰਥਕ ਕੁਲਦੀਪ ਸਿੰਘ ਦਿਓਲ ਨੇ ਖਾਲਿਸਤਾਨੀ ਸਮਰਥਕ ਅਵਤਾਰ ਸਿੰਘ ਖੰਡਾ ਦੀ ਬ੍ਰਿਟੇਨ 'ਚ ਹੋਈ ਮੌਤ 'ਤੇ ਚਿੰਤਾ ਪ੍ਰਗਟਾਈ ਹੈ। ਕੁਲਦੀਪ ਦਿਓਲ ਨੇ ਬ੍ਰਿਟਿਸ਼ ਸਰਕਾਰ ਤੋਂ ਅਵਤਾਰ ਸਿੰਘ ਖੰਡਾ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ, ''ਜਾਇਦਾਦ ਅਤੇ ਕਾਰੋਬਾਰ ਹੀ ਸਭ ਕੁਝ ਨਹੀਂ ਹੁੰਦਾ। ਲੀਡਰਾਂ ਨੂੰ ਲੋਕਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ ਤਾਂ ਜੋ ਸਾਰੇ ਸਿੱਖ ਯੂਕੇ ਵਿੱਚ ਸੁਰੱਖਿਅਤ ਮਹਿਸੂਸ ਕਰ ਸਕਣ।"
ਖਾਲਿਸਤਾਨੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਇਸ ਬਾਰੇ ਚਿੰਤਾ ਕਰਨੀ ਚਾਹੀਦੀ ਹੈ ਅਤੇ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ। ਸਿੱਖਾਂ ਨੇ ਯੂਕੇ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਇਆ ਹੈ। ਦਿਓਲ ਨੇ ਭਾਰਤ ਵਿੱਚ ਜੇਲ੍ਹ 'ਚ ਬੰਦ ਖਾਲਿਸਤਾਨੀ ਸਮਰਥਕ ਜਗਤਾਰ ਸਿੰਘ ਜੌਹਲ ਅਤੇ ਅਵਤਾਰ ਸਿੰਘ ਖੰਡਾ ਦੀ ਹਾਲ ਹੀ 'ਚ ਹੋਈ ਮੌਤ ਦਾ ਮਾਮਲਾ ਯੂਕੇ ਸਰਕਾਰ ਕੋਲ ਉਠਾਇਆ ਹੈ ਅਤੇ ਸਰਕਾਰ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਭਾਰਤ ਨੇ ਵੀਜ਼ਾ ਸੇਵਾਵਾਂ 'ਤੇ ਲਗਾਈ ਪਾਬੰਦੀ, ਨਿਊਯਾਰਕ 'ਚ ਸਵਾਲਾਂ ਤੋਂ ਬਚਦੇ ਨਜ਼ਰ ਆਏ ਟਰੂਡੋ
ਕੁਲਦੀਪ ਸਿੰਘ ਦਿਓਲ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਕੈਨੇਡਾ ਨੇ ਭਾਰਤ 'ਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਪਾਰਲੀਮੈਂਟ ਵਿੱਚ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੀ ਮੌਤ 'ਚ ਇਕ ਭਾਰਤੀ ਏਜੰਟ ਦਾ ਹੱਥ ਸੀ। ਹਾਲਾਂਕਿ, ਭਾਰਤ ਨੇ ਟਰੂਡੋ ਦੇ ਦਾਅਵਿਆਂ ਨੂੰ ਬੇਬੁਨਿਆਦ ਅਤੇ ਬੇਤੁਕਾ ਦੱਸਿਆ ਹੈ। ਟਰੂਡੋ ਦੇ ਬੇਤੁਕੇ ਬਿਆਨ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਪਾੜਾ ਵਧਦਾ ਜਾ ਰਿਹਾ ਹੈ। ਭਾਰਤ ਨੇ ਵੀਰਵਾਰ ਨੂੰ ਵੀਜ਼ਾ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।
ਖਾਲਿਸਤਾਨੀ ਨੇਤਾ ਕੁਲਦੀਪ ਸਿੰਘ ਦਿਓਲ ਨੇ ਅੱਗੇ ਕਿਹਾ, “ਸਾਨੂੰ ਉਮੀਦ ਹੈ ਕਿ ਬ੍ਰਿਟਿਸ਼ ਸਰਕਾਰ ਅੰਤਰਰਾਸ਼ਟਰੀ ਕਾਨੂੰਨ ਅਤੇ ਬ੍ਰਿਟਿਸ਼ ਕਾਨੂੰਨ ਦੇ ਅਨੁਸਾਰ ਆਜ਼ਾਦ ਆਵਾਜ਼, ਪ੍ਰਗਟਾਵੇ ਦੀ ਆਜ਼ਾਦੀ, ਸ਼ਾਂਤਮਈ ਪ੍ਰਦਰਸ਼ਨ, ਲੋਕਤੰਤਰੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰੇਗੀ। ਕੈਨੇਡੀਅਨ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ, "ਅਸੀਂ ਇਹ ਕਦਮ ਚੁੱਕਣ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਹਿੰਮਤ ਦੀ ਸ਼ਲਾਘਾ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਨੂੰ ਨਿਆਂ ਮਿਲੇਗਾ।"
ਇਹ ਵੀ ਪੜ੍ਹੋ : ਸ਼ੈਲਰ ਮਾਲਕਾਂ ਨੇ 'ਸਰਕਾਰੀ ਐਪ' 'ਤੇ ਕੱਢਿਆ ਗੁੱਸਾ, ਮੁੱਖ ਮੰਤਰੀ ਦਫ਼ਤਰ 'ਚ ਮੰਗ-ਪੱਤਰ ਦਿੰਦਿਆਂ ਕਹੀਆਂ ਇਹ ਗੱਲਾਂ
ਦੱਸ ਦੇਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਆਪਣੀ ਭਾਰਤ ਯਾਤਰਾ ਦੌਰਾਨ ਕਿਹਾ ਸੀ ਕਿ ਬ੍ਰਿਟੇਨ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਪੰਥ ਜਾਂ ਹਿੰਸਾ ਸਵੀਕਾਰ ਨਹੀਂ ਹੈ ਅਤੇ ਇਸ ਲਈ ਅਸੀਂ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੇ ਹਾਂ, ਖਾਸ ਤੌਰ 'ਤੇ 'PKE' ਖਾਲਿਸਤਾਨ ਪੱਖੀ ਬਗਾਵਤ ਦਾ ਮੁਕਾਬਲਾ ਕਰਨ ਲਈ। ਮੈਨੂੰ ਨਹੀਂ ਲੱਗਦਾ ਕਿ ਇਹ ਸਹੀ ਹੈ। ਸਾਡੇ ਸੁਰੱਖਿਆ ਮੰਤਰੀ ਹਾਲ ਹੀ 'ਚ ਭਾਰਤ ਵਿੱਚ ਆਪਣੇ ਹਮਰੁਤਬਾ ਨਾਲ ਗੱਲਬਾਤ ਕਰ ਰਹੇ ਸਨ। ਸਾਡੇ ਕੋਲ ਖੁਫੀਆ ਜਾਣਕਾਰੀ ਅਤੇ ਹੋਰ ਜਾਣਕਾਰੀ ਸਾਂਝੀ ਕਰਨ ਲਈ ਇਕੱਠੇ ਕੰਮ ਕਰਨ ਵਾਲੇ ਸਮੂਹ ਹਨ ਤਾਂ ਜੋ ਅਸੀਂ ਇਸ ਕਿਸਮ ਦੇ ਹਿੰਸਕ ਕੱਟੜਵਾਦ ਨੂੰ ਜੜ੍ਹੋਂ ਪੁੱਟ ਸਕੀਏ। ਇਹ ਸਹੀ ਨਹੀਂ ਹੈ ਅਤੇ ਮੈਂ ਇਸ ਨੂੰ ਬਰਤਾਨੀਆ ਵਿੱਚ ਬਰਦਾਸ਼ਤ ਨਹੀਂ ਕਰਾਂਗਾ।”
ਜ਼ਿਕਰਯੋਗ ਹੈ ਕਿ ਜੀ-20 ਸੰਮੇਲਨ 'ਚ ਹਿੱਸਾ ਲੈਣ ਆਏ ਬ੍ਰਿਟੇਨ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਭਾਰਤ 'ਚ ਮਿਲੇ ਸਨਮਾਨ ਤੋਂ ਬ੍ਰਿਟੇਨ ਦੇ ਖਾਲਿਸਤਾਨੀ ਹੈਰਾਨ ਹਨ। ਸੁਨਕ ਦੇ ਆਪਣੇ ਦੇਸ਼ ਪਰਤਣ 'ਤੇ ਸਿੱਖ ਫੈਡਰੇਸ਼ਨ ਯੂਕੇ ਦੀ ਸਥਾਪਨਾ ਦੀ 20ਵੀਂ ਵਰ੍ਹੇਗੰਢ ਦੇ ਸਬੰਧ 'ਚ ਬਰਮਿੰਘਮ ਦੇ ਗੁਰਦੁਆਰਾ ਸਮੈਦਿਕ ਵਿਖੇ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਯੂਕੇ 'ਚ ਸਿੱਖ ਭਾਈਚਾਰੇ ਨੂੰ ਕੈਨੇਡਾ ਵਾਂਗ ਇਕ ਵੱਡੀ ਸਿਆਸੀ ਤਾਕਤ ਵਜੋਂ ਉਭਾਰਨ 'ਤੇ ਚਰਚਾ ਕੀਤੀ ਗਈ ਸੀ।
ਇਹ ਵੀ ਪੜ੍ਹੋ : ਰਾਜਪਾਲ ਪੁਰੋਹਿਤ ਨੇ CM ਮਾਨ ਨੂੰ ਲਿਖਿਆ ਪੱਤਰ, RDF ਮਾਮਲੇ ਨੂੰ ਲੈ ਕੇ ਪੰਜਾਬ ਦੇ ਲੋਕਾਂ ਬਾਰੇ ਕਹੀਆਂ ਇਹ ਗੱਲਾਂ
ਵਰਣਨਯੋਗ ਹੈ ਕਿ ਕੈਨੇਡਾ 'ਚ 2021 ਦੀਆਂ ਚੋਣਾਂ ਵਿੱਚ ਭਾਰਤੀ ਮੂਲ ਦੇ 17 ਸੰਸਦ ਮੈਂਬਰ ਚੁਣੇ ਗਏ ਸਨ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਸੰਸਦ ਮੈਂਬਰ ਸਿੱਖ ਭਾਈਚਾਰੇ ਨਾਲ ਸਬੰਧਤ ਹਨ ਅਤੇ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ 'ਚ ਕਈ ਸਿੱਖ ਮੰਤਰੀ ਵੀ ਸ਼ਾਮਲ ਹਨ। ਇਹੀ ਕਾਰਨ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਿੱਖ ਕੌਮ ਦੀ ਹਮਾਇਤ ਕਰਨ ਲਈ ਕੈਨੇਡਾ ਵਿੱਚ ਭਾਰਤ ਵਿਰੋਧੀ ਅਨਸਰਾਂ ਨੂੰ ਪਨਾਹ ਦੇ ਰਹੇ ਹਨ ਅਤੇ ਖਾਲਿਸਤਾਨੀ ਰਾਏਸ਼ੁਮਾਰੀ ਖੁੱਲ੍ਹੇਆਮ ਕਰਵਾਈ ਜਾ ਰਹੀ ਹੈ। ਹੁਣ ਯੂਕੇ 'ਚ ਵੀ ਸਿੱਖ ਭਾਈਚਾਰਾ ਇਕ ਸਿਆਸੀ ਤਾਕਤ ਵਜੋਂ ਖੜ੍ਹੇ ਹੋਣ ਦੀ ਯੋਜਨਾ ਬਣਾ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8